ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ : ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਤੇ ਸ਼ਹੀਦਾਂ ਦੀ ਬਦੌਲਤ ਹੀ ਅੰਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਏਡੀਜੀਪੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਰਾਈਫ਼ਲ ਚੁੱਕ ਕੇ ਲੁਕਾਉਣ ਵਾਲੇ ਦੋ ਨੌਜਵਾਨ ਨਾਮਜਦ
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ’ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਕਦਾ ਮੁੱਖ ਮੰਤਰੀ ਬਣੇ ਸ. ਭਗਵੰਤ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਅਤੇ ਉਥੇ ਲਏ ਫੈਸਲੇ ਅਨੁਸਾਰ ਸਰਕਾਰੀ ਦਫਤਰਾਂ ਵਿੱਚ ਸਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਵੀ ਲਾਈਆਂ ਗਈਆਂ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰ ਪੋਰਟ ਦੇ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਜਿੱਥੇ ਸਰਕਾਰ ਸ਼ਹੀਦੇ ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੇਂਦਰ ਸਰਕਾਰ ਅੱਗੇ ਸਰਵਉਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ ਹੈ।
ਖ਼ੁਸਖਬਰ: ਸਾਢੇ ਤਿੰਨ ਸਾਲ ਬਾਅਦ ਬਠਿੰਡਾ ਤੋਂ ਦਿੱਲੀ ਲਈ ਮੁੜ ਸ਼ੁਰੂ ਹੋਵੇਗੀ ਹਵਾਈ ਸੇਵਾ
ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਦਾ ਬਿੱਲ ਪਾਸ ਕਰਕੇ ਸਰਕਾਰੀ ਪੈਸੇ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ 31,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸਿਰਫ ਵਾਅਦੇ ਕੀਤੇ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ 12,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਦਾ ਆਪਣਾ ਵੱਡਾ ਵਾਅਦਾ ਪੂਰਾ ਕਰਦਿਆਂ ਪਹਿਲੀ ਜੁਲਾਈ 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਮੁਫਤ ਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ। ਕੋਈ ਵੀ ਸੈਨਿਕ ਜੇਕਰ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾਉਂਦਾ ਹੈ ਤਾਂ ਵੀ ਉਸ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਪਹਿਲੀ ਵਾਰ ਕੀਤਾ ਗਿਆ। ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਾਡੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆ ਨੂੰ ਦਿੱਤੀ ਜਾਂਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਦਿੱਤੀ ਗਈ।
ਇਸ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੇਡ ਕਮਾਂਡਰ ਵਨੀਤ ਅਹਿਲਾਵਤ ਦੀ ਅਗਵਾਈ ਹੇਠ ਹੋਈ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. 20 ਪੰਜਾਬ ਬਟਾਲੀਅਨ, ਐਨ.ਸੀ.ਸੀ. ਥ?ਰੀ ਪੰਜਾਬ ਨੇਵਲ, ਸਕਾਊਟਸ, ਗਰਲਜ਼ ਗਾਈਡਜ਼, ਨਰਸਿੰਗ, ਪੰਜਾਬ ਪੁਲਿਸ ਤੇ ਆਰਮੀ ਸੈਕੰਡ ਜਾਟ ਬੈਂਡ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮਹਿਮਾਨ ਵਲੋਂ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਵੀ ਛੱਡੇ ਗਏ। ਇਸ ਦੌਰਾਨ ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੇਣ ਤੋਂ ਇਲਾਵਾ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ।ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਕਰੀਬ 1800 ਵਿਦਿਆਰਥੀਆਂ ਵਲੋਂ ਪੀ.ਟੀ ਸ਼ੋਅ ਕੀਤਾ ਗਿਆ। ਸਮਾਗਮ ਦੇ ਅਖੀਰ ਵਿੱਚ ਸੇਂਟ ਜੇਵੀਅਰ ਹਾਈ ਸਕੂਲ ਤੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀਏਬਲਡ ਦੇ ਵਿਦਿਆਰਥੀਆਂ ਵਲੋਂ ਸੰਕੇਤਕ ਭਾਸ਼ਾ ਰਾਹੀਂ ਰਾਸ਼ਟਰੀ ਗਾਣ ਵੀ ਪੇਸ਼ ਕੀਤਾ ਗਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ- ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖ਼ਤਰਾ
ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮਿੱਤ ਮਲਹੋਤਰਾ, ਸਿਵਲ ਜੱਜ ਸੀਨੀਅਰ ਸੁਰੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਸ਼੍ਰੀਮਤੀ ਅਨਾਇਤ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਇੰਦਰਜੀਤ ਸਿੰਘ ਮਾਨ, ਚੇਅਰਮੈਨ ਨੀਲ ਗਰਗ ਤੇ ਚੇਅਰਮੈਨ ਰਾਕੇਸ਼ ਪੁਰੀ ਤੋਂ ਇਲਾਵਾ ਬੀ.ਸੀ ਵਿੰਗ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜ੍ਹੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੈਡਮ ਸਤਵੀਰ ਕੌਰ, ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਪਾਲ ਸਿਵੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਬਾਕਸ
ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਬਠਿੰਡਾ ਜ਼ਿਲ੍ਹੇ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਬਠਿੰਡਾ ਚ ਪੰਜਾਬ ਦਾ ਪਹਿਲਾ ਆਧੁਨਿਕ ਸਹਿਯੋਗੀ ਸੈਂਟਰ ਖੋਲ੍ਹਿਆਂ ਜਾ ਰਿਹਾ ਹੈ, ਜਿਸ ਵਿੱਚ ਦਿਵਿਯਾਂਗ ਵਿਅਕਤੀਆਂ ਨੂੰ ਇੱਕੋਂ ਥਾਂ ਤੇ ਹਰ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰਾਜ ਦਾ ਇੱਕ ਪਲੇਠਾ ਫਿਜੀਓਥਰੈਪੀ ਸੈਂਟਰ ਖੋਲ੍ਹਿਆਂ ਜਾ ਰਿਹਾ ਹੈ, ਜਿਸ ਵਿੱਚ ਆਮ ਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਫਿਜੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
Share the post "ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਡਾ. ਬਲਜੀਤ ਕੌਰ"