Punjabi Khabarsaar
ਬਠਿੰਡਾ

ਨਸ਼ੇ ਦਾ ਖ਼ਾਤਮਾ ਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਾ ਮੁੱਖ ਤਰਜੀਹ: ਐਸ.ਐਸ.ਪੀ ਇਲਚੈਲੀਅਨ

ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਚੁੱਕੇ ਜਾਣਗੇ ਵਿਸ਼ੇਸ਼ ਕਦਮ
ਸੁਖਜਿੰਦਰ ਮਾਨ
ਬਠਿੰਡਾ, 25 ਅਪ੍ਰੈਲ: ਜ਼ਿਲ੍ਹੇ ਦੇ ਨਵੇਂ ਆਏ ਐਸ.ਐਸ.ਪੀ ਜੇ.ਇਲਚੈਲੀਅਨ ਨੇ ਦਾਅਵਾ ਕੀਤਾ ਹੈ ਕਿ ਨਸ਼ੇ ਦਾ ਖ਼ਾਤਮਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਅੱਜ ਇੱਥੇ ਅਪਣੇ ਦਫ਼ਤਰ ਵਿਚ ਪੱਤਰਕਾਰਾਂ ਨਾਲ ਪਲੇਠੀ ਗੱਲਬਾਤ ਦੌਰਾਨ ਉਨ੍ਹਾਂ ਦਸਿਆ ਕਿ ‘‘ ਨਸ਼ਿਆਂ ਦੇ ਖਾਤਮੇ ਲਈ ਆਮ ਜਨਤਾ ਦਾ ਸਹਿਯੋਗ ਬਹੁਤ ਜਰੂਰੀ ਹੈ, ਜ਼ਿਲ੍ਹਾ ਪੁਲਿਸ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਕੱਟੇਗੀ, ਉਥੇ ਨਸ਼ਿਆਂ ਦੀ ਦਲਦਲ ਵਿਚ ਧਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਜਾਗਰੂਕ ਵੀ ਕਰੇਗੀ। ’’ ਉਨ੍ਹਾਂ ਅੱਗੇ ਦਸਿਆ ਕਿ ਨਸ਼ਾ ਤਸਕਰੀ ਦੇ ਕੰਮਾਂ ਵਿਚ ਲੱਗੇ ਕਿਸੇ ਵੀ ਤਸਕਰ ਨੂੰ ਬਖ਼ਸਿਆਂ ਨਹੀਂ ਜਾਵੇਗਾ। ਐਸ.ਐਸ.ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਰੱਖਣੀ ਮੁੱਖ ਟੀਚਾ ਹੈ, ਜਿਸਦੇ ਲਈ ਗੈਰ ਸਮਾਜੀ ਅਨਸਰਾਂ ਵਿਰੁਧ ਸਖ਼ਤੀ ਕੀਤੀ ਜਾਵੇਗੀ। ਇਸਤੋਂ ਇਲਾਵਾ ਸ਼ਹਿਰ ਵਿਚ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਟਰੈਫ਼ਿਕ ਪੁਲਿਸ ਨੂੰ ਹੋਰ ਮੁਸਤੈਦ ਕਰਨ ਲਈ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਐਸ.ਐਸ.ਪੀ ਸ਼੍ਰੀ ਇਲਚੈਲੀਅਨ ਨੇ ਇਹ ਵੀ ਕਿਹਾ ਕਿ ਪਬਲਿਕ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰੇ ਤਾਂ ਕਿ ਨਿੱਤ ਦਿਨ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।

Related posts

68 ਵੀਆਂ ਸਕੂਲੀ ਜ਼ਿਲ੍ਹਾ ਪੱਧਰੀ ਸਰਦ ਰੁੱਤ ਖੇਡਾਂ ਐਥਲੈਟਿਕਸ ਦਾ ਅਗਾਜ਼

punjabusernewssite

ਮਾਮਲਾ ਐਨ.ਆਈ.ਏ ਦੇ ਛਾਪੇ ਦਾ: ਵਕੀਲਾਂ ਵਲੋਂ ਅਣਮਿਥੇ ਸਮੇਂ ਲਈ ਕੰਮਛੋੜ ਹੜਤਾਲ

punjabusernewssite

ਭਾਜਪਾ ਨੇ ਮਨਾਇਆ ਪਾਰਟੀ ਦਾ 44 ਵਾਂ ਸਥਾਪਨਾ ਦਿਵਸ

punjabusernewssite