ਬਠਿੰਡਾ,9 ਸਤੰਬਰ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ‘ਅੰਤਰਰਾਸ਼ਟਰੀ ਸਾਖਰਤਾ ਦਿਵਸ’ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਬੀ.ਏ.-ਬੀ.ਐਡ ਭਾਗ ਪਹਿਲਾ ਅਤੇ ਪੰਜਵੇਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਪ੍ਰਿਅੰਕਾ ਰਾਣੀ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਸਹਾਇਕ ਪ੍ਰੋਫੈਸਰ ਹਰਪ੍ਰੀਤ ਕੁਮਾਰ ਨੇ ਸਾਖਰਤਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਸ ਦੇਸ਼ ਅਤੇ ਸਮਾਜ ਨੇ ਸਿੱਖਿਆ ਪ੍ਰਾਪਤ ਕੀਤੀ ਹੈ ਉਸ ਦਾ ਵਿਕਾਸ ਦੂਜੇ ਗੈਰ ਸਿੱਖਿਅਤ ਸਮਾਜਾਂ ਦੇ ਮੁਕਾਬਲੇ ਤੇਜ਼ ਗਤੀ ਨਾਲ ਹੋਇਆ ਹੈ।
ਮੁੱਖ ਮੰਤਰੀ ਨੇ ਮਜੀਠੀਆ ਅਤੇ ਵੜਿੰਗ ਨੂੰ ਇਕ ਮਹੀਨੇ ਦੇ ਅੰਦਰ ਇਹ ਕੰਮ ਕਰਨ ਦੀ ਦਿੱਤੀ ਚੁਣੌਤੀ
ਜੇਕਰ ਸਾਖਰਤਾ ਦਿਵਸ ਦਾ ਪਿਛੋਕੜ ਵੇਖੀਏ ਤਾਂ 17 ਨਵੰਬਰ 1965 ਨੂੰ ਯੂਨੈਸਕੋ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਹਰ ਸਾਲ 8 ਸਤੰਬਰ ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ। ਪਹਿਲੀ ਵਾਰ 8 ਸਤੰਬਰ 1966 ਨੂੰ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ ਸੀ। ਪ੍ਰਿਅੰਕਾ ਰਾਣੀ, ਅਨੂ ਕੁਮਾਰ, ਅਰਸ਼ਦੀਪ ਕੋਰ, ਹੁਸਨਪ੍ਰੀਤ ਕੌਰ, ਗੁਰਲੀਨ ਕੌਰ, ਰਸਨ ਪ੍ਰੀਤ ਕੌਰ, ਰਮਨਦੀਪ ਕੌਰ, ਸਹਿਜ ਦੀਪ ਕੌਰ, ਆਕਾਸ਼ਦੀਪ ਸਿੰਘ ਆਦਿ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸਾਖਰਤਾ ਦਿਵਸ ‘ਤੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਪੜ੍ਹੀਆਂ।
ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ
ਅੰਤ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਸ਼ਵ ਸਾਖਰਤਾ ਦਿਵਸ ਦੀ ਵਧਾਈ ਦਿੱਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
Share the post "ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਬਠਿੰਡਾ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ"