ਸੁਖਜਿੰਦਰ ਮਾਨ
ਬਠਿੰਡਾ, 14 ਅਗਸਤ : ਭਾਰਤ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋਣ ਦੇ ਜਸ਼ਨ ਮਨਾਉਣ ਅਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੋਮਵਾਰ ਨੂੰ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਯੂਨੀਵਰਸਿਟੀ ਕੈਂਪਸ ਵਿੱਚ ਪੰਚ ਪ੍ਰਣ ਸਹੁੰ ਚੁੱਕ ਸਮਾਗਮ ਵਿੱਚ ਯੂਨੀਵਰਸਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗਰਮਜੋਸ਼ੀ ਨਾਲ ਹਿੱਸਾ ਲਿਆ। ਸਮਾਗਮ ਦੌਰਾਨ ਭਾਗੀਦਾਰਾਂ ਨੇ ਤਿਰੰਗੇ ਝੰਡੇ ਨਾਲ ਸੈਲਫੀ ਲਈ ਅਤੇ ਪੰਚ ਪ੍ਰਣ ਪ੍ਰਤਿਗਿਆ ਕੀਤੀ। ‘ਮੇਰੀ ਮਿੱਟੀ ਮੇਰਾ ਦੇਸ਼’ ਇੱਕ ਦੇਸ਼ ਵਿਆਪੀ ਅਤੇ ਲੋਕ-ਮੁਖੀ ਮੁਹਿੰਮ ਹੈ ਜਿਸਦੀ ਟੈਗਲਾਈਨ ’ਮਿੱਟੀ ਕੋ ਨਮਨ, ਵੀਰੋ ਕਾ ਵੰਦਨ’ ਹੈ। ਇਸ ਮੁਹਿੰਮ ਤਹਿਤ ਦੇਸ਼ ਦੀ ਰਾਖੀ ਕਰਨ ਵਾਲੇ ਸੂਰਬੀਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਪੁਲਿਸ ਪਬਲਿਕ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪਿੰਡ ਘੁੱਦਾ ਦੀ ਮਿੱਟੀ ਭੇਂਟ ਕੀਤੀ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮੱਥੇ ’ਤੇ ਮਿੱਟੀ ਦਾ ਤਿਲਕ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਮੇਰੀ ਮਿੱਟੀ ਮੇਰਾ ਦੇਸ਼’ ਪ੍ਰੋਗਰਾਮ ਸਾਡੇ ਦੇਸ਼ ਦੀ ਰੱਖਿਆ ਕਰਨ ਵਾਲੇ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਪਹਿਲ ਹੈ। ਇਸ ਉਪਰੰਤ ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੰਚ ਪ੍ਰਣ ਸਹੁੰ ਚੁਕਾਈ।
ਬਠਿੰਡਾ ’ਚ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪੰਚ ਪ੍ਰਣ ਸੰਕਲਪ ਵਿੱਚ ਭਾਗ ਲੈਣ ਵਾਲੇ ਹਰੇਕ ਵਿਅਕਤੀ ਨੇ 2047 ਤੱਕ ਭਾਰਤ ਨੂੰ ਵਿਕਸਤ ਕਰਨ ਅਤੇ ਇੱਕ ਆਤਮ-ਨਿਰਭਰ ਰਾਸ਼ਟਰ ਬਣਾਉਣ, ਗੁਲਾਮੀ ਦੀ ਮਾਨਸਿਕਤਾ ਨੂੰ ਜੜ੍ਹੋਂ ਖ਼ਤਮ ਕਰਨ, ਦੇਸ਼ ਦੀ ਅਮੀਰ ਵਿਰਾਸਤ ’ਤੇ ਮਾਣ ਕਰਨ, ਭਾਰਤ ਦੀ ਏਕਤਾ ਨੂੰ ਮਜ਼ਬੂਤ ਕਰਨ, ਦੇਸ਼ ਦੀ ਰੱਖਿਆ ਕਰਨ ਵਾਲਿਆਂ ਦਾ ਸਨਮਾਨ ਕਰਨ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ਾਂ ਨੂੰ ਨਿਭਾਉਣ ਲਈ ਕੰਮ ਕਰਨ ਦੀ ਸਹੁੰ ਚੁੱਕੀ।ਇਸ ਮੁਹਿੰਮ ਦੇ ਤਹਿਤ ਸੀਯੂਪੀਬੀ ਦੇ ਵਿਦਿਆਰਥੀ ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਤੇ ਪਿੰਡ ਘੁੱਦਾ ਵਿਖੇ 75 ਬੂਟੇ ਲਗਾਉਣਗੇ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕਰਨਗੇ।ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਕਾਰਜਕਾਰੀ ਰਜਿਸਟਰਾਰ ਅਤੇ ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਬੀ. ਪੀ ਗਰਗ, ਵਿੱਤ ਅਧਿਕਾਰੀ ਡਾ.ਰਾਜਕੁਮਾਰ ਸ਼ਰਮਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ’ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਪੰਚ ਪ੍ਰਣ ਸਹੁੰ ਚੁੱਕ ਸਮਾਗਮ ਦਾ ਆਯੋਜਨ"