ਮਾਮਲਾ ਵਰਕਰਾਂ ਦੀਆਂ ਤਨਖਾਹਾਂ ਦੇ ਅਧੂਰੇ ਫੰਡ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕੀਰਆਂ ਦੇਣ ਦਾ
ਸੁਖਜਿੰਦਰ ਮਾਨ
ਪਟਿਆਲਾ, 15 ਫਰਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਵਰਕਰਾਂ ਵਲੋਂ ਅੱਜ ਇਥੇ ਪੰਜਾਬ ਸਰਕਾਰ ਅਤੇ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.), ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਸਮੇਤ ਹੋਰਨਾਂ ਅਧਿਕਾਰੀਆਂ ਦੇ ਖਿਲਾਫ ਜਲ ਸਪਲਾਈ ਹੈਡ ਆਫਿਸ ਪਟਿਆਲਾ ਵਿਖੇ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਹਾਕਮ ਸਿੰਘ ਧਨੇਠਾ ਸਰਕਲ ਪ੍ਰਧਾਨ ਗੁਰਚਰਨ ਸਿੰਘ ਜਿਲਾ ਪ੍ਰਧਾਨ ਜੀਤ ਸਿੰਘ ਬਠੋਈ .ਨੇ ਕਿਹਾ ਕਿ ਜਸਸ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦੇ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਉਨਾਂ ਦੇ 2 ਫੇਸ ਮੋਹਾਲੀ ਦਫਤਰ ਵਿਚ 31 ਜਨਵਰੀ 2022 ਨੂੰ ਹੋਈ ਸੀ, ਜਿਸ ਵਿਚ ਉਰਕੋਤ ਵਿਭਾਗ ਦੇ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਕੰਮ ਕਰਦੇ ਇਨਲਿਸਟਮੈਂਟ ਅਤੇ ਠੇਕਾ ਅਧਾਰਿਤ ਕਾਮਿਆਂ ਦੀਆਂ ਕਈ ਜਿਲਿਆਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਦਾ ਹੱਲ ਕਰਨ, ਜਿਹੜੀ ਵੀ ਡਵੀਜਨ ਵਿਚ ਵਰਕਰਾਂ ਦੀਆਂ ਤਨਖਾਹਾਂ ਵਿਚ ਪਹਿਲਾਂ ਤੋਂ ਵਾਧਾ ਕੀਤਾ ਗਿਆ ਹੈ, ਉਨਾਂ ਵਾਸਤੇ ਵਧੀ ਹੋਈ ਤਨਖਾਹ ਦੇ ਮੁਤਾਬਿਕ ਹੀ ਫੰਡ ਜਾਰੀ ਕਰਨ, ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਲਈ ਇਨਲਿਸਟਮੈਂਟ ਦੇ ਅਪੈਡਿੰਗ ਪਏ ਕੇਸਾਂ ਦਾ ਹੱਲ ਕਰਨ ਲਈ ਸਹਿਮਤੀ ਵੀ ਬਣੀ ਸੀ ਪ੍ਰੰਤੂ ਫਿਰ ਵੀ ਉਪਰੋਕਤ ਮੰਗਾਂ ਦਾ ਹੱਲ ਮੁਕੰਮਲ ਤੌਰ ’ਤੇ ਨਾ ਹੋਣ ਦੇ ਕਾਰਨ ਦੇ ਖਿਲਾਫ ਅੱਜ ਜਥੇਬੰਦੀ ਵਲੋਂ ਜਸਸ ਵਿਭਾਗ ਦੇ ਮੁੱਖੀ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਹੋਰਨਾਂ ਉਚ ਅਧਿਕਾਰੀਆਂ ਦੇ ਖਿਲਾਫ ਜਸਸ ਵਿਭਾਗ ਦੇ ਹੈਡ ਆਫਿਸ ਪਟਿਆਲੇ ਦਾ ਘੇਰਾਓ ਕਰਕੇ ਧਰਨਾ ਦਿੱਤਾ ਗਿਆ ਹੈ ਉਥੇ ਹੀ ਇਸਦੇ ਨਾਲ ਪੂਰੇ ਪੰਜਾਬ ਵਿਚ ’ਤੇ ਅਰਥੀ ਫੂਕ ਮੁਜਾਹਰੇ ਕੀਤੇ ਜਾ ਰਹੇ ਹਨ।
ਆਗੂਆਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਉਪਰੋਕਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਜਥੇਬੰਦੀ ਦੇ ਨਾਲ ਬਣੀ ਸਹਿਮਤੀ ਮੁਤਾਬਿਕ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗੀ ਮੁੱਖੀ ਵਲੋਂ ਵਰਕਰਾਂ ਦੀਆਂ ਤਨਖਾਹਾਂ ਦੇ ਫੰਡ ਸਿਰਫ ਇਕ ਮਹੀਨੇ ਦੇ ਹੀ ਅਧੂਰੇ ਭੇਜੇ ਗਏ ਹਨ ਕਿਉਕਿ ਜਿੱਥੇ ਵਰਕਰਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ ਉਥੇ ਵੀ ਪੁਰਾਣੇ ਰੇਟ ਮੁਤਾਬਿਕ ਹੀ ਫੰਡ ਜਾਰੀ ਕੀਤੇ ਗਏ ਹਨ। ਜਦਕਿ ਜਥੇਬੰਦੀ ਦੇ ਨਾਲ ਸਹਿਮਤੀ ਬਣੀ ਸੀ ਕਿ ਜਿਨਾਂ ਵਰਕਰਾਂ ਦੀ ਤਨਖਾਹ ਵੱਧ ਚੁੱਕੀ ਹੈ, ਉਨਾਂ ਵਾਸਤੇ ਵਧੇ ਹੋਏ ਰੇਟ ਤਹਿਤ ਹੀ ਫੰਡ ਜਾਰੀ ਕੀਤੇ ਜਾਣਗੇ ਪ੍ਰੰਤੂ ਵਰਕਰਾਂ ਨੂੰ ਪੁਰਾਣੇ ਰੇਟ ਮੁਤਾਬਿਕ ਤਨਖਾਹਾਂ ਵਰਕਰਾਂ ਦੇ ਖਾਤਿਆਂ ਵਿਚ ਧੱਕੇ ਨਾਲ ਬਿਨਾ ਜਾਣਕਾਰੀ ਦੇਣ ਦੇ ਪਾ ਦਿੱਤੀਆਂ ਗਈਆਂ ਹਨ।
ਅੱਜ ਇਥੇ ਰੋਹ ਭਰਪੂਰ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਜਿੱਥੇ ਵੀ ਵਰਕਰਾਂ ਦੀ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ, ਉਨਾਂ ਨੂੰ ਬਕਾਇਆ ਅਤੇ ਭਵਿੱਖ ਵਿਚ ਵਧੇ ਹੋਏ ਰੇਟ ਮੁਤਾਬਿਕ ਹੀ ਤਨਖਾਹਾਂ ਦਿੱਤੀਆਂ ਜਾਣ, ਰੁਕੀ ਤਨਖਾਹ ਸਮੇਤ ਫਰਵਰੀ ਅਤੇ ਮਾਰਚ 2022 ਮਹੀਨਿਆਂ ਦੀਆਂ ਤਨਖਾਹਾਂ ਦੇ ਫੰਡ ਮੁਕੰਮਲ ਤੌਰ ’ਤੇ ਪੂਰੇ ਜਾਰੀ ਕਰਨ ਅਤੇ ਮਿ੍ਰਤਕ ਵਰਕਰਾਂ ਦੇ ਵਾਰਸਾਂ ਨੂੰ ਨੋਕਰੀ ਦੇਣ ਦੇ ਕੇਸਾਂ ਦਾ ਹੱਲ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਮਜਬੂਰਨ ਜੱਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ, ਇਸ ਦੌਰਾਨ ਕਿਸੇ ਵੀ ਤਰਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਿੱਧੇ ਤੌਰ ’ਤੇ ਵਿਭਾਗੀ ਉੱਚ ਅਧਿਕਾਰੀਆਂ ਦੀ ਹੋਵੇਗੀ।
ਠੇਕਾ ਵਰਕਰਾਂ ਵਲੋਂ ਜਲ ਸਪਲਾਈ ਵਿਭਾਗ ਵਿਰੁਧ ਅਰਥੀ ਫੂਕ ਪ੍ਰਦਰਸ਼ਨ
5 Views