ਸੁਖਜਿੰਦਰ ਮਾਨ
ਬਠਿੰਡਾ, 28 ਮਈ : ਸਪੈਸ਼ਲ ਨੈਸ਼ਨਲ ਪਲਸ ਪੋਲੀਓ ਮੁਹਿੰਮ ਅਧੀਨ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋ ਦੀ ਅਗਵਾਈ ਵਿੱਚ ਅੱਜ ਸਥਾਨਕ ਬੇਅੰਤ ਨਗਰ ਵਿਖੇ ਆਮ ਆਦਮੀ ਕਲੀਨਿਕਤ ਚ ਜਿਲ੍ਹਾ ਟੀਕਾਕਰਨ ਅਫਸਰ ਡਾ ਮੀਨਾਕਿਸ਼ੀ ਸਿੰਗਲਾ ਦੁਆਰਾ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਸਮੇਂ ਡਾ ਮੀਨਾਕਿਸ਼ੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਅੱਜ ਜਿਲ੍ਹਾ ਬਠਿੰਡਾ ਵਿੱਚ 70819 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਗਈਆਂ ਹਨ। ਜਿਲ੍ਹਾ ਬਠਿੰਡਾ ਵਿੱਚ ਪਹਿਲੇ ਦਿਨ 46 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ। ਜਦੋਂਕਿ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਲੱਗਭਗ 153678 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈੈ। ਉਹਨਾਂ ਸਮੂਹ ਵਿੱਭਾਗਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੋਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦਸਿਆ ਕਿ ਇਸਦੇ ਲਈ 1316 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 1255 ਟੀਮਾਂ ਨੂੰ ਬੂਥਾਂ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। 29 ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ 32 ਟਰਾਂਜਿਟ ਟੀਮਾਂ ਜ਼ੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂੰਦਾ ਪਿਲਾਓਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 138 ਸੁਪਰਵਾਈਜਰ ਲਗਾਏ ਗਏ ਹਨ। ਇਸ ਦੌਰਾਨ ਡਾ ਅੰਜੂ ਬਾਸਲ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਗਗਨਦੀਪ ਸਿੰਘ ਭੁੱਲਰ ਬੀ ਈ ਈ, ਮਲਕੀਤ ਕੌਰ, ਐਲ ਐਚ ਵੀ, ਹਰਜਿੰਦਰ ਕੌਰ, ਸਾਲੂ, ਰਾਜਵਿੰਦਰ ਕੌਰ ਸਟਾਫ ਨਰਸ, ਪਰਨੀਤ, ਨਿਸਾ, ਸਵੀਤਾ ਪੂਜਾ, ਆਸਾ ਵਰਕਰ ਹਾਜ਼ਰ ਸਨ।
Share the post "ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ"