ਸੁਖਜਿੰਦਰ ਮਾਨ
ਬਠਿੰਡਾ, 4 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆਂ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸਦੇ ਚੱਲਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਦੀ ਰਹਿਨੁਮਾਈ ਵਿੱਚ ਸਟੇਟ ਪੱਧਰ ਤੋਂ ਭੇਜੀਆਂ ਆਯੂੁੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੈਨਾਂ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਜਾ ਕੇ ਮੌਕੇ ਤੇ ਈ-ਕਾਰਡ ਬਣਾ ਰਹੀਆਂ ਹਨ ਅਤੇ ਇਸ ਸਕੀਮ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਇਹ ਦਾਅਵਾ ਇਸ ਜਾਗਰੂਕਤਾ ਵੈਨ ਨੂੰ ਅੱਜ ਸਿਵਲ ਹਸਪਤਾਲ ਤਲਵੰਡੀ ਸਾਬੋ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਆਪ ਦੀ ਚੀਫ਼ ਵਿੱਪ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਕੀਤਾ।
ਡੈਂਗੂ ਦਾ ਡੰਗ: ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਥਾਣਿਆਂ ਤੇ ਦਫ਼ਤਰਾਂ ਦੀ ਕੀਤੀ ਚੈਕਿੰਗ
ਇਸ ਵੈਨ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਆਯੂਸ਼ਮਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਲਾਭ ਦੇਣ ਤੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਦਾ ਉਪਰਾਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਵੈਨ ਆਡੀਓ ਅਤੇ ਵੀਡੀਓ ਨਾਲ ਲੈੱਸ ਹੈ, ਜਿਲ੍ਹੇ ਵਿੱਚ 28 ਦਿਨ ਰਹੇਗੀ ਅਤੇ ਜਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਈ ਕਾਰਡ ਬਨਾ ਕੇ ਮੌਕੇ ਤੇ ਹੀ ਦੇ ਰਹੀ ਹੈ ਅਤੇ ਇਸ ਮੁਹਿੰਮ ਪ੍ਰਤੀ ਜਾਗਰੂਕ ਕਰ ਰਹੀ ਹੈ।
ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸਿਵਲ ਸਰਜਨ ਦਫ਼ਤਰ ਅੱਗੇ 17 ਅਗਸਤ ਨੂੰ ਧਰਨਾ ਦੇਣ ਦਾ ਐਲਾਨ
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋਰਡ ਨਾਲ ਪੰਜੀਕ੍ਰਿਰਤ ਮਜ਼ਦੂਰ, ਛੋਟੇ ਵਪਾਰੀ, ਪ੍ਰਵਾਨਿਤ ਅਤੇ ਪੀਲੇ ਕਾਰਡ ਧਾਰਕ ਪਰਿਵਾਰ ਅਤੇ ਐਸ ਈ ਸੀ ਸੀ ਡਾਟਾ 2011 ਵਿੱਚ ਸ਼ਾਮਿਲ ਪਰਿਵਾਰ ਅਤੇ ਪੱਤਰਕਾਰ ਨੂੰ 5 ਲੱਖ ਤੱਕ ਦੇ ਮੁੁਫ਼ਤ ਇਲਾਜ ਲਈ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਸ਼ੁੁਰੂ ਕੀਤੀ ਗਈ ਹੈ, ਜੋ ਸਫ਼ਲਤਾ ਪੂਰਵਕ ਚੱਲ ਰਹੀ ਹੈ। ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਵੈਨ ਹਰ ਦਿਨ 2 ਪਿੰਡਾਂ ਵਿਚ ਲਾਭਪਾਤਰੀਆਂ ਦੇ ਕਾਰਡ ਬਣਾ ਰਹੀ ਹੈ ਅਤੇ 4 ਪਿੰਡਾਂ ਵਿਚ ਜਾਗਰੂਕਤਾ ਕੀਤੀ ਜਾ ਰਹੀ ਹੈ। ਇਸ ਸਮੇਂ ਡਾ ਦਰਸ਼ਨ ਕੌਰ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਵਿਨੋਦ ਖੁਰਾਣਾ, ਗੁਰਸਿਮਰਤ ਕੌਰ ਹਾਜ਼ਰ ਸਨ।
Share the post "ਪ੍ਰੋ ਬਲਜਿੰਦਰ ਕੌਰ ਨੇ ਆਯੂੁੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ"