ਹੁਣ ਤੱਕ 120 ਨਾਮਜ਼ਦਗੀਆਂ ਹੋ ਚੁੱਕੀਆਂ ਹਨ ਦਾਖਲ
ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ
ਨਾਮਜ਼ਦਗੀ ਪੱਤਰ 4 ਫ਼ਰਵਰੀ ਤੱਕ ਲਏ ਜਾ ਸਕਣਗੇ ਵਾਪਸ
ਸੁਖਜਿੰਦਰ ਮਾਨ
ਬਠਿੰਡਾ, 1 ਫ਼ਰਵਰੀ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਨਾਮਜ਼ਦਗੀਆਂ ਦੇ ਅਖ਼ਰੀਲੇ ਦਿਨ ਮੰਗਲਵਾਰ ਨੂੰ 35 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਤੋਂ 9, 91-ਭੁੱਚੋਂ ਮੰਡੀ ਤੋਂ 5, 92-ਬਠਿੰਡਾ ਸ਼ਹਿਰੀ ਤੋਂ 9, 93-ਬਠਿੰਡਾ ਦਿਹਾਤੀ ਤੋਂ 3, 94-ਤਲਵੰਡੀ ਸਾਬੋ ਤੋਂ 5 ਤੇ 95-ਮੌੜ ਤੋਂ 4 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਇਸੇ ਤਰ੍ਹਾਂ ਜ਼ਿਲੇ ਅੰਦਰ ਹੁਣ ਤੱਕ ਕੁੱਲ 120 ਨਾਮਜ਼ਦਗੀਆਂ ਦਾਖਲ ਹੋ ਚੁੱਕਿਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਤੋਂ ਬਲਕਾਰ ਸਿੰਘ ਸਿੱਧੂ ਤੇ ਜਿੰਦਰ ਕੌਰ ਨੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਮਾਨ) ਵਲੋਂ ਬਲਜਿੰਦਰ ਸਿੰਘ (ਦੋ ਸੈੱਟ) ਤੋਂ ਇਲਾਵਾ ਰਾਜਬੀਰ ਸਿੰਘ ਸਿੱਧੂ, ਹਰਿੰਦਰਜੀਤ ਸਿੰਘ, ਚਰਨ ਸਿੰਘ, ਬਵਲੇਸ਼ ਕੁਮਾਰ ਅਤੇ ਸਿਕੰਦਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸੇ ਤਰ੍ਹਾਂ 91-ਭੁੱਚੋਂ ਮੰਡੀ ਤੋਂ ਪ੍ਰੀਤਮ ਸਿੰਘ ਕੋਟਭਾਈ, ਰੁਪਿੰਦਰ ਪਾਲ ਸਿੰਘ ਨੇ ਇੰਡੀਆ ਨੈਸ਼ਨਲ ਕਾਂਗਰਸ, ਰੂਪ ਚੰਦ, ਗੁਰਪ੍ਰੀਤ ਕੌਰ ਅਤੇ ਜਗਸੀਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕਰਵਾਏ ਹਨ। ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ, ਸੁਨੀਲ ਕੁਮਾਰ ਨੇ ਆਜ਼ਾਦ ਸਮਾਜ ਪਾਰਟੀ ਕਾਸ਼ੀ ਰਾਮ ਤੋਂ ਇਲਾਵਾ ਹਰਮਿਲਾਪ ਸਿੰਘ ਗਰੇਵਾਲ, ਪ੍ਰਵੀਨ ਹਿਤੇਸ਼ੀ, ਵਜ਼ੀਰ ਸਿੰਘ, ਜਸਵੰਤ ਸਿੰਘ, ਰਾਜ ਕੁਮਾਰ, ਰੇਸ਼ਮ ਸਿੰਘ ਅਤੇ ਰਾਮ ਕਿਸ਼ਨ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ। ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਤੋਂ ਸਵੇਰਾ ਸਿੰਘ ਅਤੇ ਮਾਇਆ ਦੇਵੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ, ਸੁਰਜੀਤ ਸਿੰਘ ਨੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਜੀਤ ਸਿੰਘ, ਅਵਤਾਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਵਿਧਾਨ ਸਭਾ ਹਲਕਾ 95-ਮੌੜ ਤੋਂ ਸੁਖਵੀਰ ਸਿੰਘ ਮਾਈਸਰਖ਼ਾਨਾ ਤੇ ਸਪਿੰਦਰ ਪਾਲ ਕੌਰ ਮਾਈਸਰਖ਼ਾਨਾ ਨੇ ਆਮ ਆਦਮੀ ਪਾਰਟੀ, ਹਰਦੇਵ ਸਿੰਘ ਬੱਗੜ ਮੌੜ ਮੰਡੀ ਨੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਅਤੇ ਖੁਸ਼ਦੀਪ ਪੂਨੀਆ ਨੇ ਅਜ਼ਾਦ ਉਮੀਦਵਾਰ ਵੱਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਹੋਵੇਗੀ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਬਠਿੰਡਾ ਜ਼ਿਲੇ ਅੰਦਰ ਅਖ਼ਰੀਲੇ ਦਿਨ 35 ਨਾਮਜ਼ਦਗੀ ਪੱਤਰ ਹੋਏ ਦਾਖਲ
8 Views