ਅਧਿਆਪਕ ਰੋਲ ਮਾਡਲ ਬਣ ਕੇ ਹਰ ਖੇਤਰ ਵਿੱਚ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ-ਡਾ. ਬਲਜੀਤ ਕੌਰ
ਸੁਖਜਿੰਦਰ ਮਾਨ
ਬਠਿੰਡਾ, 5 ਸਤੰਬਰ :ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਦੇਸ਼ ਦੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ’ਅਧਿਆਪਕ ਦਿਵਸ’ ਦੇ ਸੰਬੰਧ ਵਿੱਚ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਨੈਸ਼ਨਲ ਪੱਧਰ ਦਾ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਐਵਾਰਡ ਸਮਾਗਮ ਵਿੱਚ ਪੰਜਾਬ ਸਮੇਤ ਭਾਰਤ ਦੇ ਅੱਠ ਰਾਜਾਂ ਤੋਂ ਸੈਂਕੜੇ ਸਕੂਲਾਂ ਦੇ ਸਰਵੋਤਮ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।
ਖੇਡਾਂ ਵਤਨ ਪੰਜਾਬ ਦੀਆਂ: ਵਿਧਾਇਕ ਅਮਿਤ ਰਤਨ ਕੋਟ ਫੱਤਾ ਨੇ ਦੂਜੇ ਦਿਨ ਖੇਡਾਂ ਦਾ ਕੀਤਾ ਆਗਾਜ
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਅਤੇ ਸਰਵੋਤਮ ਅਧਿਆਪਕਾਂ ਦਾ ਨਿੱਘਾ ਸਵਾਗਤ ਕਰਦਿਆਂ ਬੀ.ਐਫ.ਜੀ.ਆਈ. ਦੀ ਵਿਚਾਰਧਾਰਾ, ਵਚਨਬੱਧਤਾ, ਸਿੱਖਿਆ ਤੇ ਸਮਾਜ ਵਿੱਚ ਯੋਗਦਾਨ ਤੋਂ ਇਲਾਵਾ ਬੀ.ਐਫ.ਜੀ.ਆਈ. ਦੀਆਂ ਅਹਿਮ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ।
ਜ਼ੋਨਲ ਪੱਧਰੀ ਖੇਡਾਂ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਛਾਏ
ਉਨ੍ਹਾਂ ਨੇ ’ਬੀ.ਐਫ.ਜੀ.ਆਈ. ਬੈੱਸਟ ਟੀਚਰ ਐਵਾਰਡ-2023’ ਦੌਰਾਨ ਸਨਮਾਨਿਤ ਕੀਤੇ ਜਾਣ ਵਾਲੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਪ੍ਰਿੰਸੀਪਲ ਸਾਹਿਬਾਨਾਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਨ ਇੱਕ ਨੋਬਲ ਕਿੱਤਾ ਹੈ ਅਤੇ ਸਰਵੋਤਮ ਅਧਿਆਪਕਾਂ ਦਾ ਮਾਣ ਸਤਿਕਾਰ ਕਰਨਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ ਜਿਸ ਨੂੰ ਨਿਭਾ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ।
ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬੀ.ਐਫ.ਜੀ.ਆਈ. ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦਿਆਂ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਆਪਣੀ ਮਿਹਨਤ ਸਦਕਾ ਹੋਰਨਾਂ ਨਾਲੋਂ ਸਰਵੋਤਮ ਹੋ। ਉਨ੍ਹਾਂ ਨੇ ਅਧਿਆਪਕ ਦੀ ਮਹਾਨਤਾ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਧਿਆਪਕ ਨੂੰ ਤਰਕ ਦੇ ਆਧਾਰ ਤੇ ਗੱਲ ਕਰਨੀ ਚਾਹੀਦੀ ਹੈ ਅਤੇ ਅਜਿਹੀ ਸਿੱਖਿਆ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਦੇ ਸਿੱਟੇ ਭਵਿੱਖ ਵਿੱਚ ਸਾਰਥਿਕ ਨਾ ਹੋਣ।
ਬਠਿੰਡਾ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਆਗਾਜ਼
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਕਾਮਯਾਬ ਜ਼ਿੰਦਗੀ ਵਿੱਚ ਅਧਿਆਪਕ ਜਾਂ ਗੁਰੂ ਦਾ ਬਹੁਤ ਵੱਡਾ ਰੋਲ ਹੁੰਦਾ ਹੇ। ਉਨ੍ਹਾਂ ਨੇ ਰਾਸ਼ਟਰੀ ਪੱਧਰ ਦੇ ਇਸ ਐਵਾਰਡ ਸਮਾਗਮ ਨੂੰ ਆਯੋਜਿਤ ਕਰਨ ਲਈ ਬੀ.ਐਫ.ਜੀ.ਆਈ. ਦੀ ਸਮੁੱਚੀ ਮੈਨੇਜਮੈਂਟ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਐਵਾਰਡ ਸਮਾਗਮ ਅਧਿਆਪਕਾਂ ਨੂੰ ਹੋਰ ਤਨਦੇਹੀ ਨਾਲ ਪੜ੍ਹਾਉਣ ਲਈ ਉਤਸ਼ਾਹਿਤ ਕਰੇਗਾ । ਉਨ੍ਹਾਂ ਨੇ ਇਸ ਸਮਾਗਮ ਵਿੱਚ ਪਹੁੰਚੇ ਪੰਜਾਬ ਸਮੇਤ ਵੱਖ-ਵੱਖ ਅੱਠ ਰਾਜਾਂ ਦੇ ਸਰਵੋਤਮ ਅਧਿਆਪਕਾਂ ਅਤੇ ਉਨ੍ਹਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਵੀ ਕੀਤਾ।
ਬਠਿੰਡਾ ਜ਼ਿਲ੍ਹੇ ’ਚ ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ
ਇਸ ਸਮਾਗਮ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਹ ਬੀ.ਐਫ.ਜੀ.ਆਈ. ਦਾ ਬਹੁਤ ਵੱਡਾ ਤੇ ਵਧੀਆ ਉਪਰਾਲਾ ਹੈ । ਉਨ੍ਹਾਂ ਨੇ ਬੀ.ਐਫ.ਜੀ.ਆਈ. ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ’ਬੀ.ਐਫ.ਜੀ.ਆਈ. ਬੈੱਸਟ ਟੀਚਰ ਐਵਾਰਡ-2023’ ਪ੍ਰਾਪਤ ਕਰ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਅੰਤ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ ) ਬੀ.ਡੀ. ਸ਼ਰਮਾ ਨੇ ਇਸ ਸਮਾਗਮ ਦੀ ਸਫਲਤਾ ਲਈ ਹਰ ਇੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ।
Share the post "ਬਾਬਾ ਫ਼ਰੀਦ ਗਰੁੱਪ ਵੱਲੋਂ ਅਧਿਆਪਕ ਦਿਵਸ ਮੌਕੇ ਰਾਸ਼ਟਰੀ ਪੱਧਰ ਦਾ ਸਨਮਾਨ ਸਮਾਰੋਹ ਆਯੋਜਿਤ"