WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ‘ਚ ਇਸ ਵਾਰ ਦੀਵਾਲੀ ‘ਤੇ ਪ੍ਰਦੂਸਣ ਦਾ ਪੱਧਰ ਘਟਿਆ: ਮੀਤ ਹੇਅਰ

ਹਵਾ ਗੁਣਵੱਤਾ ਸੂਚਕਾਂਕ ਵਿੱਚ ਸੁਧਾਰ ਲਈ ਠੋਸ ਕਦਮ ਚੁੱਕਣ ਵਾਸਤੇ ਪ੍ਰਦੂਸਣ ਬੋਰਡ ਦੀ ਕੀਤੀ ਸਲਾਘਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਕਤੂਬਰ: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸਿਸਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ ਵਾਲੇ ਦਿਨ ਪਿਛਲੇ ਸਾਲਾਂ ਦੇ ਮੁਕਾਬਲੇ ਹਵਾ ਦੀ ਗੁਣਵੱਤਾ ਵਿੱਚ ਕਾਫੀ ਸੁਧਾਰ ਹੋਇਆ ਹੈ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਅਤੇ 2020 ਵਿੱਚ ਕੋਈ ਵੀ ਸਹਿਰ ਏ.ਕਿਊ.ਆਈ. ਦੀ ਦਰਮਿਆਨੀ ਸ੍ਰੇਣੀ ਵਿੱਚ ਨਹੀਂ ਰਿਹਾ ਜਦੋਂ ਕਿ ਇਸ ਸਾਲ 2 ਸਹਿਰ (ਖੰਨਾ ਅਤੇ ਮੰਡੀ ਗੋਬਿੰਦਗੜ੍ਹ) ਏ.ਕਿਊ.ਆਈ. ਦੀ ਦਰਮਿਆਨੀ ਸ੍ਰੇਣੀ ਵਿੱਚ ਰਹੇ ਹਨ।ਉਨ੍ਹਾਂ ਕਿਹਾ ਕਿ ਜੇ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਪੰਜਾਬ ਦੇ ਵੱਡੇ 6 ਸਹਿਰਾਂ ਵਿੱਚ ਪਿਛਲੇ ਸਾਲ ਦੀਵਾਲੀ ਦੇ ਦਿਨਾਂ (2020 ਅਤੇ 2021) ਦੇ ਮੁਕਾਬਲੇ ਇਸ ਸਾਲ ਦੀਵਾਲੀ (2022) ਦੌਰਾਨ ਏ.ਕਿਊ.ਆਈ. ਵਿੱਚ ਵੱਡੀ ਕਮੀ ਵੇਖਣ ਨੂੰ ਮਿਲੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੀਵਾਲੀ ਮੌਕੇ ਪੰਜਾਬ ਦਾ ਔਸਤ ਏ.ਕਿਊ.ਆਈ. 2021 ਵਿੱਚ 268 (ਖਰਾਬ) ਅਤੇ 2020 ਵਿੱਚ 328 (ਬਹੁਤ ਖਰਾਬ) ਦੇ ਮੁਕਾਬਲੇ ਇਸ ਸਾਲ 224 (ਖਰਾਬ) ਸੀ।
ਉਨ੍ਹਾਂ ਦੱਸਿਆ ਕਿ ਇਸ ਸਾਲ ਅੰਮਿ੍ਰਤਸਰ ਵਿਖੇ ਏ.ਕਿਊ.ਆਈ. ਸ੍ਰੇਣੀ 262 ਨਾਲ ਵੱਧ ਤੋਂ ਵੱਧ ਏ.ਕਿਊ.ਆਈ. ਦਰਜ ਕੀਤਾ ਗਿਆ। ਹਾਲਾਂਕਿ ਪਿਛਲੇ ਸਾਲ ਵੱਧ ਤੋਂ ਵੱਧ ਏ.ਕਿਊ.ਆਈ 327 (ਬਹੁਤ ਖਰਾਬ) ਜਲੰਧਰ ਵਿੱਚ ਦਰਜ ਕੀਤਾ ਗਿਆ ਸੀ ਅਤੇ 2020 ਵਿੱਚ ਵੱਧ ਤੋਂ ਵੱਧ ਏ.ਕਿਊ.ਆਈ. 386 (ਬਹੁਤ ਖਰਾਬ) ਅੰਮਿ੍ਰਤਸਰ ਵਿੱਚ ਦੇਖਿਆ ਗਿਆ ਸੀ। ਇਸ ਸਾਲ ਘੱਟੋ-ਘੱਟ ਏ.ਕਿਊ.ਆਈ. ਮੰਡੀ ਗੋਬਿੰਦਗੜ੍ਹ ਵਿੱਚ 188 (ਦਰਮਿਆਨਾ) ਦਰਜ ਕੀਤਾ ਗਿਆ ਜੋ ਕਿ ਪਿਛਲੇ ਸਾਲ 220 (ਖਰਾਬ) ਅਤੇ 2020 ਵਿੱਚ 262 (ਖਰਾਬ) ਦਰਜ ਕੀਤਾ ਗਿਆ ਸੀ।