ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਾਹਿਬ, 13 ਜੁਲਾਈ: ਅੱਜ ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ’ਤੇ ਸ੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਨੂੰ ਬੰਦ ਕਰਕੇ ਸਰਕਾਰ ਵਿਰੁਧ ਰੋਸ਼ ਪ੍ਰਗਟਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆਂ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ ਪਰ ਅੱਜ ਸਰਕਾਰ ਬਣਨ ਤੋ ਬਾਅਦ ਪਨਬੱਸ ਅਤੇ ਪੀ ਆਰ ਟੀ ਸੀ ਦੇ ਕਰਮਚਾਰੀਆਂ ਦੀਆਂ ਤਨਖਾਹਾ ਦਾ ਪ੍ਬੰਧ ਕਰਨ ਤੋ ਵੀ ਨਾਕਾਮ ਹੋ ਗਈ ਹੈ। ਉਹਨਾਂ ਕਿਹਾ ਕਿ ਮੁਲਾਜਮਾਂ ਦੀਆਂ ਮੁੱਖ ਮੰਗਾਂ ਜਿਵੇਂ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਰਿਪੋਰਟਾਂ ਕਰਕੇ ਅਤੇ ਸੰਘਰਸਾਂ ਦੋਰਾਨ ਕੱਢੇ ਮੁਲਾਜਮਾਂ ਨੂੰ ਬਹਾਲ ਕਰਨ, ਤਨਖਾਹ ਵਾਧਾ ਸਾਰੇ ਮੁਲਾਜਮਾਂ ਨੂੰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ,ਠੇਕਾ ਭਰਤੀ ਬੰਦ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਜੂਨ ਮਹੀਨੇ ਦੀ ਹੜਤਾਲ ਰੱਖੀ ਗਈ ਸੀ ਪ੍ਰੰਤੂ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਜੂਨ ਨੂੰ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਅਤੇ ਮੁੱਖ ਮੰਤਰੀ ਪੰਜਾਬ ਨਾਲ ਹਫਤੇ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਉਲਟਾ ਆਊਟ ਸੋਰਸਿੰਗ ਭਰਤੀ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਪਾਉਣ ਵਰਗੇ ਮੁਲਾਜਮ ਵਿਰੋਧੀ ਅਤੇ ਲੋਕ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ। ਇਸ ਤੋਂ ਸਰਕਾਰ ਦਾ ਲੋਕ ਵਿਰੋਧੀ ਅਤੇ ਮੁਲਾਜਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।
ਪਨਬਸ ਸਟੇਟ ਟਰਾਂਸਪੋਰਟ ਦੇ ਸੂਬਾ ਪ੍ਰਧਾਨ ਹਰਮੰਦਰ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਬਲਕਾਰ ਸਿੰਘ, ਚੇਅਰਮੈਨ ਹਰਜਿੰਦਰ ਸਿੰਘ ਨੇ ਕਿਹਾ ਕਿ ਹਰ ਮਹੀਨੇ ਤਨਖਾਹ ਲਈ ਮੁਲਾਜਮਾਂ ਨੂੰ ਬੱਸ ਸਟੈਡ ਬੰਦ ਜਾਂ ਹੜਤਾਲ ਕਰਨੀ ਪੈਦੀ ਹੈ ਤਾਂ ਹੀ ਮੁਲਾਜਮਾਂ ਦੇ ਮਹੀਨੇ ਦੀ ਮਿਹਨਤ ਦੇ ਪੈਸੇ ਉਹਨਾਂ ਨੂੰ ਮਿਲਦੇ ਹਨ ਜਿਸ ਨਾਲ ਕਿ ਉਹਨਾਂ ਦੇ ਬੱਚਿਆਂ ਦਾ ਗੁਜਾਰਾ ਚੱਲਦਾ ਹੈ।ਇਸ ਮੌਕੇ ਉਹਨਾਂ ਮੰਗ ਕੀਤੀ ਗਈ ਕਿ ਜੇਕਰ ਸਰਕਾਰ ਨੇ ਪੰਜਾਬ ਦੀ ਜਨਤਾਂ ਨੂੰ ਸਹੀ ਸਫਰ ਸਹੂਲਤ ਦੇਣੀ ਹੈ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜਮਾਂ ਦੀ ਤਨਖਾਹ ਅਤੇ ਬੱਸਾਂ ਦਾ ਡੀਜਲ ਸਰਕਾਰੀ ਖਜਾਨੇ ਤੋ ਅਦਾ ਕਰਨੀ ਸ਼ੁਰੂ ਕੀਤੀ ਜਾਵੇ ਤਾਂ ਜੋ ਤਨਖਾਹਾਂ ਸਮੇ ਸਿਰ ਮੁਲਾਜਮਾਂ ਨੂੰ ਮਿਲ ਸਕਣ ਅਤੇ ਬੱਸਾਂ ਦਾ ਡੀਜਲ ਸਮੇਂ ਸਿਰ ਪੈ ਸਕੇ ਤੇ ਤਨਖਾਹਾ ਲਈ ਮੁਲਾਜਮਾਂ ਨੂੰ ਧਰਨੇ,ਹੜਤਾਲਾ ਕਰਨ ਲਈ ਮਜਬੂਰ ਨਾ ਹੋਣਾ ਪਵੇ।
Share the post "ਪਨਬਸ/ਪੀ ਆਰ ਟੀ ਸੀ ਜਨ ਦੇ ਕੱਚੇ ਮੁਲਾਜਮਾਂ ਵਲੋਂ ਤਨਖਾਹਾਂ ਲੈਣ ਲਈ ਵਿੱਢਿਆ ਸੰਘਰਸ਼"