ਬਠਿੰਡਾ, 20 ਨਵੰਬਰ: ਪਾਣੀਆਂ ਅਤੇ ਚੰਡੀਗੜ੍ਹ ਦੇ ਮਸਲੇ ਨੂੰ ਕੇਂਦਰ ਸਰਕਾਰਾਂ ਨੇ ਜਾਣਬੁੱਝ ਕੇ ਉਲਝਾ ਕੇ ਰੱਖਿਆਂ ਹੋਇਆ ਹੈ ਤਾਂ ਜੋ ਵੋਟਾਂ ਸਮੇਂ ਇਸਦਾ ਲਾਭ ਹਾਸਲ ਕੀਤਾ ਜਾ ਸਕੇ। ਇਹ ਵਿਚਾਰ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨ ਇੱਥੇ ਪ੍ਰਗਟ ਕੀਤੇ। ਉਹ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ ਦੇ ਪੁੱਤਰ ਅਕਾਸ਼ਦੀਪ ਸਿੰਘ ਦੇ ਵਿਆਹ ਮੌਕੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ ਸਨ। ਉਹਨਾਂ ਕਿਹਾ ਕਿ ਦਹਾਕਿਆਂ ਪਹਿਲਾਂ ਇਹ ਮਸਲੇ ਖੜੇ ਕੀਤੇ ਗਏ ਅਤੇ ਕੇਂਦਰ ਵਿੱਚ ਸਰਕਾਰਾਂ ਬਦਲਦੀਆਂ ਰਹੀਆਂ, ਪਰ ਕਿਸੇ ਨੇ ਵੀ ਇਹਨਾਂ ਦੇ ਹੱਲ ਲਈ ਯਤਨ ਨਹੀਂ ਕੀਤੇ।
ਮਨਪ੍ਰੀਤ ਬਾਦਲ ਦਾ ਦਾਅਵਾ: ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਕੀਤਾ ਗਿਆ ਪਰਚਾ
ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਜੋੜੀ ਨੂੰ ਆਸ਼ੀਰਵਾਦ ਦੇਣ ਉਪਰੰਤ ਕਿਹਾ ਕਿ ਕੇਂਦਰ ਸਰਕਾਰਾਂ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕਰਦੀਆਂ ਰਹੀਆਂ ਹਨ, ਇਸੇ ਕਰਕੇ ਇਹ ਮਸਲੇ ਸੁਲਝਾਏ ਨਹੀਂ ਜਾ ਸਕੇ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕੱਈ ਤੋਂ ਇਲਾਵਾ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ , ਬੀਬੀ ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ ਦੇ ਪਿਤਾ ਦਰਸ਼ਨ ਸਿੰਘ ਅਤੇ ਸੀ ਪੀ ਆਈ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕਾ: ਹਰਦੇਵ ਸਿੰਘ ਅਰਸ਼ੀ , ਸੇਵਾਮੁਕਤ ਜਸਟਿਸ ਨਿਰਮਲ ਸਿੰਘ, ਉੱਘੇ ਸਾਹਿਤਕਾਰਾਂ ਜਸਪਾਲ ਮਾਨਖੇੜਾ, ਰਣਜੀਤ ਗੌਰਵ, ਰਣਬੀਰ ਰਾਣਾ ਸਮੇਤ ਖੇਤੀਬਾੜੀ ਵਿਭਾਗ ਨਾਲ ਸਬੰਧਤ ਕਈ ਉੱਚ ਅਫ਼ਸਰਾਂ, ਸੀਨੀਅਰ ਪੱਤਰਕਾਰਾਂ ਅਤੇ ਪਤਵੰਤੇ ਸ਼ਹਿਰੀਆਂ ਨੇ ਵੀ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦਿੱਤਾ।