ਕੋਰਟ ਕੇਸਾਂ ਦੇ ਨਿਪਟਾਰੇ ਲਈ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਭਾਗ ਦੁਆਰਾ ਕੀਤੇ ਗਏ ਕਾਰਜਾਂ ਦੀ ਸਮੀਖਿਆ ਵੀ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਕੋਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਬਕਾਇਆ ਕੇਸਾਂ ਦੀ ਜਲਦ ਤੋਂ ਜਲਦ ਰਿਕਵਰੀ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਤਹਿ ਸਮੇਂ ਅਨੁਸਾਰ ਹੀ ਸਾਰਾ ਕੰਮ ਮੁਕੰਮਲ ਕੀਤਾ ਜਾਵੇ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਚੱਲ ਰਹੇ ਕੋਰਟ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੰਗਾ ਕੰਮ ਕਰਕੇ ਵਧੀਆ ਪ੍ਰੋਗਰੈਸ ਕਰਨੀ ਯਕੀਨੀ ਬਣਾਈ ਜਾਵੇ ਅਤੇ ਅਧੂਰੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਐਸਡੀਐਮ ਮੌੜ ਸ਼੍ਰੀ ਵਰਿੰਦਰ ਕੁਮਾਰ, ਐਸਡੀਐਮ ਰਾਮਪੁਰਾ ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਮਾਲ ਅਫ਼ਸਰ ਸ. ਬਲਕਰਨ ਸਿੰਘ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਪੈਂਡਿੰਗ ਕੇਸਾਂ ਦੀ ਜਲਦ ਕੀਤੀ ਜਾਵੇ ਰਿਕਵਰੀ : ਡਿਪਟੀ ਕਮਿਸ਼ਨਰ
17 Views