ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 20 ਅਕਤੁੂਬਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹੁਣ ਇੱਕ ਕੇਸ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਅਚਾਨਕ ਤਬੀਅਤ ਵਿਗੜ ਗਈ। ਹਾਲਾਂਕਿ ਪਹਿਲਾਂ ਜੇਲ੍ਹ ਅਧਿਕਾਰੀਆਂ ਵਲੋਂ ਅੰਦਰ ਹੀ ਉਨ੍ਹਾਂ ਦਾ ਇਲਾਜ ਕੀਤਾ ਗਿਆ ਪ੍ਰੰਤੂ ਸੁਧਾਰ ਨਾ ਆਉਣ ਕਾਰਨ ਸਰਕਾਰੀ ਰਜਿੰਦਰਾ ਮੈਡੀਕਲ ਕਾਲਜ਼ ਵਿਚ ਲਿਆਂਦਾ ਗਿਆ। ਦਸਣਾ ਬਣਦਾ ਹੈ ਕਿ ਸ: ਸਿੱਧੂ ਦਾ ਅੱਜ 59ਵਾਂ ਜਨਮ ਦਿਨ ਹੈ ਜਿਹੜਾ ਪਹਿਲੀ ਵਾਰ ਜੇਲ੍ਹ ਦੇ ਅੰਦਰ ਹੀ ਮਨਾਉਣਾ ਪਿਆ ਹੈ। ਉਧਰ ਅਦਾਲਤ ਵਲੋਂ ਜਾਰੀ ਕੀਤੇ ਵਰੰਟਾਂ ਤੋਂ ਬਾਅਦ ਲੁਧਿਆਣਾ ਵਿੱਚ ਪੇਸ਼ੀ ਭੁਗਤਣ ਦੇ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੇ ਅਪਣੇ ਵਕੀਲ ਰਾਹੀਂ ਅਦਾਲਤ ਕੋਲੋ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਮੰਗਦਿਆਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ ਭੁਗਤਣ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ ਤੇ ਵਿਰੋਧੀ ਉਸਨੂੰ ਨੁਕਸਾਨ ਪਹੁੰਚਾਉਣ ਲਈ ਕੁੱਝ ਵੀ ਕਰ ਸਕਦੇ ਹਨ। ਦਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਨੌਕਰੀਓ ਬਰਤਰਫ਼ ਕੀਤੇ ਗੲਂੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਬਲਵਿੰਦਰ ਸਿੰਘ ਸੇਖੋ ਦੁੂਆਰਾ ਤਤਕਾਲੀ ਮੰਤਰੀ ਭਾਰਤ ਭੂਸਣ ਆਸ਼ੂ ਨਾਲ ਟਕਰਾਅ ’ਚ ਆਉਣ ਸਮੇਂ ਕੀਤੀ ਜਾ ਰਹੀ ਇੱਕ ਮਾਮਲੇ ਦੀ ਜਾਂਚ ਦੇ ਆਦੇਸ਼ਾਂ ਸਬੰਧੀ ਸਿੱਧੂ ਨੂੰ ਪਾਰਟੀ ਬਣਾਉਣ ਦੀ ਮੰਗ ਕੀਤੀ ਸੀ।
Share the post "ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੱਧੂ ਦੀ ਤਬੀਅਤ ਵਿਗੜੀ, ਅਦਾਲਤ ’ਚ ਵੀਡੀਓ ਕਾਨਫਰੰਸ ਰਾਹੀਂ ਮੰਗੀ ਪੇਸ਼ੀ"