ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਬਠਿੰਡਾ ’ਚ ਹੁਣ ਅਨੁਸਾਸਨ ਭੰਗ ਕਰਨ ਵਾਲੇ ਕਾਂਗਰਸੀਆਂ ਵਿਰੁਧ ਹਾਈਕਮਾਂਡ ਨੇ ਸਖ਼ਤੀ ਕਰਨ ਦਾ ਫੈਸਲਾ ਲਿਆ ਹੈ। ਇਹ ਕਮੇਟੀ ਗਠਿਤ ਕਰਕੇ ਪੰਜਾਬ ਕਾਂਗਰਸ ਨੇ ਸਪੱਸ਼ਟ ਸੁਨੇਹਾ ਦੇਣ ਦੀ ਕੋਸ਼ਿਸ ਕੀਤੀ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਅਨੁਸਾਸਨਹੀਣਤਾ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਪਤਾ ਲੱਗਿਆ ਹੈ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਦੀ ਸਹਿਮਤੀ ਨਾਲ ਬਣਾਈ ਗਈ ਇਸ ਕਮੇਟੀ ਵਿਚ ਬਠਿੰਡਾ ਸ਼ਹਿਰ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ਼ ਕੈਪਟਨ ਸੰਦੀਪ ਸੰਧੂ ਦੇ ਦਸਖ਼ਤਾਂ ਹੇਠ ਜਾਰੀ ਇਸ ਕਮੇਟੀ ਵਿਚ ਨਗਰ ਸੁਧਾਰਟ ਟਰੱਸਟ ਦੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ, ਨਗਰ ਨਿਗਮ ਦੇ ਸੀਨੀ: ਡਿਪਟੀ ਮੇਅਰ ਅਸੋਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਰੁਣ ਵਧਾਵਨ, ਨਗਰ ਨਿਗਮ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ ਅਤੇ ਸਹਿਕਾਰੀ ਬੈਂਕ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ ਹੈ।
ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ
ਇੱਥੇ ਦਸਣਾ ਬਣਦਾ ਹੈ ਕਿ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿਚ ਸਮੂਲੀਅਤ ਕਰਨ ਤੋਂ ਬਾਅਦ ਸ਼ਹਿਰ ਵਿਚ ਕਾਂਗਰਸ ਵੰਡੀ ਨਜਰ ਆ ਰਹੀ ਹੈ। ਹਾਲਾਂਕਿ ਨਗਰ ਨਿਗਮ ਵਿਚ ਕਾਂਗਰਸ ਕੋਲ ਸਪੱਸ਼ਟ ਬਹੁਮਤ ਹਾਸਲ ਹੈ ਪ੍ਰੰਤੂ ਮੇਅਰ ਸਹਿਤ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦੇ ਇੱਕ ਦਰਜ਼ਨ ਦੇ ਕਰੀਬ ਕੋਂਸਲਰਾਂ ਨੂੰ ਪਾਰਟੀ ਵਿਚੋਂ ਕੱਢਿਆ ਜਾ ਚੁੱਕਾ ਹੈ। ਇਸਦੇ ਬਾਵਜੂਦ ਪਾਰਟੀ ਹਾਈਕਮਾਂਡ ਨੂੰ ਹਰ ਤੀਜ਼ੇ ਦਿਨ ਜ਼ਿਲ੍ਹਾ ਕਾਂਗਰਸ ਵਿਚ ਅਨੁਸਾਸਨ ਦੀ ਹੋਂਦ ਨਜਰ ਨਹੀਂ ਆ ਰਹੀ ਸੀ।ਜਿਸਦੇ ਚੱਲਦੇ ਸੋਸਲ ਮੀਡੀਆ ਉਪਰ ਇੱਕ ਦੂਜੇ ਵਿਰੁਧ ਪੋਸਟਾਂ ਜਾਂ ਫ਼ਿਰ ਬਿਆਨਬਾਜ਼ੀ ਆਮ ਜਿਹੀ ਗੱਲ ਬਣਦੀ ਦਿਖ਼ਾਈ ਦੇ ਰਹੀ ਸੀ।
ਖ਼ੁਸਖਬਰ: ਸਾਢੇ ਤਿੰਨ ਸਾਲ ਬਾਅਦ ਬਠਿੰਡਾ ਤੋਂ ਦਿੱਲੀ ਲਈ ਮੁੜ ਸ਼ੁਰੂ ਹੋਵੇਗੀ ਹਵਾਈ ਸੇਵਾ
ਉਧਰ ਇਸ ਕਮੇਟੀ ਬਣਾਉਣ ਦਾ ਮੰਤਵ ਦਸਦਿਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਦਸਿਆ ਕਿ ‘‘ ਕਮੇਟੀ ਦਾ ਮੁੱਖ ਮਕਸਦ ਜ਼ਿਲ੍ਹੇ ’ਚ ਪਾਰਟੀ ਕਾਡਰ ’ਚ ਅਨੁਸਾਸਨ ਬਣਾਈ ਰੱਖਣਾ ਹੈ। ’’ ਉਨ੍ਹਾਂ ਕਿਹਾ ਕਿ ਹੁਣ ਹੇਠਲੇ ਪੱਧਰ ’ਤੇ ਪਾਰਟੀ ਦਾ ਅਨੁਸਾਸਨ ਭੰਗ ਕਰਨ ਵਾਲਿਆਂ ਵਿਰੁਧ ਇਹ ਕਮੇਟੀ ਸਖ਼ਤ ਕਾਰਵਾਈ ਕਰ ਸਕੇਗੀ। ਕੈਪਟਨ ਸੰਧੂ ਨੇ ਦਸਿਆ ਕਿ ਅਜਿਹੀਆਂ ਕਮੇਟੀਆਂ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਨੁਸਾਸਨਬਧ ਪਾਰਟੀ ਹੈ, ਜਿਸ ਵਿਚ ਗੈਰ-ਅਨੁਸਾਸਨੀ ਕਾਰਵਾਈਆਂ ਬਰਦਾਸਤ ਨਹੀਂ ਕੀਤੀਆਂ ਜਾਣਗੀਆਂ।
Share the post "ਬਠਿੰਡਾ ’ਚ ਅਨੁਸ਼ਾਸਨ ਭੰਗ ਕਰਨ ਵਾਲੇ ਕਾਂਗਰਸੀਆਂ ’ਤੇ ਚੱਲੇਗਾ ਅਨੁਸਾਸਨੀ ਡੰਡਾ, ਪੰਜ ਮੈਂਬਰੀ ਕਮੇਟੀ ਗਠਿਤ"