ਬਠਿੰਡਾ, 19 ਅਕਤੂਬਰ: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਇੰਡਕਸ਼ਨ ਪ੍ਰੋਗਰਾਮ ਦੌਰਾਨ ਅਲੂਮਨੀ (ਸਾਬਕਾ ਵਿਦਿਆਰਥੀ) ਗੱਲਬਾਤ ਸੈਸ਼ਨ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਬੀ.ਐਡ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਹਾਇਕ ਪ੍ਰੋਫੈਸਰ ਹਰਪ੍ਰੀਤ ਕੁਮਾਰ ਨੇ ਪ੍ਰੋਗਰਾਮ ਦੇ ਆਰੰਭ ਵਿੱਚ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਸ ਤੋਂ ਉਪਰੰਤ ਪਾਸ ਹੋਏ ਅਲੂਮਨੀ ਵਿਦਿਆਰਥੀਆਂ ਨੂੰ ਬੀ.ਐਡ ਦੇ ਮੌਜੂਦਾ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ। ਜਿਸ ਵਿੱਚ ਅਲੂਮਨੀ ਗੁਰਪਿਆਸ ਸਿੰਘ ਨੇ ਬਤੌਰ ਪੰਜਾਬੀ ਅਧਿਆਪਕ ਆਪਣੇ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਉਨ੍ਹਾਂ ਦੱਸਿਆ ਕਿ ਇਹ ਵਿੱਦਿਅਕ ਸੰਸਥਾਵਾਂ ਕਿਸ ਤਰਾਂ ਸਾਡੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ । ਸਾਡੇ ਅੰਦਰ ਛੁਪੇ ਹੋਏ ਗੁਣਾਂ ਨੂੰ ਸਾਡੀ ਜ਼ਿੰਦਗੀ ਦੀ ਪਹਿਚਾਣ ਬਣਾਉਂਦੀਆਂ ਹਨ। ਜ਼ਿੰਦਗੀ ਦੀ ਹਰ ਸਮੱਸਿਆ ਨਾਲ ਲੜਨ ਲਈ ਤਿਆਰ ਕਰਦੀਆਂ ਹਨ। ਇਸ ਤੋਂ ਉਪਰੰਤ ਅਲੂਮਨੀ ਗੁਰਪ੍ਰੀਤ ਸਿੰਘ ਸਿੱਧੂ ਨੂੰ ਵਿਦਿਆਰਥੀਆਂ ਦੇ ਰੂਬਰੂ ਕਰਾਇਆ ਗਿਆ। ਜਿਸ ਨੇ ਪਰਬਤਾਰੋਹੀ ਵਿਚ ਵਰਲਡ ਰਿਕਾਰਡ ਆਫ਼ ਇੰਡੀਆ, ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡ ਅਤੇ ਏਸ਼ੀਆ ਬੁੱਕ ਆਫ਼ ਰਿਕਾਰਡ ਸਥਾਪਤ ਕੀਤਾ ਹੋਇਆ ਹੈ। ਉਸ ਨੇ ਵਿਦਿਆਰਥੀਆਂ ਨੂੰ ਦੱਸਿਆ ਕਿਸ ਤਰ੍ਹਾਂ ਅਧਿਆਪਕਾਂ ਦੇ ਮਾਰਗ ਦਰਸ਼ਨ ਰਾਹੀਂ ਆਪਣੇ ਸ਼ੌਂਕ ਨੂੰ ਕਿੱਤਾ ਬਣਾਇਆ।
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਨੋਰਥ ਜ਼ੋਨ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ ਲੜਕਿਆਂ” ਦਾ ਸ਼ਾਨਦਾਰ ਆਗਾਜ਼
ਅਧਿਆਪਕਾਂ ਦੀ ਹਲਾਸ਼ੇਰੀ ਅਤੇ ਹੌਸਲੇ ਸਦਕਾ ਉਹ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੱਕ ਜਾ ਚੁੱਕਿਆ ਹੈ ਤੇ ਬਹੁਤ ਜਲਦੀ ਹੀ ਮਾਊਂਟ ਐਵਰੈਸਟ ਨੂੰ ਵੀ ਸਰ ਕਰ ਲਵੇਗਾ। ਇਸ ਦੇ ਉਪਰੰਤ ਸੁਖਬੀਰ ਸਿੰਘ ਗਿੱਲ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰਾਂ ਆਪਣੀ ਅੰਦਰੂਨੀ ਯੋਗਤਾ ਅਤੇ ਸਮਰੱਥਾ ਨੂੰ ਜ਼ਿੰਦਗੀ ਜਿਊਣ ਦਾ ਆਧਾਰ ਬਣਾਉਣਾ ਚਾਹੀਦਾ ਹੈ। ਕਿਸੇ ਵੀ ਸਮੱਸਿਆ ਤੋਂ ਡਰਨਾ ਨਹੀਂ ਚਾਹੀਦਾ ਹੈ ਅਤੇ ਪਹਾੜਾਂ ਨੂੰ ਵੀ ਸਰ ਕਰ ਲੈਣ ਦਾ ਜਜ਼ਬਾ ਰੱਖਣਾ ਚਾਹੀਦਾ ਹੈ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।