ਬਠਿੰਡਾ, 1 ਨਵੰਬਰ: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿੱਚ ਦਫ਼ਤਰ ਸਿਵਲ ਸਰਜਨ ਵਿੱਖੇ ਸਾਰੇ ਸਟਾਫ਼ ਵੱਲੋਂ ਤੰਬਾਕੁੂ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਤੇਜਵੰਤ ਸਿੰਘ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਵਿੱਚ ਤੰਬਾਕੂ ਦੇ ਬੁਰੇ ਪ੍ਰਭਾਵਾਂ, ਤੰਬਾਕੂ ਐਕਟ ਅਤੇ ਇਨ੍ਹਾਂ ਤੋਂ ਬਚਣ ਸਬੰਧੀ ਜਾਗਰੂਕ ਕਰਨਾ ਹੈ।
ਜਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਸਬੰਧੀ ਐਸ ਐਸ ਡੀ ਗਰਲਜ਼ ਕਾਲਜ਼ ਵਿਖੇ ਕੀਤਾ ਜਾਗਰੂਕ ਸਮਾਗਮ
ਇਸ ਸਬੰਧੀ ਅੱਜ ਜਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਵਿੱਚ ਜਿਲ੍ਹਾ ਪੱਧਰੀ ਜਾਗਰੂਕ ਸੈਮੀਨਰ ਟਰੱਕ ਯੂਨੀਅਨ ਬਠਿੰਡਾ ਵਿਖੇ ਕੀਤਾ ਗਿਆ। ਜਿਸ ਵਿਚ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਸਾਹਿਲ ਪੁਰੀ ਬੀਈਈ, ਬੂਟਾ ਸਿੰਘ, ਪ੍ਰਧਾਨ ਅਤੇ ਕਮੇਟੀ ਮੈਂਬਰ ਅਤੇ ਟਰੱਕ ਅਪ੍ਰੇਟਰਾਂ ਨੇ ਭਾਗ ਲਿਆ।
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ
ਇਸ ਸਮੇਂ ਡਾ ਊਸ਼ਾ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਤੋ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬੀਮਾਰੀਆਂ ਲਗਦੀਆਂ ਹਨ। ਉਹਨਾਂ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਪ ਲਾਇਨ ਨੰ8 104, 1800110456 ਤੇ ਸੰਪਰਕ ਕੀਤਾ ਜਾ ਸਕਦਾ ਹੈ।
Share the post "ਨੋ ਤੰਬਾਕੂ ਦਿਵਸ ਦੇ ਸਬੰਧ ਵਿਚ ਜਿਲ੍ਹਾ ਪੱਧਰੀ ਸਮਾਗਮ ਟਰੱਕ ਯੂਨੀਅਨ ਵਿਚ ਆਯੋਜਿਤ"