ਬਠਿੰਡਾ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸੂਬੇ ਵਿੱਚ ਖੇਤੀ ਅਧਾਰਿਤ ਸਨਅਤਾਂ ਲਗਾਉਣ ਦੀ ਅਪੀਲ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਮੌੜ ਹਲਕੇ ਦੇ ਕਨਵੀਨਰ ਦਿਆਲ ਸੋਢੀ ਨੇ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਦੀ ਕਿਰਸਾਨੀ ਨੂੰ ਲਾਹੇਵੰਦ ਕਿੱਤਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਉਪਰ ਗੱਲਾਂ ਬਾਤਾਂ ਨਾਲ ਟਾਈਮ-ਪਾਸ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ- ਸੰਭਾਲ ਅਤੇ ਮਸੀਨਰੀ ਲਈ ਪੰਜਾਬ ਸਰਕਾਰ ਨੂੰ ਜੋ 350 ਕਰੋੜ ਦੀ ਮੈਚਿੰਗ ਗਰਾਂਟ ਜਾਰੀ ਕੀਤੀ ਹੈ।
ਉਸ ਗਰਾਂਟ ਦੀ ਵਰਤੋਂ ਪੰਜਾਬ ਸਰਕਾਰ ਸਮੇਂ ਸਿਰ ਕਰ ਨਹੀਂ ਪਾਈ ਜਿਸ ਕਰਕੇ ਕਿਸਾਨਾਂ ਨੂੰ ਮਜਬੂਰਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਗਰਾਂਟ ਅਧੀਨ ਕੋਆਪਰੇਟਿਵ ਸੁਸਾਇਟੀਆਂ ਅਤੇ ਹੋਰ ਸੰਸਥਾਵਾਂ ਨੂੰ 80 ਪ੍ਰਤੀਸ਼ਤ ਸਬਸਿਡੀ ਅਤੇ ਆਮ ਇਕੱਲੇ ਕਿਸਾਨ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਬਦਕਿਸਮਤੀ ਇਹ ਹੈ ਕਿ ਕਿ ਅਜੇ ਤੱਕ ਵੀ ਪੂਰੀ ਮਸੀਨਰੀ ਕਿਸਾਨਾਂ ਤੱਕ ਪੰਜਾਬ ਦੀ ਮੌਜੂਦਾ ਸਰਕਾਰ ਪਹੁੰਚਾਉਣ ਲਈ ਫੇਲ੍ਹ ਸਾਬਤ ਹੋਈ ਹੈ।
ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ
ਸ਼੍ਰੀ ਸੋਢੀ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਪੰਜਾਬੀਆ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ ਕਿਉਂਕਿ ਪੰਜਾਬ ਦੇ ਪੈਸੇ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੂੰ ਪੰਜਾਬ ਦੇ ਹੈਲੀਕਾਪਟਰਾਂ ਰਾਹੀਂ ਪੰਜਾਬ ਤੋਂ ਬਾਹਰਲੇ ਸੂਬਿਆਂ ਦੀ ਸੈਰ ਕਰਵਾਈ ਜਾ ਰਹੀ ਹੈ ਜੋਂ ਕੇ ਪੰਜਾਬੀਆਂ ਨਾਲ ਬਹੁਤ ਵੱਡਾ ਧੋਖਾ ਹੈ, ਜਿਸਦਾ ਜਵਾਬ ਪੰਜਾਬੀ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦੇਣਗੇ।
Share the post "ਪੰਜਾਬ ਵਿੱਚ ਖੇਤੀਬਾੜੀ ਅਧਾਰਿਤ ਸਨਅਤਾਂ ਲਗਾਉਣ ਵੱਲ ਧਿਆਨ ਦੇਵੇ ਭਗਵੰਤ ਮਾਨ ਸਰਕਾਰ :- ਦਿਆਲ ਸੋਢੀ"