ਠੱਪ ਪਏ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ ਕਰਾਂਗੇ : ਸੁਖਵੀਰ ਸਿੰਘ ਮਾਈਸਰਖਾਨਾ
ਭੋਲਾ ਸਿੰਘ ਮਾਨ
ਮੌੜ ਮੰਡੀ 4 ਅਗਸਤ: ਨਗਰ ਕੌਂਸਲ ਮੌੜ ਦੀ ਪ੍ਰਧਾਨਗੀ ਦੀ ਚੋਣ ’ਚ ਠੇਕੇਦਾਰ ਕਰਨੈਲ ਸਿੰਘ ਦੇ ਪ੍ਰਧਾਨ ਬਣਨ ਨਾਲ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਕਬਜਾ ਹੋ ਗਿਆ ਹੈ। ਇਹ ਚੋਣ ਕਮ-ਰਿਟਰਨਿੰਗ ਅਫ਼ਸਰ ਤਹਿਸੀਲਦਾਰ ਤਨਵੀਰ ਕੌਰ ਦੀ ਅਗਵਾਈ ਹੇਠ ਚੋਣ ਹੋਈ। ਇਸ ਚੋਣ ’ਚ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਚੋਣ ’ਚ ਨਗਰ ਕੌਂਸਲ ਦੇ 17 ਕੌਂਸਲਰਾਂ ’ਚੋ 15 ਕੌਂਸਲਰਾਂ ਅਤੇ ਹਲਕਾ ਵਿਧਾਇਕ ਨੇ 18 ਵੀਂ ਵੋਟ ਵਜੋਂ ਸ਼ਮੂਲੀਅਤ ਕੀਤੀ। ਜਿਕਰਯੋਗ ਹੈ ਕਿ ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਸੁਖਦੀਪ ਕੌਰ ਨੇ ਅਸਤੀਫ਼ਾ ਦੇ ਦਿੱਤਾ ਸੀ। ਜਿਸ ਕਾਰਨ ਪ੍ਰਧਾਨਗੀ ਦਾ ਅਹੁਦਾ ਖਾਲੀ ਹੋ ਗਿਆ ਸੀ। ਨਗਰ ਕੌਂਸਲ ਮੌੜ ਦੀਆਂ ਚੋਣਾਂ ’ਚ 13 ਕਾਂਗਰਸ, 1 ਸ਼੍ਰੋਮਣੀ ਅਕਾਲੀ ਦਲ ਅਤੇ 3 ਅਜ਼ਾਦ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ। ਜਿੰਨ੍ਹਾਂ ’ਚੋ 11 ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ।
ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਰਾਹਤ ਦੇਣ ਦੀ ਖ਼ੁਸੀ ’ਚ ਬਠਿੰਡਾ ਦੇ ਕਾਂਗਰਸੀਆਂ ਨੇ ਲੱਡੂ ਵੰਡੇ
ਅੱਜ ਨਗਰ ਕੌਂਸਲ ਦੀ ਚੋਣ ਮੌਕੇ ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਹਾਜ਼ਰ ਸਨ। ਚੋਣ ਦੌਰਾਨ ਠੇਕੇਦਾਰ ਕਰਨੈਲ ਸਿੰਘ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਬੋਲਦੇ ਹੋਏ ਕਿਹਾ ਕਿ ਇਸ ਤੋਂ ਪਹਿਲਾ ਰਿਵਾਇਤੀ ਪਾਰਟੀਆਂ ਵੱਲੋਂ ਧੱਕੇਸ਼ਾਹੀ ਨਾਲ ਪ੍ਰਧਾਨ ਬਣਾਇਆ ਜਾਂਦਾ ਸੀ। ਜਦੋਂ ਕਿ ਅੱਜ ਲੋਕਤੰਤਰ ਨੂੰ ਮੁੱਖ ਰੱਖਦੇ ਹੋਏ ਕੌਂਸਲਰਾਂ ’ਚੋ ਹਾਊਸ ਨੇ ਪ੍ਰਧਾਨ ਦੀ ਸਰਬ ਸੰਮਤੀ ਨਾਲ ਚੋਣ ਕੀਤੀ। ਉਹਨਾਂ ਅੱਗੇ ਕਿਹਾ ਕਿ ਕੁੱਝ ਸਮੇਂ ਤੋਂ ਸ਼ਹਿਰ ਦੇ ਬੰਦ ਪਏ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ । ਇਸ ਮੌਕੇ ਨਵਨਿਯੁਕਤ ਪ੍ਰਧਾਨ ਠੇਕੇਦਾਰ ਕਰਨੈਲ ਸਿੰਘ ਨੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਕੌਂਸਲਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਧਾਇਕ ਮਾਈਸਰਖਾਨਾ ਦੀ ਅਗਵਾਈ ਹੇਠ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ।
ਮਨਪ੍ਰੀਤ ਬਾਦਲ ਦੇ ਪਲਾਟ ਵਿਵਾਦ ’ਚ ਵਿਜੀਲੈਂਸ ਨੇ ਬੀਡੀਏ ਅਧਿਕਾਰੀਆਂ ਕੋਲੋਂ ਕੀਤੀ 6 ਘੰਟੇ ਪੁੱਛਗਿੱਛ
ਉੱਧਰ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਤੇ ਪ੍ਰਧਾਨ ਕਰਨੈਲ ਸਿੰਘ ਕੌਸਲਰਾਂ ਸਹਿਤ ਗੁਰਦੁਆਰਾ ਖਾਲਸਾ ਦੀਵਾਨ, ਕ੍ਰਿਸ਼ਨਾ ਮੰਦਰ, ਡੇਰਾ ਬਾਬਾ ਨਿੱਕੂ ਰਾਮ ਅਤੇ ਬਾਬਾ ਵਿਸ਼ਵਕਰਮਾਂ ਭਵਨ ਵਿਖੇ ਨਤਮਸਤਕ ਹੋਏ। ਜਿੱਥੇ ਕਾਫ਼ਲੇ ਦਾ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ’ਚ ਭਰਵਾਂ ਸਵਾਗਤ ਕੀਤਾ, ਉੱਥੇ ਹੀ ਸ਼ਹਿਰ ਵਾਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ। ਇਸ ਮੌਕੇ ਕੌਂਸਲਰ ਮਨਦੀਪ ਕੌਰ, ਕੁਲਵਿੰਦਰ ਸਿੰਘ, ਸਤਨਾਮ ਕੌਰ, ਪਾਲਾ ਸਿੰਘ, ਯਾਦਵਿੰਦਰ ਸਿੰਘ, ਮਨਜੀਤ ਕੌਰ, ਰਘਵੀਰ ਚੰਦ, ਸਨੇਹ ਲਤਾ, ਜਸਵਿੰਦਰ ਸਿੰਘ ਫੌਜੀ, ਸ਼ੀਲਾ ਦੇਵੀ, ਚਿਮਨ ਪੂਨੀਆ, ਵਿਜੈ ਕੁਮਾਰ, ਦੀਪਕ ਮਿੱਤਲ ਅਤੇ ਜਸਵੀਰ ਕੌਰ ਕੌਂਸਲਰ ਮੌਜੂਦ ਸਨ।
Share the post "ਨਗਰ ਕੌਂਸਲ ਮੌੜ ਦੀ ਪ੍ਰਧਾਨਗੀ ’ਤੇ ‘ਆਪ ਦਾ ਕਬਜਾ’ ਠੇਕੇਦਾਰ ਕਰਨੈਲ ਸਿੰਘ ਬਣੇ ਪ੍ਰਧਾਨ"