ਸੁਖਜਿੰਦਰ ਮਾਨ
ਬਠਿੰਡਾ, 3 ਅਪ੍ਰੈਲ: ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਅੱਜ ਮਲੋਟ ਰੋਡ ਨਾਮ ਚਰਚਾ ਘਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗੁਰੂ ਜੱਸ ਗਾਇਆ ਗਿਆ। ਨਾਮ ਚਰਚਾ ਦੌਰਾਨ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ 138 ਕਾਰਜਾਂ ਤਹਿਤ ਇਸ ਖੁਸ਼ੀ ਦੇ ਮੌਕੇ ਤੇ 8 ਅਤਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ 45 ਮੈਂਬਰ ਪਰਮਜੀਤ ਸਿੰਘ ਇੰਸਾਂ ਨੰਗਲ ਨੇ ਸਮੂਹ ਸਾਧ ਸੰਗਤ ਨੂੰ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ। ਉਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ 138 ਕਾਰਜ ਕੀਤੇ ਜਾ ਰਹੇ ਹਨ ਜਿਸ ’ਚ ਬਲਾਕ ਬਠਿੰਡਾ ਦੀ ਸਾਧ ਸੰਗਤ ਵੱਧ ਚੜ ਕੇ ਆਪਣਾ ਸਹਿਯੋਗ ਕਰ ਰਹੀ ਹੈ। ਬਲਾਕ ਬਠਿੰਡਾ ਦੀ ਸਾਧ ਸੰਗਤ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਲੈ ਕੇ ਪੂਰੇ ਵਿਸ਼ਵ ਦੀ ਸਾਧ ਸੰਗਤ ਵਿਚ ਪ੍ਰਸਿੱਧ ਹੈ। ਉਨਾਂ ਅੱਗੇ ਤੋਂ ਵੀ ਸਾਧ ਸੰਗਤ ਨੂੰ ਮਾਨਵਤਾ ਭਲਾਈ ਕੰਮਾਂ ’ਚ ਹੋਰ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਸਾਧ ਸੰਗਤ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਹੁਤ ਸਾਰੇ ਸ਼ਰਾਰਤੀ ਲੋਕ ਸਾਧ ਸੰਗਤ ਨੂੰ ਗੁੰਮਰਾਹ ਕਰਨ ਦਾ ਯਤਨ ਕਰਦੇ ਹਨ ਜਿਸਦੇ ਚੱਲਦੇ ਸਾਧ ਸੰਗਤ ਡੇਰਾ ਸੱਚਾ ਸੌਦਾ ਦੇ ਆਫੀਸ਼ੀਅਲ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਪ੍ਰਾਪਤ ਸੂਚਨਾ ਤੇ ਹੀ ਅਮਲ ਕਰੇ। ਉਨਾਂ ਕਿਹਾ ਕਿ ਅਸੀਂ ਸਤਿਗੁਰੂ ਜੀ ਤੇ ਦਿ੍ਰੜ ਵਿਸਵਾਸ਼ ਰੱਖਣਾ ਹੈ ਅਤੇ ਜੋ ਲੋਕ ਸਾਧ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਾ। ਇਸ ਮੌਕੇ 45 ਮੈਂਬਰ ਗੁਰਦੇਵ ਸਿੰਘ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਗੁਰਸੇਵਕ ਇੰਸਾਂ, ਸੰਤੋਖ ਇੰਸਾਂ, ਸ਼ਿੰਦਰਪਾਲ ਇੰਸਾਂ, ਮੇਜਰ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ, ਰਣਜੀਤ ਇੰਸਾਂ, ਪਿਆਰਾ ਸਿੰਘ ਇੰਸਾਂ, ਬੂਟਾ ਸਿੰਘ ਇੰਸਾਂ, ਬਲਰਾਜ ਇੰਸਾਂ, 45 ਮੈਂਬਰ ਭੈਣ ਊਸ਼ਾ ਇੰਸਾਂ, ਮਾਧਵੀ ਇੰਸਾਂ, ਅਮਰਜੀਤ ਇੰਸਾਂ, ਪਰਮਜੀਤ ਇੰਸਾਂ, ਸੁਖਵਿੰਦਰ ਇੰਸਾਂ, ਬਿਮਲਾ ਇੰਸਾਂ, ਮੀਨੂੰ ਇੰਸਾਂ, ਜ਼ਿਲਾ 25 ਮੈਂਬਰ, ਜ਼ਿਲਾ ਸੁਜਾਨ ਭੈਣਾਂ, ਬਲਾਕ ਦੇ 15 ਮੈਂਬਰ, ਸੁਜਾਨ ਭੈਣਾਂ ਅਤੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ
Share the post "ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ"