Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹੁਸ਼ਿਆਰਪੁਰ

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ’ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

23 Views

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ
ਹੁਸ਼ਿਆਰਪੁਰ, 15 ਨਵੰਬਰ:ਪਰਾਲੀ ਸਾੜਨ ’ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।

ਯਕਮੁਸ਼ਤ ਨਿਪਟਾਰਾ ਸਕੀਮ-2023: ਮੁਕੱਦਮੇਬਾਜੀ ਘਟੇਗੀ ਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

 

Related posts

ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ

punjabusernewssite

ਪੰਜਾਬ ’ਚ ਦੋ ਟਰੱਕਾਂ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ’ਚ ਦੋਨਾਂ ਦੇ ਡਰਾਈਵਰਾਂ ਦੀ ਹੋਈ ਮੌ+ਤ

punjabusernewssite

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite