ਜਾਗਰੂਕਤਾ ਸੈਮੀਨਾਰ
ਬਠਿੰਡਾ, 4 ਨਵੰਬਰ : ਡੇਂਗੂ ਦੇ ਵਧਦੇ ਪ੍ਰਕੋਪ ਦੌਰਾਨ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਤੇਜਵੰਤ ਢਿੱਲੋਂ ਦੀ ਪ੍ਰਧਾਨਗੀ ਵਿੱਚ ਸਥਾਨਕ ਬੇਅੰਤ ਨਗਰ ਵਿਖੇ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਤੇਜਵੰਤ ਸਿੰਘ ਢਿੱਲੋਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਅਰਬਨ ਪੀ.ਐਚ.ਸੀ. ਬੇਅੰਤ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜਾਰਾਂ ਵਿੱਚੋਂ ਹੁੰਦੀ ਹੋਈ ਅਰਬਨ ਪੀ.ਐਚ.ਸੀ. ਵਿਖੇ ਹੀ ਸਮਾਪਤ ਹੋਈ। ਰੈਲੀ ਦੌਰਾਨ ਨਰਸਿੰਗ ਦੀਆਂ ਵਿਦਿਆਰਥਣਾ ਤੇ ਡਾਕਟਰੀ ਅਮਲੇ ਵੱਲੋਂ ਡੇਂਗੂ ਸਬੰਧੀ ਸਲੋਗਨਾਂ ਵਾਲੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਡਾ. ਤੇਜਵੰਤ ਸਿੰਘ ਢਿੱਲੋਂ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਨੈਸਨਲ ਵੈਕਟਰ ਬੌਰਨ ਡਸੀਜ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਮਾਦਾ ਏਡੀਜ਼ ਅਜਿਪਤੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਸਾਫ ਖੜੇ ਹੋਏ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕੀਤਾ ਜਾਵੇ।
ਸਿਵਲ ਸਰਜਨ ਡਾ. ਤੇਜਵੰਤ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲੈਣ ਲਈ ਗੂਗਲ ਪਲੇ ਸਟੋਰ ਤੇ ਮੁਫਤ “ਡੇਂਗੂ ਫਰੀ ਪੰਜਾਬ“ ਐਪ ਡਾਉਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਅਤੇ ਹੋਰ ਪਾਣੀ ਦੇ ਭਾਡਿਆਂ ਨੂੰ ਹਫਤੇ ਦੇ ਹਰੇਕ ਸ਼ੁੱਕਰਵਾਰ ਨੂੰ ਸਾਫ ਕਰਕੇ ਸੁਕਾ ਕੇ ਡਰਾਈਡੇ ਦੇ ਤੌਰ ਤੇ ਮਨਾਇਆ ਜਾਵੇ। ਰੈਲੀ ਦੌਰਾਨ ਡਾ. ਮਿਆਂਕਯੋਤ ਸਿੰਘ, ਮੈਡੀਕਲ ਅਫਸਰ ਡਾ. ਅੰਜੂ ਬਾਂਸਲ, ਐਲ.ਐਚ.ਵੀ. ਮਲਕੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਹਰਵਿੰਦਰ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ, ਬਲਦੇਵ ਸਿੰਘ, ਏ.ਐਨ.ਐਮ ਜ਼ਸਪ੍ਰੀਤ ਸ਼ਰਮਾ, ਅਮਨਦੀਪ ਕੌਰ, ਆਸ਼ਾ, ਜੀ.ਐਨ.ਐਮ. ਟ੍ਰੇਨਿੰਗ ਸਕੂਲ ਦੇ ਅਧਿਆਪਿਕ ਤੇ ਬੱਚਿਆਂ ਨੇ ਭਾਗ ਲਿਆ।
Share the post "ਬੇਅੰਤ ਨਗਰ ਵਿਖੇ ਕੱਢੀ ਡੇਂਗੂ ਜਾਗਰੂਕਤਾ ਰੈਲੀ, ਸਿਵਲ ਸਰਜ਼ਨ ਨੇ ਦਿੱਤੀ ਹਰੀ ਝੰਡੀ"