Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ

12 Views

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਤਾਲਮੇਲ ‘ਤੇ ਜ਼ੋਰ ਦਿੱਤਾ
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 10 ਫਰਵਰੀ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ, ਪੰਜਾਬ ਅਰਪਿਤ ਸ਼ੁਕਲਾ, ਇੰਸਪੈਕਟਰ ਜਨਰਲ ਆਫ ਪੁਲੀਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਚੰਡੀਗੜ੍ਹ ਮਨੀਸ਼ਾ ਚੌਧਰੀ ਅਤੇ ਐਸਐਸਪੀ ਐਸਏਐਸ ਨਗਰ ਸੰਦੀਪ ਗਰਗ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਵਿਸਥਾਰਤ ਚਰਚਾ ਕੀਤੀ ਗਈ। ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਕਾਇਮ ਰੱਖਣ ਲਈ ਅੰਦਰੂਨੀ ਤੰਤਰ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਤਜਵੀਜ਼ ਦਿੱਤੀ ਕਿ ਖੇਤਰ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਵਿਚਕਾਰ ਤਿਮਾਹੀ ਜਾਂ ਦੋ-ਮਾਸਿਕ ਮੀਟਿੰਗਾਂ ਕੀਤੀਆਂ ਜਾਣ ਕਿਉਂ ਕਿ ਇਨ੍ਹਾਂ ਖੇਤਰਾਂ ਵਿੱਚ ਹੁੰਦੀਆਂ ਅਪਰਾਧਿਕ ਗਤੀਵਿਧੀਆਂ ਅਤੇ ਇਸਦੇ ਢੰਗ-ਤਰੀਕੇ ਇਕੋ ਜਿਹੇ ਹਨ। ਉਨ੍ਹਾਂ ਨੇ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਣਕਾਰੀ ਸਾਂਝੀ ਕਰਨ ਵਾਸਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਐਸਐਸਪੀ ਮੁਹਾਲੀ ਨੂੰ ਟਰਾਈਸਿਟੀ ਵਿੱਚ ਅਪਰਾਧ ਦੇ ਰੁਝਾਨ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਐਸਐਸਪੀ ਚੰਡੀਗੜ੍ਹ ਅਤੇ ਡੀਸੀਪੀ ਪੰਚਕੂਲਾ ਨਾਲ ਨਿਯਮਤ ਮੀਟਿੰਗਾਂ ਕਰਨ ਦੇ ਵੀ ਨਿਰਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

Related posts

ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ

punjabusernewssite

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ

punjabusernewssite

ਪੰਜਾਬ ਪੁਲਿਸ ਨੇ ਮੋਹਾਲੀ ‘ਚ ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ

punjabusernewssite