ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹੋਣਗੇ ਸ਼ਾਮਿਲ
ਸੁਖਜਿੰਦਰ ਮਾਨ
ਬਠਿੰਡਾ, 24 ਅਪ੍ਰੈਲ: ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਦੀ ਅਹਿਮ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਹੋਈ। ਜਿਸ ਵਿਚ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਲੋਕ ਸਭਾ ਹਲਕਾ ਜਲੰਧਰ ਵਿਖੇ ਉਲੀਕੇ ਝੰਡਾ ਮਾਰਚ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਕੀਤਾ ਗਿਆ। 30 ਅਪ੍ਰੈਲ ਨੂੰ ਜਲੰਧਰ ਦੇ ਲੋਕ ਸਭਾ ਹਲਕੇ ਵਿੱਚ ਆਉਂਦੇ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਦੀ ਸ਼ਮੂਲੀਅਤ ਦੀਆਂ ਤਿਆਰੀਆਂ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲ ਕਰਨ,ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ,ਨਵ ਨਿਯੁਕਤ ਮੁਲਾਜ਼ਮਾਂ ਤੇ ਪੰਜਾਬ ਪੇ ਸਕੇਲ ਲਾਗੂ ਕਰਵਾਉਣ, ਜਨਤਕ ਅਦਾਰਿਆਂ ਦਾ ਨਿੱਜ਼ੀ ਬੰਦ ਕਰਵਾਉਣ ਤੇ ਅਨੇਕਾਂ ਹੋਰ ਮੰਗ ਪੱਤਰ ਵਿੱਚ ਦਰਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਿਹਾ ਹੈ। ਇਸ ਸਬੰਧੀ ਫੈਸਲਾ ਕੀਤਾ ਕਿ ਸਵੇਰੇ 7-30 ਵਜੇ ਟੀਚਰ ਹੋਮ ਬਠਿੰਡਾ ਤੋਂ ਕਾਫਲੇ ਦੇ ਰੂਪ ਵਿੱਚ ਤੁਰਿਆ ਜਾਵੇਗਾ।ਹਰ ਇੱਕ ਵਹੀਕਲ ਤੇ ਆਪੋ ਆਪਣੇ ਝੰਡੇ ਅਤੇ ਬੈਨਰ ਲਗਾਏ ਜਾਣਗੇ।ਅੱਜ ਦੀ ਇਸ ਮੀਟਿੰਗ ਵਿੱਚ ਦਰਸ਼ਨ ਸਿੰਘ ਮੌੜ, ਗਗਨਦੀਪ ਸਿੰਘ ਭੁੱਲਰ,ਹੰਸ ਰਾਜ ਬੀਜਵਾ, ਪ੍ਰਿੰਸੀਪਲ ਰਣਜੀਤ ਸਿੰਘ, ਕੇਵਲ ਸਿੰਘ,ਨੈਬ ਸਿੰਘ,ਨਰਵਿੰਦਰ ਸਿੰਘ,ਜਸਕਰਨ ਸਿੰਘ ਪਟਵਾਰੀ, ਮਹਿੰਦਰਪਾਲ ਸਿੰਘ, ਗੁਰਤੇਜ ਸਿੰਘ ਗਿੱਲ, ਰਣਜੀਤ ਸਿੰਘ ਜੀਤੀ, ਬਲਵਿੰਦਰ ਸਿੰਘ ਆਦਿ ਆਗੂਆਂ ਨੇ ਹਿੱਸਾ ਲਿਆ।
Share the post "ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਨਕੋਦਰ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ"