WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਬਠਿੰਡਾ ’ਚ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਨੇ ਕੱਢਿਆ ਰੋਸ਼ ਮਾਰਚ

ਜ਼ਿਲ੍ਹਾ ਪੁਲਿਸ ਵਲੋਂ ਭਾਰੀ ਨਾਕੇਬੰਦੀ ਕਰਕੇ ਡੀਸੀ ਦਫ਼ਤਰ ਵੱਲ ਜਾਣ ਤੋਂ ਰੋਕਿਆ ਮਾਰਚ
ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਪਿਛਲੇ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਅਤੇ ਇਸ ਨਾਲ ਜੁੜੇ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜੀ ’ਤੇ ਰੋਸ਼ ਜਤਾਉਂਦਿਆਂ ਅੱਜ ਬਠਿੰਡਾ ਸ਼ਹਿਰ ਵਿਚ ਪੰਥਕ ਜਥੇਬੰਦੀਆਂ ਵਲੋਂ ਰੋਸ਼ ਮਾਰਚ ਕੱਢਿਆ ਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੱਦੇ ਉਪਰ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਇਕੱਠੇ ਹੋਏ ਪੰਥਕ ਕਾਰਕੁੰਨਾਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਵਲੋਂ ਡੀਐਸਪੀ ਦਵਿੰਦਰ ਸਿੰਘ ਗਿੱਲ, ਡੀਐਸਪੀ ਗੁਰਪ੍ਰੀਤ ਸਿੰਘ, ਡੀਐਸਪੀ ਵਿਸਵਜੀਤ ਸਿੰਘ ਮਾਨ ਦੀ ਅਗਵਾਈ ਹੇਠ ਕੇਂਦਰੀ ਸੁਰੱਖਿਆ ਬਲਾਂ ਦੀ ਮੱਦਦ ਨਾਲ ਵੱਡੀ ਗਿਣਤੀ ਵਿਚ ਪੁਲਿਸ ਮੁਲਾਜਮ ਤੈਨਾਤ ਕੀਤੇ ਹੋਏ ਸਨ। ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਬਾਲਿਆਵਾਲੀ, ਦਲ ਖ਼ਾਲਸਾ ਦੇ ਬਾਬਾ ਹਰਦੀਪ ਸਿੰਘ ਖ਼ਾਲਸਾ ਅਤੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਇਸ ਮੌਕੇ ਇਕੱਠ ਨੂੰ ਸੰਬੋਧਨਕਰਦਿਆਂ ਕੇਂਦਰ ਤੇ ਰਾਜ ਸਰਕਾਰ ਉਪਰ ਪੰਜਾਬ ਵਿਚ ਜਾਣਬੁੱਝ ਕੇ ਖੌਫ਼ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ। ਪੰਥਕ ਆਗੂਆਂ ਨੇ ਸਰਕਾਰ ਨੂੰ ਚੌਕੰਨਾ ਕਰਦਿਆਂ ਕਿਹਾ ਕਿ ਜੇਕਰ ਇਸਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸੂਬੇ ਦਾ ਮਾਹੌਲ ਮੁੜ ਖਰਾਬ ਹੋ ਸਕਦਾ ਹੈ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਸਰਕਾਰਾਂ ਵਲੋਂ ਇਹ ਖੇਡਾਂ ਚੋਣਾਂ ਜਿੱਤਣ ਲਈ ਖੇਡੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਸਹਿਤ ਗ੍ਰਿਫਤਾਰ ਕੀਤੇ ਸਮੂਹ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਨੌਜਵਾਨਾਂ ਦੇ ਘਰਾਂ ਵਿਚ ਕੀਤੀ ਜਾ ਰਹੀ ਛਾਪੇਮਾਰੀ ਬੰਦ ਕੀਤੀ ਜਾਵੇ। ਲੱਖਾ ਸਿਧਾਣਾ ਨੇ ਇਸ ਮੌਕੇ ਨੌਜਵਾਨਾਂ ਨੂੰ ਸ਼ਾਂਤਮਈ ਤੇ ਜ਼ਾਬਤੇ ਵਿਚ ਰਹਿ ਕੇ ਮੌਜੂਦਾ ਹਾਲਾਤਾਂ ਵਿਰੁਧ ਅਵਾਜ਼ ਉਠਾਉਣ ਦੀ ਅਪੀਲ ਕੀਤੀ। ਇਸ ਦੌਰਾਨ ਜਦ ਪੰਥਕ ਕਾਰਕੁੰਨ ਗੁਰਦੂਆਰਾ ਸਾਹਿਬ ਤੋਂ ਬਾਹਰ ਨਿਕਲੇ ਤਾਂ ਪੁਲਿਸ ਨੇ ਭਾਰੀ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਪ੍ਰੰਤੂ ਕਾਫ਼ੀ ਬਹਿਸਬਾਜ਼ੀ ਤੋਂ ਬਾਅਦ ਹਾਜੀਰਤਨ ਚੌਕ ਨਜਦੀਕ ਜਾਣ ਦਿੱਤਾ ਗਿਆ, ਜਿੱਥੇ ਮੌਕੇ ’ਤੇ ਪੁੱਜੇ ਡਿਊਟੀ ਮੈਜਿਸਟਰੇਟ ਸੁਖਜੀਤ ਸਿੰਘ ਬਰਾੜ ਨੇ ਮੰਗ ਪੱਤਰ ਹਾਸਲ ਕੀਤਾ।

Related posts

ਹਰਜਿੰਦਰ ਸਿੰਘ ਧਾਮੀ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

punjabusernewssite

ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਨੰਦਗੜ੍ਹ ਨਹੀਂ ਰਹੇ

punjabusernewssite

ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ੍ਰੀ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਿਆ

punjabusernewssite