10+2 ਆਰਟਸ ਦੀ ਵਿਦਿਆਰਥਣ ਜਸਲੀਨ ਕੌਰ ਨੇ 97.40 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ
ਸੁਖਜਿੰਦਰ ਮਾਨ
ਬਠਿੰਡਾ, 3 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਪਿਛਲੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਹਰ ਵਾਰ ਦੀ ਤਰ੍ਹਾਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। 10+2 (ਆਰਟਸ) ਦੀ ਵਿਦਿਆਰਥਣ ਜਸਲੀਨ ਕੌਰ ਨੇ 97.40 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਪੰਜਾਬ ਵਿੱਚੋਂ 13ਵਾਂ ਅਤੇ ਬਠਿੰਡਾ ਜ਼ਿਲ੍ਹੇ ਵਿੱਚੋਂ 9ਵਾਂ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ 10+2 (ਆਰਟਸ) ਦੀ ਹੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 96.20 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਦੂਸਰਾ ਅਤੇ 10+2 (ਨਾਨ-ਮੈਡੀਕਲ) ਦੀ ਵਿਦਿਆਰਥਣ ਕਰਨਜੀਤ ਸਿੱਧੂ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਨਤੀਜੇ ਅਨੁਸਾਰ ਸਕੂਲ ਦੇ 6 ਵਿਦਿਆਰਥੀਆਂ ਨੇ 95% ਤੋਂ ਵਧੇਰੇ, 40 ਵਿਦਿਆਰਥੀਆਂ ਨੇ 90% ਤੋਂ ਵਧੇਰੇ , 74 ਵਿਦਿਆਰਥੀਆਂ ਨੇ 85% ਤੋਂ ਵਧੇਰੇ ਅਤੇ 137 ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਬਲਜਿੰਦਰ ਸਿੰਘ ਸਿੱਧੂ, ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਸ਼ਾਨਦਾਰ ਨਤੀਜੇ ’ਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
8 Views