ਸੁਖਜਿੰਦਰ ਮਾਨ
ਬਠਿੰਡਾ, 5 ਮਾਰਚ: ਜ਼ਿਲ੍ਹੇ ਵਿਚ ਮਿਸ਼ਨ ਇੰਦਰਧਨੁਸ਼ 4.0 ਤਹਿਤ ਦੋ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਟੀਕਾਕਰਨ ਮੁਹਿੰਮ 7 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ 13 ਮਾਰਚ ਤੱਕ ਚੱਲੇਗੀ। ਬੱਚਿਆਂ ਤੇ ਗਰਭਵਤੀ ਮਹਿਲਾਵਾਂ ਨੂੰ ਟੀਕਾਕਰਨ ਕਰਾਉਣਾ ਬਹੁਤ ਜ਼ਰੂਰੀ ਹੈ। ਟੀਕਾਕਰਨ ਨਾਲ ਭਵਿੱਖ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਣ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਾਰਚ ਤੱਕ ਚੱਲਣ ਵਾਲੇ ਟੀਕਾਕਰਨ ਦੇ ਪਹਿਲੇ ਪੜਾਅ ਦੌਰਾਨ ਟੀਕਾਕਰਨ ਨਾਲ ਕਿਸੇ ਵੀ ਕਾਰਨ ਕਰਕੇ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਵੱਖ-ਵੱਖ ਥਾਵਾਂ ’ਤੇ ਟੀਕਾਕਰਨ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਇਸ ਤਰ੍ਹਾਂ ਦੂਜਾ ਪੜਾਅ 4 ਅਪ੍ਰੈਲ ਤੇ ਤੀਜਾ ਪੜਾਅ 4 ਮਈ ਨੂੰ ਸ਼ੁਰੂ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੀਆਂ ਗਰਭਵਤੀ ਮਹਿਲਾਵਾਂ ਅਤੇ ਦੋ ਸਾਲ ਤੱਕ ਦੇ ਬੱਚੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ, ਉਹ ਉਕਤ ਦਿਨਾਂ ਵਿਚ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ।
Share the post "ਦੋ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ ਟੀਕਾਕਰਨ ਮੁਹਿੰਮ 7 ਮਾਰਚ ਤੋਂ ਸ਼ੁਰੂ : ਡਿਪਟੀ ਕਮਿਸ਼ਨਰ"