Punjabi Khabarsaar
ਬਠਿੰਡਾ

ਪੰਜਾਬ ਵਿੱਚ ਕਿਸੇ ਵੀ ਵਪਾਰੀ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਤਕਲੀਫ਼: ਚੇਅਰਮੈਨ ਨਵਦੀਪ ਜੀਦਾ

ਬਠਿੰਡਾ, 5 ਨਵੰਬਰ :ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦੁਆਰਾ ਪਿਛਲੇ ਦਿਨੀਂ ਸ਼ੈਲਰ ਮਾਲਕਾਂ ਨੂੰ ਮਿਲ ਕਿ ਉਨ੍ਹਾਂ ਦੀਆਂ ਸਮੱਸਿਆਂਵਾਂ ਸੁਣਨੀਆਂ ਅਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਗਿਆ। ਜਿਸਦੇ ਸੰਬੰਧ ਵਿੱਚ ਸ਼ੈਲਰ ਮਾਲਕਾਂ ਨੇ ਚੇਅਰਮੈਨ ਜੀਦਾ ਨੂੰ ਗੋਨਿਆਣਾ ਮੰਡੀ ਵਿਖੇ ਬੁਲਾ ਕਿ ਉਹਨਾਂ ਦਾ ਧੰਨਵਾਦ ਕੀਤਾ।

ਮਸਲਾ ਮੇਅਰ ਦੀ ਚੇਅਰ ਦਾ: ਰਾਜਾ ਵੜਿੰਗ ਨੇ ਕੌਸਲਰਾਂ ਦੀ ਟਟੋਲੀ ਨਬਜ਼

ਚੇਅਰਮੈਨ ਨਵਦੀਪ ਜੀਦਾ ਨੇ ਕਿਹਾ ਕਿ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਵਿੱਚ ਕਿਸੇ ਵੀ ਵਪਾਰੀ ਨੂੰ ਕੋਈ ਵੀ ਸਮੱਸਿਆ ਨਾ ਆਵੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਮੌਕੇ ਉੱਪਰ ਹੀ ਹੱਲ ਕੀਤਾ ਜਾਵੇ।  ਚੇਅਰਮੈਨ ਜੀਦਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਬਠਿੰਡੇ ਜ਼ਿਲ੍ਹੇ ਅੰਦਰ 190 ਨਵੇਂ ਸ਼ੈਲਰ ਲੱਗੇ ਹਨ।

ਭਗਵੰਤ ਮਾਨ ਨੇ ਛੱਤੀਸਗੜ੍ਹ ’ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਵਪਾਰ ਵਧੇਗਾ ਤਾਂ ਹੀ ਪੰਜਾਬ ਦੇ ਨੌਜਵਾਨ ਵਰਗ ਨੂੰ ਰੋਜ਼ਗਾਰ ਮਿਲੇਗਾ ਜਿਸ ਵਿੱਚ ਪੰਜਾਬ ਸਰਕਾਰ ਅਤੇ ਸ਼ੈਲਰ ਮਾਲਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਸਭਾ ਹਲਕਾ ਬਠਿੰਡਾ ਦੇ ਹਰੇਕ ਵਰਗ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਇਸ ਸਮੇਂ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ, ਮੀਤ ਪ੍ਰਧਾਨ, ਸੈਕਟਰੀ ਅਤੇ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ।

 

 

Related posts

ਹਰਵਿੰਦਰ ਲਾਡੀ ਦੀ ਪਤਨੀ, ਪੁੱਤਰ ਤੇ ਧੀ ਵੀ ਚੋਣ ਪ੍ਰਚਾਰ ’ਚ ਪੁੱਜੇ

punjabusernewssite

ਪਾਰਕਿੰਗ ਠੇਕੇਦਾਰਾਂ ਦੀ ਟੋਹ ਵੈਨ ਵਿਰੁੱਧ ਬਾਜ਼ਾਰਾਂ ਦੇ ਦੁਕਾਨਦਾਰਾਂ ‘ਚ ਫੁੱਟਿਆ ਗੁੱਸਾ

punjabusernewssite

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਰਬੱਤ ਦੇ ਭਲੇ ਲਈ ਕਾਂਗਰਸ ਦਫ਼ਤਰ ’ਚ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

punjabusernewssite