ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਭਾਗ ਤੀਜਾ ਸਮੈਸਟਰ ਛੇਵੇਂ ਦੇ ਨਤੀਜਿਆਂ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਕਾਲਜ ਦੀ ਵਿਦਿਆਰਥਣ ਡੌਲੀ ਸ਼ਰਮਾ ਨੇ 83 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਸਨੇਹਾ ਨੇ 82.1 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 81.9 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਤੇ ਰਹੇ।
ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈ ਕਿ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਨੰਬਰ ਲੈ ਕੇ ਪਾਸ ਹੋਏ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ।
ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ
ਪ੍ਰਿੰਸੀਪਲ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਤੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਆਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।