ਜ਼ਿਲ੍ਹਾ ਬਠਿੰਡਾ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕਰਾਂਗੇ ਕੰਮ: ਅਸ਼ੋਕ ਬਾਲਿਆਂਵਾਲੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਜਨਵਰੀ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਐਲਾਨੀ ਕਾਰਜਕਾਰਨੀ ਵਿੱਚ ਸੀਨੀਅਰ ਆਗੂ ਅਸ਼ੋਕ ਬਾਲਿਆਂਵਾਲੀ ਨੂੰ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਜ਼ਿਲ੍ਹਾ ਭਾਜਪਾ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਭਾਜਪਾ ਵਰਕਰਾਂ ਵੱਲੋਂ ਨਵ-ਨਿਯੁਕਤ ਜਨਰਲ ਸਕੱਤਰ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਪੂਰਬੀ ਮੰਡਲ ਵੱਲੋਂ ਮੰਡਲ ਪ੍ਰਧਾਨ ਨਰੇਸ਼ ਮਹਿਤਾ ਦੀ ਅਗਵਾਈ ਹੇਠ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਪੂਰਬੀ ਮੰਡਲ ਪ੍ਰਧਾਨ ਨਰੇਸ਼ ਮਹਿਤਾ ਤੋਂ ਇਲਾਵਾ ਸੀਨੀਅਰ ਜ਼ਿਲ੍ਹਾ ਭਾਜਪਾ ਆਗੂ ਨੀਰਜ ਜੌੜਾ, ਕੁਲਵੰਤ ਸਿੰਘ ਪੂਹਲਾ, ਪੂਰਬੀ ਮੰਡਲ ਦੇ ਜਨਰਲ ਸਕੱਤਰ ਲਵ ਸਚਦੇਵਾ, ਮੰਡਲ ਮੀਤ ਪ੍ਰਧਾਨ ਨਰਾਇਣ ਬਾਂਸਲ, ਸੀਨੀਅਰ ਮਹਿਲਾ ਆਗੂ ਵੀਨੂੰ ਗੋਇਲ, ਸ਼ਿਆਮ ਸੁੰਦਰ ਅਗਰਵਾਲ, ਪ੍ਰੇਮ ਕਾਂਸਲ, ਅਸ਼ੋਕ ਕਾਂਸਲ, ਰਵੀ ਮੌਰੀਆ, ਰਾਜ ਗਰਗ, ਰੰਗਾ ਰਾਮ, ਐਡਵੋਕੇਟ ਰਾਕੇਸ਼ ਗੁਪਤਾ, ਆਨੰਦ ਗੁਪਤਾ, ਅੰਕਿਤ ਗਰਗ, ਵਿਨੋਦ ਕਾਲੜਾ, ਜੈਦੇਵ ਜਿੰਦਲ, ਅਜੇ ਬੀਜਾਂ ਵਾਲੇ, ਸਵਪਨ ਦਾਸ ਅਤੇ ਪੂਰਬੀ ਮੰਡਲ ਦੇ ਸਮੂਹ ਵਰਕਰ ਹਾਜ਼ਰ ਸਨ। ਇਸ ਦੌਰਾਨ ਪੂਰਬੀ ਮੰਡਲ ਪ੍ਰਧਾਨ ਨਰੇਸ਼ ਮਹਿਤਾ ਨੇ ਕਿਹਾ ਕਿ ਅਸ਼ੋਕ ਬਾਲਿਆਂਵਾਲੀ ਨੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹੁੰਦਿਆਂ ਪੂਰਬੀ ਮੰਡਲ ਦੇ ਇੰਚਾਰਜ ਦੀ ਜ਼ਿੰਮੇਵਾਰੀ ਵੀ ਸੰਭਾਲੀ ਹੈ ਅਤੇ ਉਨ੍ਹਾਂ ਨੇ ਪੂਰਬੀ ਮੰਡਲ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਅਸ਼ੋਕ ਬਾਲਿਆਂਵਾਲੀ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਜ਼ਿਲ੍ਹਾ ਭਾਜਪਾ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਗਿਆ। ਇਸ ਦੌਰਾਨ ਅਸ਼ੋਕ ਬਾਲਿਆਂਵਾਲੀ ਨੇ ਪੂਰਬੀ ਮੰਡਲ ਪ੍ਰਧਾਨ ਨਰੇਸ਼ ਮਹਿਤਾ ਅਤੇ ਸਮਾਗਮ ਵਿੱਚ ਹਾਜ਼ਰ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਤੋਂ ਇਲਾਵਾ ਭਾਜਪਾ ਹਾਈ ਕਮਾਂਡ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਭਾਜਪਾ ਟੀਮ ਦੇ ਵਰਕਰਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਹਾਈਕਮਾਂਡ ਦੇ ਵਿਸ਼ਵਾਸ ’ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਦੀ ਟੀਮ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਭਾਜਪਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ।
Share the post "ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ ਦਾ ਪੂਰਬੀ ਮੰਡਲ ਵੱਲੋਂ ਸਵਾਗਤ"