ਸੁਖਜਿੰਦਰ ਮਾਨ
ਬਠਿੰਡਾ, 30 ਮਈ: ਸ੍ਰੀ ਸ਼ੌਕਤ ਅਹਿਮਦ ਪਰੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੀ.ਐਮ. ਕੇਅਰ ਫ਼ਾਰ ਚਿਲਡਰਨ ਸਕੀਮ ਜੋ ਕਿ 29 ਮਈ 2021 ਨੂੰ ਲਾਂਚ ਕੀਤੀ ਗਈ ਸੀ ਤਹਿਤ ਕਰੋਨਾ ਕਾਲ ਦੌਰਾਨ ਅਨਾਥ ਹੋਏ ਬੱਚਿਆਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਹੈ ਕਿ ਜਿਹੜੇ ਬੱਚਿਆਂ ਦੇ ਕਰੋਨਾ ਕਾਲ ਦੇ ਦੌਰਾਨ ਅਸਲ ਮਾਤਾ-ਪਿਤਾ, ਗੋਦ ਲੈਣ ਵਾਲੇ ਅਤੇ ਲੀਗਲ ਵਾਰਿਸ਼ਾਂ ਦੀ ਮੌਤ ਹੋ ਗਈ ਹੈ ਦਾ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਉਨ੍ਹਾਂ ਨੂੰ ਲਾਹਾ ਦੇਣਾ ਹੈ। ਇਸ ਸਕੀਮ ਰਾਹੀਂ ਅਨਾਥ ਬੱਚਿਆਂ ਨੂੰ ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਉਨ੍ਹਾਂ ਦੀ ਪੜ੍ਹਾਈ-ਲਿਖਾਈ ਲਈ ਵਜੀਫ਼ਾ ਅਤੇ 23 ਸਾਲ ਦੀ ਉਮਰ ਪੂਰੀ ਹੋਣ ਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ।
ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਚ ਬਾਲ ਸੁਰੱਖਿਆ ਦਫ਼ਤਰ ਵੱਲੋਂ ਅਜਿਹੇ ਇੱਕ ਬੱਚੇ ਦੀ ਸ਼ਨਾਖਤ ਕੀਤੀ ਗਈ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਇਸ ਬੱਚੇ ਨੂੰ 4000 ਰੁਪਏ ਪ੍ਰਤੀ ਮਹੀਨਾ, ਆਸ਼ਰਿਤ ਪੈਨਸ਼ਨ 1500 ਰੁਪਏ ਪ੍ਰਤੀ ਮਹੀਨਾ ਅਤੇ 20,000 ਰੁਪਏ ਪ੍ਰਤੀ ਸਲਾਨਾ ਵਜੀਫ਼ਾ ਆਦਿ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਅੱਜ ਵਰਚੂਅਲ ਪ੍ਰੋਗਰਾਮ ਦੌਰਾਨ ਮੁਲਕ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ ਅਤੇ ਇਸ ਮੌਕੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੀ.ਐਮ ਜੇ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਸਨੇਹ ਪੱਤਰ ਵੀ ਦਿੱਤੇ ਗਏ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ, ਚੇਅਰਮੈਨ ਬਾਲ ਭਲਾਈ ਕਮੇਟੀ ਸ੍ਰੀ ਬਿਕਰਮਜੀਤ ਸਿੰਘ, ਮੈਂਬਰ ਬਾਲ ਭਲਾਈ ਕਮੇਟੀ ਸ੍ਰੀ ਰਾਕੇਸ਼ ਕੁਮਾਰ ਅਤੇ ਪ੍ਰੋਟੇਸ਼ਨ ਅਫ਼ਸਰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸ੍ਰੀ ਖੁਸ਼ਦੀਪ ਸਿੰਘ ਆਦਿ ਹਾਜ਼ਰ ਸਨ।
Share the post "ਪੀ.ਐਮ. ਕੇਅਰ ਸਕੀਮ ਤਹਿਤ ਅਨਾਥ ਹੋਏ ਬੱਚਿਆਂ ਨੂੰ ਦਿੱਤਾ ਜਾ ਰਿਹੈ ਲਾਭ : ਡਿਪਟੀ ਕਮਿਸ਼ਨਰ"