ਪਿਛਲੇ ਸਾਲ 2 ਸਹਿਰਾਂ (ਅੰਮਿ੍ਰਤਸਰ ਅਤੇ ਜਲੰਧਰ) ਦਾ ਏ.ਕਿਊ.ਆਈ. ਬਹੁਤ ਖਰਾਬ ਸ੍ਰੇਣੀ ਵਿੱਚ ਰਿਹਾ ਜਦੋਂ ਕਿ 2020 ਵਿੱਚ ਚਾਰ ਸਹਿਰਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦਾ ਏ.ਕਿਊ.ਆਈ. ਬਹੁਤ ਖਰਾਬ ਸ੍ਰੇਣੀ ਵਿੱਚ ਰਿਹਾ। ਹਾਲਾਂਕਿ ਇਸ ਸਾਲ ਕੋਈ ਵੀ ਸਹਿਰ ਏ.ਕਿਊ.ਆਈ. ਦੀ ਬਹੁਤ ਖਰਾਬ ਸ੍ਰੇਣੀ ਵਿੱਚ ਨਹੀਂ ਰਿਹਾ। ਵਾਤਾਵਰਣ ਮੰਤਰੀ ਨੇ ਕਿਹਾ ਕਿ ਇਸ ਸਾਲ ਏ.ਕਿਊ.ਆਈ. ਵਿੱਚ ਸਭ ਤੋਂ ਵੱਧ ਕਮੀ ਜਲੰਧਰ (31.2 ਫੀਸਦੀ) ਅਤੇ ਸਭ ਤੋਂ ਘੱਟ ਕਮੀ ਪਟਿਆਲਾ (7.0 ਫੀਸਦੀ) ਵਿੱਚ ਦੇਖੀ ਗਈ।
ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ ਪਾਲ ਵਿਗ ਨੇ ਪਟਾਕੇ ਚਲਾਉਣ ਅਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਗਰੀਨ ਪਟਾਕਿਆਂ ਦੀ ਵਰਤੋਂ ਲਈ ਨਿਰਧਾਰਤ ਸਮੇਂ ਦੇ ਸਬੰਧ ਵਿੱਚ ਜਾਰੀ ਕੀਤੀ ਗਈ ਸਲਾਹਕਾਰੀ ਦੀ ਪਾਲਣਾ ਕਰਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ ਅਤੇ 2020 ਦੇ ਮੁਕਾਬਲੇ ਇਸ ਸਾਲ ਸਮੁੱਚੇ ਤੌਰ ‘ਤੇ ਹਵਾ ਦੀ ਵਿੱਚ ਸੁਧਾਰ ਹੋਇਆ ਹੈ। ਬੋਰਡ ਦੇ ਮੈਂਬਰ ਸਕੱਤਰ ਕਰੁਨੇਸ ਗਰਗ ਨੇ ਦੱਸਿਆ ਕਿ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਨੇ ਹਵਾ ਗੁਣਵੱਤਾ ਦੀ ਅਸਲ ਸਮੇਂ ਨਿਗਰਾਨੀ ਲਈ ਪੰਜਾਬ ਦੇ 6 ਸਹਿਰਾਂ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸਨ (ਸੀਏਏਕਿਊਐਮਐਸ) ਸਥਾਪਤ ਕੀਤੇ ਹਨ।

Related posts

ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰੀ ਕਲਰਕ ‘ਤੇ ਕੀਤੀ ਸਖਤ ਕਾਰਵਾਈ

punjabusernewssite

ਆਂਗਣਵਾੜੀ ਯੂਨੀਅਨ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦਿਨ ਭੁੱਖ ਹੜਤਾਲ ਰੱਖਣਗੀਆਂ

punjabusernewssite

ਰਾਜਾ ਵੜਿੰਗ ਦੀ ਨਵੀਂ ਟੀਮ ’ਚ ਕੈਪਟਨ ਸੰਦੀਪ ਸੰਧੂ ਮੁੜ ਬਣੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ

punjabusernewssite