ਸੁਖਜਿੰਦਰ ਮਾਨ
ਚੰਡੀਗੜ੍ਹ, 16 ਨਵੰਬਰ: ਡੀਜੀਪੀ ਤੇ ਏਜੀ ਦੇ ਮੁੱਦੇ ’ਤੇ ਅਚਾਨਕ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਢ ਮਹੀਨੇ ਬਾਅਦ ਪੰਜਾਬ ਕਾਂਗਰਸ ਭਵਨ ਪੁੱਜੇ, ਜਿੱਥੇ ਉਨ੍ਹਾਂ ਪ੍ਰਧਾਨ ਵਜੋਂ ਮੁੜ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਅਪਣੀ ਪੂਰੀ ਤਾਕਤ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਲਗਾਏਗੀ ਤੇ ਉਮੀਦਵਾਰਾਂ ਨੂੰ ਟਿਕਟ ਦੀ ਵੰਡ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਹਾਲਾਂਕਿ ਇਸ ਮੌਕੇ 2022 ਵਿਚ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਨੂੰ ਗੋਲ-ਮੋਲ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਦੇ ਢਾਂਚੇ ਦਾ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ ਤੇ ਜਿਸਤੋਂ ਬਾਅਦ ਕਾਂਗਰਸੀ ਵਰਕਰ ਚੋਣਾਂ ਲਈ ਡਟ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਧਾਇਕ ਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
ਨਵਜੋਤ ਸਿੱਧੂ ਡੇਢ ਮਹੀਨੇ ਬਾਅਦ ਮੁੜ ਪੁੱਜੇ ਕਾਂਗਰਸ ਭਵਨ
11 Views