ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕਰੇ ਮੈਨੇਜਮੈਂਟ ਅਤੇ ਸਰਕਾਰ:-ਜਗਰੂਪ ਸਿੰਘ!
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਜੁਲਾਈ: ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿੱਚ ਪਲਾਂਟ ਦੇ ਮੁੱਖ ਗੇਟ ਤੇ ਰੈਲੀ ਕਰਨ ਉਪਰੰਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 07 ਨੂੰ ਜਾਮ ਕਰਕੇ ਫੂਕੀਆਂ ਪਾਵਰਕਾਮ ਮੈਨੇਜਮੈਂਟ ਵੱਲੋੰ 1690 ਸਹਾਇਕ ਲਾਈਨਮੈਨਾਂ ਦੀ ਨਵੀਂ ਭਰਤੀ ਦੇ ਇਸ਼ਤਿਹਾਰ ਦੀਆਂ ਕਾਪੀਆਂ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਅੱਜ ਜਦੋਂ ਪਾਵਰਕਾਮ ਮੈਨੇਜਮੈਂਟ ਵੱਲੋਂ 1690 ਸਹਾਇਕ ਲਾਇਨਮੈਨਾਂ ਦੀ ਨਵੀਂ ਭਰਤੀ ਲਈ ਇਸਤਿਹਾਰ ਜਾਰੀ ਕੀਤਾ ਗਿਆ ਹੈ,ਉਸ ਸਮੇਂ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ ਸਮੇਤ ਸਮੁੱਚੇ ਪਾਵਰਕਾਮ ਵਿੱਚ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜਮ ਖਾਲੀ ਆਸਾਮੀਆਂ ਦੇ ਵਿਰੁੱਧ ਬਤੌਰ ਅਨ-ਸਕਿਲਡ,ਸਕਿਲਡ,ਜੇ.ਪੀ.ਏ.ਐੱਸ.ਐੱਸ.ਏ.,ਸਹਾਇਕ ਲਾਇਨਮੈਨ,ਲਾਇਨਮੈਨ ਆਦਿ
ਦੇ ਅਹੁਦਿਆਂ ਤੇ ਸੇਵਾਵਾਂ ਦੇ ਰਹੇ ਹਨ,ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰ ਕਾਰਪੋਰੇਸਨ ਦੀ ਮੰਗ ਤੇ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜਰਬਾ ਵੀ ਹੈ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਠੇਕਾ ਮੁਲਾਜ਼ਮਾਂ ਦਾ ਮੈਡੀਕਲ ਅਤੇ ਪੁਲਿਸ ਵੈਰੀਫਿਕੇਸਨ ਅਤੇ ਯੋਗਤਾ ਸਰਟੀਫਿਕੇਟਾਂ ਦੀ ਪੜਤਾਲ ਵੀ ਹੋਈ ਹੈ ਅਤੇ ਪਾਵਰਕਾਮ ਦੇ ਹਿਊਮਨਜ਼ ਰਿਸ਼ੋਰਸਜ਼ ਵਿਭਾਗ ਦੇ ਹੁਕਮਾਂ ਮੁਤਾਬਕ ਇਹਨ੍ਹਾਂ ਨੂੰ ਡਿਊਟੀ ਜੁਆਇਨ ਕਰਵਾਈ ਗਈ ਹੈ,ਜਦੋਂ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਇਹ ਸਾਰੀਆਂ ਸਰਤਾਂ ਪੂਰੀਆਂ ਕਰਦੇ ਹਨ ਤਾਂ ਇਸ ਹਾਲਤ ਵਿੱਚ ਬਾਹਰੋਂ ਭਰਤੀ ਲਈ ਇਸਤਿਹਾਰ ਜਾਰੀ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਨੰਗਾ -ਚਿੱਟਾ ਧੋਖਾ ਹੈ,ਗੱਲ ਇੱਥੇ ਤੱਕ ਹੀ ਸੀਮਤ ਨਹੀਂ ਹੈ ਆਊਟਸੋਰਸਡ ਠੇਕਾ ਮੁਲਾਜਮਾਂ ਨਾਲ ਧੋਖੇ ਦਾ ਇਹ ਧੰਦਾ ਪੰਜਾਬ ਸਰਕਾਰ ਦੀ ਨਿਗਰਾਨੀ ਹੇਠ ਸਮੁੱਚੇ ਪੰਜਾਬ ਵਿੱਚ ਚੱਲ ਰਿਹਾ ਹੈ,ਇਸ ਲਈ ਇਸ ਬੇਇਨਸਾਫੀ ਵਿਰੁੱਧ ਸੰਘਰਸ਼ ਕਰਨਾ ਠੇਕਾ ਮੁਲਾਜ਼ਮਾਂ ਦਾ ਕੋਈ ਸੌਕ ਨਹੀਂ ਸਗੋ ਮਜ਼ਬੂਰੀ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਆਊਟਸੋਰਸਡ ਠੇਕਾ ਮੁਲਾਜਮਾਂ ਨਾਲ ਹੋ ਰਹੀ ਇਸ ਬੇਇਨਸਾਫੀ ਅਤੇ ਧੱਕੇ ਨੂੰ ਮੂਕ ਦਰਸਕ ਬਣਕੇ ਵੇਖਣ ਦੀ ਥਾਂ ਆਪਣਾ ਦਖਲ ਦੇਕੇ ਆਊਟਸੋਰਸਡ ਠੇਕਾ ਮੁਲਾਜਮਾਂ ਨੂੰ ਇਨਸਾਫ ਦਿਵਾਉਣ ਦੀ ਆਪਣੀ ਜੁੰਮੇਵਾਰੀ ਨਿਭਾਵੇ,ਜੇਕਰ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਇਸ ਵਿਤਕਰੇ ਭਰਪੂਰ ਨਵੀਂ ਭਰਤੀ ਦੇ ਇਸਤਿਹਾਰ ਨੂੰ ਰੱਦ ਕਰਕੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਸੰਘਰਸ ਨੂੰ ਹੋਰ ਤਿੱਖਾ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਹੋਵੇਗੀ, ਜਿਸ ਦੀ ਸਾਰੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਜਿੰਮੇਵਾਰ ਹੋਵੇਗੀ!
Share the post "ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਪਾਵਰਕਾਮ ਵੱਲੋੰ ਜਾਰੀ ਕੀਤੇ ਨਵੀਂ ਭਰਤੀ ਦੇ ਇਸ਼ਤਿਹਾਰ ਦੀਆਂ ਕਾਪੀਆਂ"