ਸੁਖਜਿੰਦਰ ਮਾਨ
ਬਠਿੰਡਾ, 14 ਅਗਸਤ : ਸਥਾਨਕ ਪੁਲਿਸ ਪਬਲਿਕ ਸਕੂਲ ਵਿੱਚ 77ਵਾਂ ਸੁਤੰਤਰਤਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ। “ਆਈ ਲਵ ਮਾਈ ਇੰਡੀਆ” ਅਤੇ ਮੇਰਾ ਦੇਸ਼ ਰੰਗੀਲਾ ਵਰਗੇ ਦੇਸ ਭਗਤੀ ਦੇ ਰੰਗ ਵਿੱਚ ਰੰਗੇ ਹੋਏ ਗਾਣਿਆ ਤੇ ਨੰਨੇ-ਮੁੰਨੇ ਬੱਚਿਆਂ ਨੇ ਸੁੰਦਰ ਨਾਚ ਪੇਸ਼ ਕੀਤੇ। ਫੈਨਸੀ ਡਰੈੱਸ ਰਾਹੀਂ ਉਸ ਸਮੇਂ ਦੇ ਦੇਸ਼-ਭਗਤਾਂ ਨੂੰ ਯਾਦ ਕੀਤਾ ਗਿਆ।
ਬਠਿੰਡਾ ’ਚ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ “ਵਿਭਾਜਨ ਵਿਭਿਸ਼ਿਕਾ ਦਿਵਸ”ਬਾਰੇ ਜਾਣਕਾਰੀ ਦਿੱਤੀ।ਸਕੂਲ ਦੇ ਮੁੱਖ ਅਧਿਆਪਕਾ ਮੈਡਮ ਮੋਨਿਕਾ ਸਿੰਘ ਨੇ ਦੱਸਿਆ ਕਿ 14 ਅਗਸਤ 1947 ਨੂੰ ਦੇਸ ਦੀ ਵੰਡ ਸਮੇਂ ਵਿਸਥਾਪਨ ਦਾ ਦਰਦ ਸਹਿਣ ਵਾਲੇ ਲੋਕਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਬੱਚਿਆ ਦੁਆਰਾ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਦੇਸ ਭਗਤਾ ਦੀਆਂ ਕੁਰਬਾਨੀਆਂ ਬਾਰੇ ਦੱਸਿਆ। ਉਨ੍ਹਾਂ ਨੇ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।