ਐਨ.ਡੀ.ਪੀ.ਐਸ ਐਕਟ ਤਹਿਤ ਕੁੱਲ 524 ਪਰਚੇ ਦਰਜ ਕਰਕੇ 488 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਸੁਖਜਿੰਦਰ ਮਾਨ
ਬਠਿੰਡਾ, 7 ਅਗਸਤ: ਸੂਬਾ ਸਰਕਾਰ ਵਲੋਂ ‘‘ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ’’ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਬਠਿੰਡਾ ਪੁਲਿਸ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਉਪਰ ਸਿਕੰਜਾ ਕਸਦੇ ਹੋਏ 1 ਜਨਵਰੀ 2023 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 524 ਮੁਕੱਦਮੇ ਦਰਜ ਕਰਕੇ 488 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨਾਂ ਕੋਲੋਂ ਵੱਖ-ਵੱਖ ਨਸ਼ਿਆਂ ਦੀ ਖੇਪ ਜਿਸ ਵਿੱਚ 4 ਕਿਲੋ 762 ਗ੍ਰਾਮ ਹੈਰੋਇਨ, ਅਫ਼ੀਮ 30 ਕਿਲੋ 362 ਗ੍ਰਾਮ, 1574 ਕਿਲੋ 370 ਗ੍ਰਾਮ ਭੁੱਕੀ ਚੂਰਾ ਪੋਸਤ, 126397 ਨਸ਼ੀਲੇ ਕੈਪਸੂਲ ਅਤੇ 665 ਨਸ਼ੀਲੀਆਂ ਸ਼ੀਸ਼ੀਆਂ ਅਤੇ 119 ਵਹੀਕਲ ਬਰਾਮਦ ਕੀਤੇ ਗਏ।
ਪੀਲੀ ਲਾਈਨ ਅੰਦਰ ਖੜ੍ਹੀਆਂ ਗੱਡੀਆਂ ਚੁੱਕਣ ਦੇ ਮਾਮਲੇ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਲਿਆ ਗੰਭੀਰ ਨੋਟਿਸ
ਉਨ੍ਹਾਂ ਦਸਿਆ ਕਿ ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ਜਿਵੇਂ ਕਿ ਸਕੂਲਾਂ, ਕਾਲਜਾਂ, ਪਿੰਡਾਂ ਦੀਆਂ ਸੱਥਾਂ, ਜ਼ਿਲ੍ਹਾ ਸਾਂਝ ਕੇਂਦਰਾਂ, ਪੁਲਿਸ ਵਿਭਾਗ ਦੇ ਸੋਸ਼ਲ ਮੀਡੀਆ ਬਠਿੰਡਾ ਅਤੇ ਹੋਰ ਕਾਰੋਬਾਰੀ ਅਦਾਰਿਆਂ ਰਾਹੀਂ ਆਮ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਜ਼ਿਲਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਹੋਰ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਹੋਰ ਵੀ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ।
ਪੰਜਾਬ ਪੁਲਿਸ ਵਲੋਂ 2023 ਦੀ ਸਭ ਤੋਂ ਵੱਡੀ 77.8 ਕਿੱਲੋ ਹੈਰੋਇਨ ਦੀ ਕੀਤੀ ਬਰਾਮਦਗੀ
ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਬਠਿੰਡਾ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਦੇ ਨਜ਼ਦੀਕੀ ਪੁਲਿਸ ਸਟੇਸ਼ਨਾਂ ਵਿੱਚ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਦਿੰਦੇ ਰਹਿਣ ਤਾਂ ਜੋ ਉਨ੍ਹਾਂ ਦੇ ਮਨਸੂਬਿਆਂ ’ਤੇ ਪਾਣੀ ਫੇਰਿਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸੂਬਾ ਸਰਕਾਰ ਵਲੋਂ ਮਿੱਥੇ ਗਈ ਟੀਚੇ ਨੂੰ ਸਫ਼ਲ ਬਣਾਇਆ ਜਾ ਸਕੇ।
Share the post "ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਜ਼ਿਲ੍ਹਾ ਪੁਲਿਸ ਮੁਖੀ"