Punjabi Khabarsaar
ਬਠਿੰਡਾ

ਡੀਸੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾਂ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਬਠਿੰਡਾ, 12 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਫ਼ਸਲ ਲਈ ਲੋੜੀਂਦੇ ਤੱਤ ਨਾਈਟਰੋਜਨ, ਫਾਸਫੋਰਸ, ਪੋਟਾਸ਼ ਤੇ ਗੰਧਕ ਸੜਨ ਦੇ ਨਾਲ ਵਾਤਾਵਰਨ ਵਿੱਚ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਅਕਸਾਈਡ, ਮੀਥੇਨ ਆਦਿ ਗੈਸਾਂ ਫੈਲਣ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਮਨੁੱਖੀ ਸਿਹਤ ਤੇ ਅਸਰ ਪੈਂਦਾ ਹੈ।

ਡੀਸੀ ਨੇ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਇਸ ਤੋਂ ਇਲਾਵਾ ਪਰਾਲੀ ਨੂੰ ਖੇਤ ਵਿਚ ਰੱਖਣ ਨਾਲ ਮਲਚ ਦੇ ਤੌਰ ਤੇ ਕੰਮ ਆਉਂਦੀ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰਚਾਰ ਵੈਨਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਸਾੜਨ ਨਾਲ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Related posts

ਜੰਗਬਾਜ਼ ਜੁੰਡਲੀ ਖਿਲਾਫ਼ ਖੱਬੀਆਂ, ਇਨਕਲਾਬੀ ਪਾਰਟੀਆਂ ਤੇ ਜਨ ਸੰਗਠਨਾਂ ਵਲੋਂ ਨਵੇਂ ਸਾਲ ਮੌਕੇ ਰੈਲੀ-ਮੁਜ਼ਾਹਰਾ

punjabusernewssite

ਸਰਕਾਰ ਵਿੱਚ ਨਵੀਆਂ ਨਿਯੁਕਤੀਆਂ ਹੋਣ ਤੇ ਆਪ ਆਗੂਆਂ ਨੇ ਕੀਤਾ ਸਨਮਾਨ

punjabusernewssite

ਚੰਡੀਗੜ੍ਹ ਪਾਵਰ ਕਾਰਪੋਰੇਸ਼ਨ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਵਿਰੋਧ ਵਜੋਂ

punjabusernewssite