ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਨੁੱਕੜ ਨਾਟਕ ਕੀਤੇ ਜਾਣਗੇ ਪੇਸ਼
ਸੁਖਜਿੰਦਰ ਮਾਨ
ਬਠਿੰਡਾ, 23 ਜੂਨ : ਸਰਕਾਰ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਅਧੀਨ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਦੁਰਵਰਤੋਂ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ 26 ਜੂਨ 2022 ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਿੱਥੇ ਜਾਣਕਾਰੀ ਦਿੱਤੀ ਜਾਵੇਗੀ ਉੱਥੇ ਨਸ਼ਿਆਂ ਖਿਲਾਫ਼ ਸਹੁੰ ਵੀ ਚੁੱਕੀ ਜਾਵੇਗੀ।
ਬੈਠਕ ਦੌਰਾਨ ਐਸਡੀਐਮ ਸ਼੍ਰੀ ਆਕਾਸ਼ ਬਾਂਸਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ ਵੀ ਕਰਵਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਸਿਹਤ ਵਿਭਾਗ ਵਲੋਂ ਡਾ. ਅਰੁਣ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਡੀ ਅਡਿਕਸ਼ਨ ਸੈਂਟਰ ਦੇ ਜ਼ਿਲ੍ਹਾ ਮੈਨੇਜ਼ਰ ਸ਼੍ਰੀ ਰੂਪ ਸਿੰਘ ਮਾਨ ਆਦਿ ਹਾਜ਼ਰ ਸਨ।
Share the post "ਨਸ਼ਿਆਂ ਦੀ ਦੁਰਵਰਤੋਂ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ 26 ਜੂਨ ਨੂੰ"