ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲਿਆ ਪ੍ਰਣ
ਮਾਨਸਾ 16 ਨਵੰਬਰ: ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਮਾਨਸਾ ਜ਼ਿਲ੍ਹੇ ਤੋਂ ਮੁੜ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਵਿਢਣ ਦਾ ਐਲਾਨ ਕੀਤਾ ਹੈ। ਕਮੇਟੀ ਨੇ ਦੋਸ਼ ਲਾਇਆ ਗਿਆ ਹੈ ਕਿ ਮਾਨਸਾ ਸ਼ਹਿਰ ਅੰਦਰ ਮੁੜ ਸ਼ਰੇਆਮ ਨਸ਼ਾਂ ਵੇਚਿਆ ਜਾ ਰਿਹਾ ਹੈ,ਪਰ ਪੁਲੀਸ ਪ੍ਰਸ਼ਾਸਨ ਵੱਲੋਂ ਕਸੂਰਵਾਰ ਦੁਕਾਨਦਾਰ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਐਕਸ਼ਨ ਕਮੇਟੀ ਵੱਲੋਂ ਸ਼ਹਿਰ ਦੇ ਮਹੱਲਿਆ ਚ ਕਮੇਟੀਆਂ ਦਾ ਗਠਨ ਕਰਕੇ ਮੁੜ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਮੋਰਚਾ ਲਾਇਆ ਜਾਵੇਗਾ।
ਐਸ.ਜੀ.ਪੀ.ਸੀ. ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ ਵਿੱਚ 29 ਫਰਵਰੀ 2024 ਤੱਕ ਕੀਤਾ ਵਾਧਾ
ਐਕਸ਼ਨ ਕਮੇਟੀ ਦੇ ਕਨਵੀਨਰ ਅਤੇ ਸੀ.ਪੀ.ਆਈ(ਐੱਮ.ਐੱਲ)ਲਿਬਰੇਸ਼ਨ ਦੇ ਬੁਲਾਰੇ ਕਾ.ਰਾਜਵਿੰਦਰ ਸਿੰਘ ਰਾਣਾ,ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਬਾਲ ਭਵਨ ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਦੁੱਖ ਜ਼ਾਹਿਰ ਕੀਤਾ ਕਿ ਮਾਨਸਾ ਜ਼ਿਲ੍ਹੇ ਅੰਦਰ ਫਿਰ ਨਸ਼ਿਆਂ ਦੀ ਹਨੇਰੀ ਝੁਲ ਰਹੀ ਹਨ ਅਤੇ ਸਥਾਨਕ ਕਈ ਦੁਕਾਨਦਾਰ ਸ਼ਰੇਆਮ ਨਸ਼ੇ ਵਾਲੀਆਂ ਗੋਲੀਆਂ ਅਤੇ ਹੋਰ ਪਦਾਰਥ ਵੇਚ ਰਹੇ ਹਨ,ਪਰ ਪੁਲੀਸ ਪ੍ਰਸ਼ਾਸਨ ਫਿਰ ਇਨ੍ਹਾਂ ਦੁਕਾਨਦਾਰਾਂ ਦੀ ਮੱਦਦ ਕਰ ਰਿਹਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਹ ਪੁਲੀਸ ਪ੍ਰਸ਼ਾਸਨ ਨੂੰ ਸਬੂਤਾਂ ਸਹਿਤ ਸਬੰਧਤ ਦੁਕਾਨਦਾਰਾਂ ਸਬੰਧੀ ਦੱਸ ਰਹੇ ਹਨ,ਉਨ੍ਹਾਂ ਨੂੰ ਫੜਾਉਣ ਚ ਮਦਦ ਕਰ ਰਹੇ,ਪਰ ਪੁਲੀਸ ਉਨ੍ਹਾਂ ਨੂੰ ਇਕ ਵਾਰ ਫੜਕੇ ਫਿਰ ਛੱਡ ਦਿੰਦੀ ਹੈ,ਉਨ੍ਹਾਂ ਵਿਰੁੱਧ ਕੋਈ ਵੀ ਪੁਲੀਸ ਕਾਰਵਾਈ ਨਹੀਂ ਕਰ ਰਹੀ।
3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ 26 ਦੀ ਸੰਗਰੂਰ ਰੈਲੀ ਵਿੱਚ ਸੰਬੰਧੀ ਮੀਟਿੰਗ ਆਯੋਜਿਤ
ਉਨ੍ਹਾਂ ਦੱਸਿਆ ਕਿ ਤਿਨਕੌਣੀ ’ਤੇ ਇਕ ਦੁਕਾਨਦਾਰ ਸ਼ਰੇਆਮ ਨਸ਼ੇ ਵਾਲੀਆਂ ਗੋਲੀਆਂ ਵੇਚ ਰਿਹਾ ਹੈ,ਹਾਲਾਂਕਿ ਉਸ ਦਾ ਲਾਈਸੰਸ ਡਰੱਗ ਇੰਸਪੈਕਟਰ ਵੱਲ੍ਹੋਂ ਕੈਂਸਲ ਕੀਤਾ ਹੋਇਆ ਹੈ,ਪਰ ਉਹ ਕਿਸੇ ਹੋਰ ਨਾਮ ਅਧੀਨ ਹੁਣ ਨਸ਼ੇ ਵੇਚ ਰਿਹਾ।ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਬੁਲਾਰੇ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਹੁਣ ਜਦੋਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪੁਲੀਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ,ਤਾਂ ਉਨ੍ਹਾਂ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ,ਜਦੋਂ ਨਸ਼ੇ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਅੱਕੇ ਹੋਏ ਲੋਕ ਭੜਕਦੇ ਹਨ,ਫਿਰ ਪੁਲੀਸ ਪ੍ਰਸ਼ਾਸਨ ਦੋਸ਼ ਲਾਉਂਦਾ ਹੈ ਕਿ ਇਹ ਵਿਅਕਤੀ ਕਨੂੰਨ ਆਪਣੇ ਹੱਥ ਚ ਲੈ ਰਹੇ ਹਨ।
ਮੇਅਰ ਵਿਰੁਧ ਭੁਗਤਣ ਵਾਲੇ ਅਕਾਲੀ ਕੌੌਸਲਰਾਂ ਨੂੰ ਸੁਖਬੀਰ ਬਾਦਲ ਵਲੋਂ ਪਾਰਟੀ ਵਿਚੋਂ ਕੱਢਣ ਦਾ ਐਲਾਨ
ਸਮਾਗਮ ਨੂੰ ਸੰਬੋਧਨ ਕਰਦਿਆਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਗਗਨ ਸ਼ਰਮਾਂ,ਕੁਲਵਿੰਦਰ ਸਿੰਘ ਕਾਲੀਆਂ, ਮੇਜਰ ਸਿੰਘ ਜਮਹੂਰੀ ਕਿਸਾਨ ਸਭਾ, ਮੀਹਾਂ ਸਿੰਘ ਨੇ ਸੰਬੋਧਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਨਸ਼ਿਆਂ ਨੂੰ ਠੱਲ ਪਾਉਣ ਲਈ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਤਿਖੇ ਮੋਰਚੇ ਤੋਂ ਗਰੇਜ ਨਹੀਂ ਕੀਤਾ ਜਾਵੇਗਾ।
Share the post "ਨਸ਼ਾ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਮਾਨਸਾ ਚ ਨਸ਼ਿਆਂ ਵਿਰੁੱਧ ਮੁੜ ਫੈਸਲਾਕੁੰਨ ਲੜਾਈ ਵਿਢਣ ਦੀ ਚੇਤਾਵਨੀ"