ਸੁਖਜਿੰਦਰ ਮਾਨ
ਬਠਿੰਡਾ, 18 ਜੁਲਾਈ : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਿਦਿਆਰਥੀਆਂ ਨੇ ਲਗਾਤਾਰ ਦੂਜੀ ਵਾਰ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਜੇਤੂ ਬਣ ਕੇ ਇਤਿਹਾਸ ਰਚਿਆ ਹੈ। ਉਹਨਾਂ ਨੇ ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਹੇਠ ਯੂਨੀਵਰਸਿਟੀ/ਕਾਲਜ ਪੱਧਰ ’ਤੇ ਆਯੋਜਿਤ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।ਇਸ ਵੱਕਾਰੀ ਮੁਕਾਬਲੇ ਵਿੱਚ ਦੇਸ਼ ਭਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 55 ਵਿਦਿਆਰਥੀਆਂ ਦੀਆਂ ਕੁੱਲ 38 ਟੀਮਾਂ ਨੇ ਭਾਗ ਲਿਆ।ਰਾਸ਼ਟਰੀ ਯੁਵਾ ਸੰਸਦ ਮੁਕਾਬਲਾ ਦੇਸ਼ ਭਰ ਦੇ ਨੌਜਵਾਨਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਵਿਚਾਰਸ਼ੀਲ ਬਹਿਸ ਵਿੱਚ ਸ਼ਾਮਲ ਹੋਣ ਅਤੇ ਸੰਸਦੀ ਕਾਰਵਾਈ ਨੂੰ ਸਮਝਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਤਰੁਣ ਅਰੋੜਾ ਨੂੰ ਯੂਨੀਵਰਸਿਟੀ ਦਾ ਮਾਣ ਵਧਾਉਣ ਲਈ ਵਧਾਈ ਦਿੱਤੀ।
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ"