ਚੰਡੀਗੜ੍ਹ, 15 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਕੈਬਨਿਟ ਮੰਤਰੀ ’ਤੇ ਦੋਸ਼ ਲਾਇਆ ਕਿ ਉਹਨਾਂ ਨੇ ਇਕ ਬੇਵਸ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ ਤੇ ਉਹਨਾਂ ਦਾਅਵਾ ਕੀਤਾ ਕਿ ਇਸ ਘਟਨਾ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਹੋਣ ਦੇ ਬਾਵਜੂਦ ਉਹਨਾਂ ਦਾ ਬਚਾਅ ਕਰ ਰਹੇ ਹਨ। ਅੱਜ ਇੱਥੇ ਕੀਤੀ ਇਕ ਪ੍ਰੈਸ ਕਾਨਫਰੰਸ ਦੌਰਾਨ ਸ: ਮਜੀਠਿਆ ਨੇ ਕਿਹਾ ਕਿ ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਇਸਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।
ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੇ ਮੁੜ ਸੂਬੇ ‘ਚ 185 ਮੰਡੀਆਂ ਕੀਤੀਆਂ ਬਹਾਲ
ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਇਸ ਮੁੱਦੇ ’ਤੇ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅਪਰੇਟਰ ਨੇ ਦੱਸਿਆ ਕਿ ਭਗਵੰਤ ਮਾਨ ਦਫਤਰ ਗਏ ਹਨ ਜਦੋਂ ਕਿ ਦਫਤਰ ਦਾ ਫੋਨ ਵਿਅਸਤ ਆਉਂਦਾ ਰਿਹਾ। ਮਜੀਠੀਆ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੇ ਦੀਵਾਲੀ ਮੌਕੇ ਮੁੱਖ ਮੰਤਰੀ ਨੂੰ ਆਖਿਆ ਸੀ ਕਿ ਜਿਹੜੇ ਮੰਤਰੀ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ, ਉਹਨਾਂ ਦੀਆਂ ਬਜ਼ਰ ਕੁਰਹਿਤਾਂ ਬਾਰੇ ਪਤਾ ਲੱਗਣ ’ਤੇ ਉਹ ਉਹਨਾਂ ਨਾਲ ਹੱਥ ਮਿਲਾਉਣਾ ਵੀ ਪਸੰਦ ਨਹੀਂ ਕਰਨਗੇ। ਇਸ ਮਗਰੋਂ ਉਹਨਾਂ ਨੇ ਦੀਵਾਲੀ ਦੇ ਤਿਓਹਾਰ ਦੀ ਤਸਵੀਰ ਸਾਂਝੀ ਕਰ ਕੇ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ ਸੀ ਤਾਂ ਜੋ ਉਹ ਉਹਨਾਂ ਦੇ ਮੰਤਰੀ ਦੀ ਬਾਰੇ ਸਬੂਤ ਸੌਂਪ ਸਕਣ।
ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ
ਸਾਬਕਾ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਗਿਫ਼ਟ ਦੇ ਤੌਰ ’ਤੇ ਸੌਪੀ ਜਾਣ ਵਾਲੀ ਇਸ ਪੈਨ ਡਰਾਈਵ ਉਹਨਾਂ ਨੂੰ ਇਕ ਜਨਤਕ ਪ੍ਰੋਗਰਾਮ ਵਿਚ ਦਿੱਤੀ ਗਈ ਸੀ। ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਜੇਕਰ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਹਿਯੋਗ ਖਿਲਾਫ ਸਬੂਤ ਲੈਣ ਤੋਂ ਇਨਕਾਰ ਕੀਤਾ ਜਿਵੇਂ ਕਿ ਉਹਨਾਂ ਨੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ਵਿਚ ਕੀਤਾ ਸੀ, ਤਾਂ ਉਹ ਇਸ ਕੇਸ ਵਿਚ ਨਿਆਂ ਲੈਣ ਲਈ ਉਪਲਬਧ ਹੋਰ ਵਿਕਲਪਾਂ ’ਤੇ ਵਿਚਾਰ ਕਰਨਗੇ। ਉਹਨਾਂ ਕਿਹਾ ਕਿ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ ਜਦੋਂ ਤੱਕ ਮੰਤਰੀ ਪੂਰੀ ਤਰ੍ਹਾਂ ਬੇਨਕਾਬ ਨਹੀਂ ਹੋ ਜਾਂਦਾ ਤੇ ਉਸਦੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਨਹੀਂ ਹੁੰਦੀ।
Share the post "ਬਿਕਰਮ ਮਜੀਠਿਆ ਨੇ ਆਪ ਸਰਕਾਰ ਦੇ ਇੱਕ ਮੰਤਰੀ ’ਤੇ ਲਗਾਏ ਇੱਕ ਔਰਤ ਨਾਲ ਜਿਨਸੀ ਸੋਸਣ ਦੇ ਦੋਸ਼"