ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਾਰਿਆਂ ਦੇ ਸਹਿਯੋਗ ਦੀ ਜਰੂਰਤ: ਸਹਾਇਕ ਸਿਵਲ ਸਰਜਨ
ਸੁਖਜਿੰਦਰ ਮਾਨ
ਬਠਿੰਡਾ, 24 ਜੂਨ: ਸਿਹਤ ਵਿਭਾਗ ਵਲੋਂ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁਧ ਅੱਜ ਡਾ ਅਨੂਪਮਾ ਸ਼ਰਮਾ ਸਹਾਇਕ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ ਡਾ ਅਰੁਣ ਬਾਂਸਲ ਨੋਡਲ ਅਫ਼ਸਰ ਦੀ ਦੇਖਰੇਖ ਵਿੱਚ ਬਠਿੰਡਾ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ ਅਨੂਪਮਾ ਸ਼ਰਮਾ ਨੇ ਦਫ਼ਤਰ ਸਿਵਲ ਸਰਜਨ ਵਿਖੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਜਿਲ੍ਹੇ ਦੇ ਪ੍ਰੋਗ੍ਰਾਮ ਅਫ਼ਸਰਾਂ, ਦਫਤਰੀ ਸਟਾਫ਼, ਮਾਸ ਮੀਡੀਆ ਅਤੇ ਮਲੇਰੀਆ ਵਿੰਗ, ਜੀ.ਐਨ.ਐਮ. ਸਕੂਲ ਦੇ ਅਧਿਆਪਿਕਾਂ ਅਤੇ ਬੱਚਿਆਂ ਨੇ ਭਾਗ ਲਿਆ। ਇਹ ਰੈਲੀ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਸਮਾਪਤ ਕੀਤੀ ਗਈ। ਇਸ ਸਮੇਂ ਡਾ ਅਨੂਪਮਾ ਸ਼ਰਮਾਂ ਨੇ ਦੱਸਿਆ ਕਿ ਇਸ ਸਾਲ ਦਾ ਥੀਮ ਸਿਹਤ ਅਤੇ ਮਾਨਵਤਾਵਾਦੀ ਸੰਕਟ ਵਿੱਚ ਨਸ਼ੀਲੇ ਪਦਾਰਥਾਂ ਦੀਆਂ ਚੁਣੌਤੀਆਂ ਨੂੰ ਸੰਬੋਧਿਤੋੋ ਕਰਨਾ ਹੈ। ਉਹਨਾਂ ਦੱਸਿਆ ਕਿ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸਵੈ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਉਹਨਾਂ ਕਿਹਾ ਕਿ ਆਪਣੇ ਸਮਾਜ ਅਤੇ ਸੂਬੇ ਦੀ ਸੁੁਰੱਖਿਆ ਨੂੰ ਸਮਰਪਿਤ ਕਿਸੇ ਵੀ ਤਰ੍ਹਾਂ ਦਾ ਨਸ਼ਾ ਸਿਹਤ ਲਈ ਘਾਤਕ ਹੰੁਦਾ ਹੈ। ਨਸ਼ਾਖੋਰੀ ਸਾਡੇ ਸਮਾਜ ਨੂੰ ਘੁੁਣ ਵਾਂਗ ਖਾ ਰਹੀ ਹੈ। ਇਹ ਉਹ ਸਮਾਜਿਕ ਬੁੁਰਾਈ ਅਤੇ ਗੰਭੀਰ ਸਮੱਸਿਆ ਹੈ ਜਿਸ ਨਾਲ ਨਿੱਜੀ, ਪਰਿਵਾਰਕ, ਸਮਾਜਿਕ ਅਤੇ ਹੋਰ ਕਈ ਸੰਸਥਾਵਾਂ ਪ੍ਰਭਾਵਿਤ ਹਨ। ਨਸ਼ੇ ਦੀ ਸ਼ੁੁਰੂਆਤ ਭਾਵੇ ਸ਼ੌਂਕ ਜਾਂ ਫੁੁਕਰਾਪਣ ਵਿੱਚ ਕੀਤੀ ਜਾਂਦੀ ਹੈ, ਪਰ ਬਾਅਦ ਵਿੱਚ ਇਹ ਆਦਤ ਬਣ ਜਾਂਦੀ ਹੈ ਅਤੇ ਉਸ ਵਕਤ ਲੱਗੀ ਨਸ਼ੇ ਦੀ ਲੱਤ ਅੱਖਾਂ ਅੱਗੇ ਹਨੇਰਾ ਕਰ ਦਿੰਦੀ ਹੈ। ਜਦੋ ਇਸਦੀ ਪੂਰਤੀ ਨਹੀਂ ਹੰੁਦੀ ਤਾਂ ਨੌਜਵਾਨ ਅਤੇ ਕਿਸ਼ੋਰ ਗੈਰ ਸਮਾਜੀ ਰਸਤਾ ਅਖਤਿਆਰ ਕਰ ਲੈਦੇ ਹਨ। ਨਸ਼ਿਆਂ ਨੇ ਕਈ ਪਰਿਵਾਰਾਂ ਦੇ ਚਿਰਾਗ ਬੁੁਝਾ ਦਿੱਤੇ, ਅਨੇਕਾਂ ਘਰਾਂ ਦੇ ਚੁੱਲ੍ਹੇ ਠੰਡੇ ਕਰ ਦਿੱਤੇ। ਉਹਨਾਂ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਹੀ ਰਸਤਾ ਵਿਖਾਉਣ, ਸਮਾਜ ਵਿੱਚ ਉਨਾਂ ਦਾ ਰੁੁਤਬਾ ਮੁੁੜ ਸੁੁਰਜੀਤ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਡਰੱਗ ਡੀ ਅਡਿਕਸ਼ਨ ਪ੍ਰੋਗਰਾਮ ਤਹਿਤ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਤੇ ਇੱਕ ਹੀ ਸੁੁਨੇਹਾ ਦਿੱਤਾ ਜਾਂਦਾ ਹੈ ੋੋਨਸ਼ਿਆ ਨੂੰ ਕਹੋ ਨਾ, ਜ਼ਿੰਦਗੀ ਨੂੰ ਕਹੋ ਹਾਂੋੋ।
ਡਾ ਅਰੁਣ ਬਾਂਸਲ ਨੋਡਲ ਅਫ਼ਸਰ ਨੇ ਕਿਹਾ ਕਿ ਸੂਬਾ ਸਰਕਾਰ ਵਲੋ ਨਸ਼ਾ ਪੀੜਤਾਂ ਦੇ ਮੁੁਫ਼ਤ ਇਲਾਜ ਲਈ ਨਸ਼ਾ ਛੁੁਡਾਓ ਕੇਂਦਰ, ਓਟ ਸੈਟਰ ਅਤੇ ਪੁੁਨਰਵਾਸ ਕੇਦਰਾਂ ਦਾ ਨਿਰਮਾਣ ਕਰਕੇ ਇਹਨਾਂ ਸੰਸਥਾਵਾਂ ਵਿੱਚ ਮਨੋਚਿਕਿਤਸਕ, ਕਾਊਸਲਰ, ਸ਼ੋਸ਼ਲ ਵਰਕਰ ਅਤੇ ਹੋਰ ਮੈਡੀਕਲ, ਪੈਰਾ ਮੈਡੀਕਲ ਸਟਾਫ਼ ਭਰਤੀ ਕੀਤਾ ਗਿਆ ਹੈ।ਨਸ਼ੇ ਦਾ ਆਦੀ ਮਨੱੁਖ ਜਿੱਥੇ ਆਰਥਿਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਤੇ ਹੀਣ ਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਗੁੁਲਾਮੀ ਵਿੱਚ ਜਕੜਿਆ ਜਾਂਦਾ ਹੈ ਤੇ ਸਰੀਰਕ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ। ਦੇਸ਼ ਕੌਮ ਬਾਰੇ ਤਾਂ ਉਸਨੇ ਉਸਾਰੂ ਸੋਚ ਕੀ ਰੱਖਣੀ ਹੰੁਦੀ ਹੈ, ਉਹ ਆਪਣੇ ਬਾਰੇ ਅਤੇ ਆਪਣੇ ਪਰਿਵਾਰ ਬਾਰੇ ਵੀ ਨਹੀ ਸੋਚਦਾ। ਇਹ ਜਾਣਦਾ ਹੋਇਆ ਕਿ ਉਹ ਮੌਤ ਦੇ ਮੂੰਹ ਵੱਲ ਜਾ ਰਿਹਾ ਹੈ, ਇਸ ਤੋਂ ਛੁੁਟਕਾਰਾ ਪਾਉਣ ਦੀ ਬਜ਼ਾਏ ਆਪਣੇ ਨਾਲ ਸਮੂਹ ਪਰਿਵਾਰ ਨੂੰ ਨਰਕ ਭੋਗਣ ਲਈ ਮਜਬੂਰ ਕਰਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਚੱਲ ਰਹੇ ਓਟ ਸੈਂਟਰ ਤੇ 500 ਤੋਂ 1000 ਲੋਕ ਨਿਯਮਿਤ ਤੌਰ ਤੇ ਆਪਣੇ ਇਲਾਜ ਲਈ ਆ ਰਹੇ ਹਨ। ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ (ਣਂਸ਼+) ਅਤੇ ਬਡੀ (ਨਚਦਦਖ) ਪ੍ਰੋਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ, ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ । ਇਸ ਮੌਕੇ ਡਾ ਅਰੁਣ ਬਾਂਸਲ ਨੋਡਲ ਅਫ਼ਸਰ, ਡਿਪਟੀ ਐਮ.ਈ.ਆਈ.ਓ. ਕੁਲਵੰਤ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ, ਡਾ. ਮਯੰਕਜੋਤ ਸਿੰਘ ਜਿਲ੍ਹਾ ਮਲੇਰੀਆ ਅਫਸਰ , ਡਾ ਮਨੀਸ਼ ਗੁੁਪਤਾ, ਰੂਪ ਸਿੰਘ ਮਾਨ ਜਿਲ੍ਹਾ ਮੈਨੇਜਰ ਨਸਾ ਛੁੁਡਾਊ ਸੈਂਟਰ, ਕਾਊਸਲਰ ਸੀਮਾ ਰਾਣੀ, ਕਾਊਸਲਰ ਜਗਦੀਪ ਕੁੁਮਾਰੀ, ਕਾਊਸਲਰ ਰੁੁਪਿੰਦਰ ਕੌਰ ਅਤੇ ਬਲਦੇਵ ਸਿੰਘ ਸਿਵੀਆ ਮੌਜੂਦ ਸੀ।
Share the post "ਬਠਿੰਡਾ ’ਚ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਜਾਗਰੂਕਤਾ ਰੈਲੀ ਕੱਢੀ"