ਸਰਕਾਰ ਵਲੋਂ ਡੇਢ ਕਰੋੜ ਦੇ ਫੰਡ ਰੱਖੇ ਰਾਖਵੇਂ, ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ
ਬਠਿੰਡਾ, 14 ਨਵੰਬਰ : ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਸੂਬੇ ’ਚ ਗਤੀਸ਼ੀਲ ਪੇਂਡੂ ਯੁਵਕ ਕਲੱਬਾਂ ਨੂੰ ਸਰਕਾਰੀ ਗ੍ਰਾਂਟ ਦੇਣ ਦਾ ਫੈਸਲਾ ਲਿਆ ਹੈ। ਇਸ ਮੰਤਵ ਦੇ ਲਈ ਪਹਿਲੀ ਕਿਸ਼ਤ ਵਜੋਂ ਡੇਢ ਕਰੋੜ ਰੁਪਏ ਦੇ ਫੰਡ ਰਾਖਵੇਂ ਰੱਖੇ ਗਏ ਹਨ। ਇਹ ਗ੍ਰਾਂਟ ਉਨ੍ਹਾਂ ਕਲੱਬਾਂ ਨੂੰ ਹੀ ਮਿਲੇਗੀ, ਜਿਹੜੇ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਲੋਕ ਭਲਾਈ, ਨੌਜਵਾਨਾਂ ਨੂੰ ਨਸ਼ਿਆਂ ਤੋਂ ਰੱਖਣ ਅਤੇ ਖੇਡਾਂ ਸਬੰਧੀ ਗਤੀਵਿਧੀਆਂ ਕਰਵਾ ਰਹੇ ਹਨ।ਇਸ ਸਬੰਧ ਵਿਚ ਇੰਨ੍ਹਾਂ ਕਲੱਬਾਂ ਦੇ ਅਹੁੱਦੇਦਾਰਾਂ ਕੋਲੋਂ 5 ਦਸੰਬਰ 2023 ਤੱਕ ਭਰ ਚੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਮੇਅਰ ਦੀ ਚੇਅਰ: ਜਾਏਗੀ ਜਾਂ ਰਹੇਗੀ, ਫ਼ੈਸਲਾ ਚੰਦ ਘੰਟਿਆਂ ਬਾਅਦ!
ਇਹ ਵੀ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਦੇ ਅਪਣੇ ਜੱਦੀ ਜ਼ਿਲ੍ਹੇ ਸੰਗਰੂਰ ਤੇ ਉਸਦੇ ਨਾਲ ਲੱਗਦੇ ਬਰਨਾਲਾ ਜ਼ਿਲ੍ਹੇ ਦੇ ਕਲੱਬਾਂ ਲਈ ਵੱਡਾ ਗੱਫ਼ਾ ਦਿੱਤਾ ਗਿਆ ਹੈ ਜਦੋ ਕਿ ਪੰਜਾਬ ਦੇ ਬਾਕੀ 20 ਜ਼ਿਲ੍ਹਿਆਂ ਲਈ ਸਵਾ 6-6 ਲੱਖ ਹੀ ਜਾਰੀ ਕੀਤੇ ਗਏ ਹਨ। ਇੰਨ੍ਹਾਂ ਦੋਨਾਂ ਜ਼ਿਲ੍ਹਿਆਂ ਨੂੰ ਸਾਢੇ 10-10 ਲੱਖ ਮਿਲਣਗੇ। ਦੂਜੇ ਪਾਸੇ ਮਲੇਰਕੋਟਲਾ ਜਿਲ੍ਹੇ ਨੂੰ ਸਿਰਫ਼ ਚਾਰ ਲੱਖ ਹੀ ਗ੍ਰਾਂਟ ਅਲਾਟ ਕੀਤੀ ਗਈ ਹੈ। ਉਂਝ ਇੱਕ ਕਲੱਬ ਨੂੰ 50 ਹਜ਼ਾਰ ਤੋਂ ਵੱਧ ਗ੍ਰਾਂਟ ਨਹੀਂ ਦਿੱਤੀ ਜਾਵੇਗੀ।
ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ 510 ਮੰਡੀਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ਦੀ ਨਿਖੇਧੀ
ਉਧਰ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆ ਫੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆ ਜਾਣਗੀਆਂ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ 30 ਤੋਂ ਵੱਧ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।
ਮੁਲਾਜਮਾਂ ਦੇ ਨਿਸ਼ਾਨੇ ’ਤੇ ਆਏ ‘ਉਪ ਕੁੱਲਪਤੀ’ ਨੂੰ ਸਰਕਾਰ ਨੇ ਵਾਧਾ ਦੇਣ ਤੋਂ ਕੀਤੀ ਨਾਂਹ
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਦੇ ਅਹੁੱਦੇਦਾਰਾਂ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਨਾਲ ਮੋਬਾਇਲ ਨੰਬਰ 94638-42362, 94639-18835 ਤੇ ਵੀ ਸੰਪਰਕ ਕਰ ਸਕਦੇ ਹਨ।
Share the post "ਪੰਜਾਬ ਦੇ ਪੇਂਡੁੂ ਯੁਵਕ ਕਲੱਬਾਂ ਨੂੰ ਪਹਿਲੀ ਵਾਰ ਸਰਕਾਰ ਦੀ ਤਰਫ਼ੋਂ ਮਿਲੇਗੀ ਗ੍ਰਾਂਟ"