ਸੁਖਜਿੰਦਰ ਮਾਨ
ਬਠਿੰਡਾ, 6 ਮਈ : ਸਰਕਾਰ ਵੱਲੋਂ ਪੀ.ਐਮ. ਸਵੈਨਿਧੀ ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਮੀਟਿੰਗ ਹਾਲ ਵਿਖੇ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਬੈਂਕਾਂ ਦੇ ਮੁਖੀਆਂ ਵੱਲੋਂ ਭਾਗ ਲਿਆ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਬੈਂਕ ਮੁਖੀਆਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਸਰਕਾਰ ਦੀਆਂ ਸਕੀਮਾਂ ਜਿਵੇਂ ਕਿ ਡੇ-ਨੂਲਮ, ਪੀ.ਐਮ. ਸਵੈਨਿਧੀ ਯੋਜਨਾ ਸਬੰਧੀ ਨਗਰ ਕੌਸ਼ਲਾਂ/ਨਗਰ ਪੰਚਾਇਤਾਂ ਵਿਖੇ ਅਰਜੀਧਾਰਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਬਿਨਾਂ ਕਿਸੇ ਕਾਰਨ ਕਰਕੇ ਵਾਪਿਸ ਕੀਤੀਆਂ ਯੋਗ ਅਰਜੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲਾਭਪਾਤਰੀ ਵੱਧ ਤੋਂ ਵੱਧ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਪੀ.ਐਮ. ਸਵੈਨਿਧੀ ਸਬੰਧੀ ਆਪਣੀਆਂ ਰਿਪੋਰਟਾਂ ਨੂੰ ਲਿਆਂਦਾ ਜਾਵੇ ਤਾਂ ਕਿ ਲਾਭਪਾਤਰੀਆਂ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਜਾ ਸਕੇ।ਇਸ ਮੌਕੇ ਲੀਡ ਬੈਂਕ ਮਨੇਜ਼ਰ ਸ਼੍ਰੀਮਤੀ ਮੰਜੂ ਮਲਹੋਲਤਾ, ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੋਂ ਇਲਾਵਾ ਰੋਹਿਤਾਸ ਗਰਗ, ਵਿਸ਼ਾਲ ਗਰਗ ਅਤੇ ਬਿਕਰਮ ਗੁਪਤਾ ਆਦਿ ਹਾਜ਼ਰ ਸਨ।
Share the post "ਪੀ.ਐਮ. ਸਵੈਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀਆਂ ਅਰਜੀਆਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਏਡੀਸੀ"