ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਸਥਾਨਕ ਸ਼ਹਿਰ ’ਚ ਪਿਛਲੇ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸ਼ਿਕਾਇਤ ਦਫਤਰ ਨੂੰ ਜਿੰਦਰਾ ਲੱਗ ਗਿਆ ਹੈ। ਇਸ ਸਬੰਧੀ ਮੀਡੀਆ ਨੂੰ ਜਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਹ ਦਫ਼ਤਰ ਸਥਾਨਕ ਚਿਲਡਰਨ ਪਾਰਕ ਵਿਖੇ ਖੋਲਿਆ ਹੋਇਆ ਸੀ, ਜਿੱਥੇ ਕਿ ਲੋਕ ਅਪਣੀਆਂ ਸ਼ਿਕਾਇਤਾਂ ਦਰਜ਼ ਕਰਵਾਉਣ ਆਉਂਦੇ ਸਨ ਪ੍ਰੰਤੂ ਹੁਣ ਸ਼ਿਕਾਇਤ ਘਰ ਨੂੰ ਜਿੰਦਰਾ ਲੱਗਿਆ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂੁਆਂ ਨਵਕਿਰਨ ਸਿੰਘ, ਅੰਮਿ੍ਰਤਪਾਲ ਸਿੰਘ, ਅੰਮਿ੍ਰਤ ਬਾਂਸਲ ਆਦਿ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਆਪ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਦਾ ਐਲਾਨ ਕਰ ਰਹੀ ਹੈ ਤੇ ਦੂਜੇ ਪਾਸੇ ਅਫ਼ਸਰ ਮੁਸ਼ਕਿਲਾਂ ਦੇ ਹੱਲ ਲਈ ਬਣੇ ਦਫ਼ਤਰਾਂ ਨੂੰ ਬੰਦ ਕਰ ਰਹੇ ਹਨ। ਉਨ੍ਹਾਂ ਤੁਰੰਤ ਇਸ ਦਫ਼ਤਰ ਨੂੰ ਮੁੜ ਖੋਲਣ ਦੀ ਮੰਗ ਕੀਤੀ।
Share the post "ਬਠਿੰਡਾ ’ਚ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸਿਕਾਇਤ ਦਫ਼ਤਰ ਨੂੰ ਲੱਗਿਆ ਜਿੰਦਰਾ"