WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਚੰਡੀਗੜ੍ਹ

ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨੂੰ ਚੰਡੀਗੜ੍ਹ ਤੋਂ ਸਿੱਧੀਆਂ ਅੰਤਰਰਾਸਟਰੀ ਉਡਾਨਾਂ ਲਈ ਕੇਂਦਰ ਨਾਲ ਤਾਲਮੇਲ ਦੇ ਨਿਰਦੇਸ

15 Views

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਉਣ ਵਾਸਤੇ ਫੌਰੀ ਤੌਰ ’ਤੇ ਕਾਰਗੋ ਉਡਾਨਾਂ ਸੁਰੂ ’ਤੇ ਜ਼ੋਰ ਪਾਇਆ
ਸਿਵਲ ਏਵੀਏਸ਼ਨ ਕੌਂਸਲ ਨੂੰ ਪੇਸੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਨਾਲ ਲੈਸ ਹੋਣ ਲਈ ਫਲਾਇੰਗ ਟ੍ਰੇਨਿਗ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 23 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਹਿਰੀ ਹਵਾਬਾਜੀ ਵਿਭਾਗ ਨੂੰ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸਟਰੀ ਉਡਾਨਾਂ ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਤੁਰੰਤ ਤਾਲਮੇਲ ਕਰਨ ਦੇ ਨਿਰਦੇਸ ਦਿੱਤੇ। ਜਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸਾਰਜਾਹ ਲਈ ਸਿਰਫ ਦੋ ਅੰਤਰਰਾਸਟਰੀ ਉਡਾਨਾਂ ਹੀ ਚੱਲ ਰਹੀਆਂ ਹਨ।
ਅੱਜ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸਹਿਰੀ ਹਵਾਬਾਜੀ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ ਜਿਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ।
ਸੂਬੇ ਵਿੱਚ ਖੇਤੀ ਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਨਾਂ ਤੁਰੰਤ ਸੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਦਮ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਅਤਿ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਮ ਸਹੀਦ-ਏ-ਆਜਮ ਸਰਦਾਰ ਭਗਤ ਸਿੰਘ ਅੰਤਰਰਾਸਟਰੀ ਹਵਾਈ ਅੱਡਾ, ਮੋਹਾਲੀ ਰੱਖਣ ਵਾਸਤੇ ਵਿਆਪਕ ਰੂਪ ਵਿਚ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸਹਿਰੀ ਹਵਾਬਾਜੀ ਵਿਭਾਗ ਨਾਲ ਮੀਟਿੰਗ ਕਰਨ ਲਈ ਕਿਹਾ।
ਸੂਬਾ ਭਰ ਵਿੱਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸਹਿਰੀ ਹਵਾਬਾਜੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸਟਰੀ ਸਿਵਲ ਇਨਕਲੇਵ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਲਈ ਆਖਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਧੁਰੇ-ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਸੁਰੂ ਹੋਣ ਨਾਲ ਇਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।
ਪੰਜਾਬ ਰਾਜ ਸਹਿਰੀ ਹਵਾਬਾਜੀ ਕੌਂਸਲ (ਪੀ.ਐਸ.ਸੀ.ਏ.ਸੀ.) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਦੀ ਲੋੜ ‘ਤੇ ਜੋਰ ਦਿੰਦੇ ਹੋਏ ਭਗਵੰਤ ਮਾਨ ਨੇ ਸਹਿਰੀ ਹਵਾਬਾਜੀ ਦੇ ਸਕੱਤਰ ਨੂੰ ਪੇਸੇਵਰ ਸਿਖਲਾਈ ਪ੍ਰਾਪਤ ਪਾਇਲਟਾਂ ਵਜੋਂ ਪੂਰੀ ਤਰ੍ਹਾਂ ਲੈਸ ਹੋਣ ਲਈ ਉਡਾਨਾਂ ਦੀ ਸਿਖਲਾਈ ਦੇਣ ਵਿਚ ਸੂਬੇ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ। ਇਸ ਤਰ੍ਹਾਂ ਇਹ ਕੌਂਸਲ ਸਥਾਨਕ ਨੌਜਵਾਨਾਂ ਨੂੰ ਅੰਤਰਰਾਸਟਰੀ ਮਾਪਦੰਡਾਂ ਅਨੁਸਾਰ ਉਡਾਨ ਦੀ ਸਿਖਲਾਈ ਦੇਣ ਵਿੱਚ ਸਹਾਈ ਸਿੱਧ ਹੋਵੇਗੀ। ਭਗਵੰਤ ਮਾਨ ਨੇ ਕਿਹ ਕਿ ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਫਲਾਇੰਗ ਟ੍ਰੇਨਿੰਗ ਲਈ ਦੇਸ਼ ਦੇ ਹੋਰ ਹਿੱਸਿਆਂ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਇਸ ਨਾਲ ਆਪਣੇ ਹੀ ਸੂਬੇ ਦੇ ਅੰਦਰ ਕਿਫਾਇਤੀ ਦਰਾਂ ‘ਤੇ ਇਹ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।
ਮੁੱਖ ਮੰਤਰੀ ਨੇ ਵਿਭਾਗ ਨੂੰ ਸੀ.ਏ.ਟੀ.-2 ਨੂੰ ਅਗਾਂਹਵਧੂ ਸਿਸਟਮ ਕੇ.ਏ.ਟੀ.-3 ਵਿੱਚ ਅੱਪਗ੍ਰੇਡ ਕਰਨ ਲਈ ਆਪਣੇ ਯਤਨਾਂ ਨੂੰ ਤੇਜ ਕਰਨ ਲਈ ਕਿਹਾ ਹੈ ਤਾਂ ਜੋ ਖਾਸ ਕਰਕੇ ਸਰਦੀਆਂ ਵਿਚ ਸੰਘਣੀ ਧੁੰਦ ਦੌਰਾਨ ਦੂਰ ਤੱਕ ਦੇਖਣ ਦੀ ਸਮਰੱਥਾ ਘਟ ਜਾਣ ਕਰਕੇ ਉਡਾਨ ਦੇ ਸੰਚਾਲਨ ਦੀ ਸਹੂਲਤ ਦਿੱਤੀ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਸਕੱਤਰ ਸਹਿਰੀ ਹਵਾਬਾਜੀ ਐਮ.ਐਸ ਜੱਗੀ, ਡਾਇਰੈਕਟਰ ਸਹਿਰੀ ਹਵਾਬਾਜੀ ਸੁਮੀਤ ਜਾਰੰਗਲ ਅਤੇ ਸਲਾਹਕਾਰ ਸਹਿਰੀ ਹਵਾਬਾਜੀ ਕੈਪਟਨ ਅਭੈ ਚੰਦਰਾ ਹਾਜਰ ਸਨ।

Related posts

Big News: ਹੁਸ਼ਿਆਰਪੁਰ ਬਸਪਾ ਉਮੀਦਵਾਰ ਨੇ ਟਿਕਟ ਸਮੇਤ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ

punjabusernewssite

ਵੀਰੇਸ਼ ਕੁਮਾਰ ਭਾਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ

punjabusernewssite

ਬਾਦਲ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਹਿਮਾਇਤ ਦਾ ਐਲਾਨ

punjabusernewssite