ਬਠਿੰਡਾ, 24 ਅਗਸਤ : ਭਾਸ਼ਾ ਵਿਭਾਗ ਵਲੋਂ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਵੱਲੋਂ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਮੁਕਾਬਲਿਆਂ ਬਾਰੇ ਵੇਰਵਾ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲਾ ਤਿੰਨ ਵਰਗਾਂ ਵਿੱਚ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਹਿਲੇ ਵਰਗ ਵਿੱਚ ਅੱਠਵੀਂ ਤੱਕ ਦੇ ਵਿਦਿਆਰਥੀ, ਦੂਜੇ ਵਿੱਚ ਨੌਂਵੀ ਤੋਂ ਬਾਰ੍ਹਵੀਂ ਅਤੇ ਤੀਜੇ ਵਰਗ ਵਿੱਚ ਗ੍ਰੈਜੂਏਸ਼ਨ ਤੱਕ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
ਉਨ੍ਹਾਂ ਹੋਰ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਮੂਲ ਮੰਤਵ ਅਜੋਕੀ ਪੀੜ੍ਹੀ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸ, ਭੁਗੋਲ, ਸਾਹਿਤ ਅਤੇ ਸੱਭਿਆਚਾਰ ਨਾਲ ਜਾਣੂ ਕਰਵਾਉਣਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ਨੂੰ ਹੋਰ ਡੂੰਘਾਈ ਨਾਲ ਜਾਨਣ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਆਏ ਅਧਿਆਪਕਾਂ ਲਈ ਭਾਸ਼ਾ ਵਿਭਾਗ ਵੱਲੋਂ ਖ਼ਾਸ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਤਹਿਸੀਲ ’ਚ ਹੁੰਦੀ ਖੱਜਲ-ਖੁਆਰੀ ਤੋਂ ਅੱਕੇ ਪ੍ਰਾਪਟੀ ਡੀਲਰਾਂ ਨੇ ਖੜਕਾਇਆ ਡੀਸੀ ਦਾ ਦਰਵਾਜ਼ਾ
ਨਤੀਜਿਆਂ ਵਿੱਚ ਅੱਠਵੀਂ ਤੱਕ ਦੇ ਪਹਿਲੇ ਵਰਗ ਵਿੱਚ ਪਹਿਲਾ ਸਥਾਨ ਅੰਮ੍ਰਿਤਪਾਲ ਸਿੰਘ ਸਰਕਾਰੀ ਸਮਾਰਟ ਸਕੂਲ ਭੁੱਚੋਂ ਕਲਾਂ, ਦੂਜਾ ਸਥਾਨ ਹਰਕੀਰਤ ਕੌਰ ਸਿਲਵਰ ਓਕਸ ਸਕੂਲ ਬਠਿੰਡਾ ਅਤੇ ਤੀਜਾ ਸਥਾਨ ਗੁਰਸ਼ਰਨ ਸਿੰਘ ਸਰਕਾਰੀ ਸਮਾਰਟ ਸਕੂਲ ਭੁੱਚੋ ਕਲਾਂ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਰ੍ਹਵੀਂ ਤੱਕ ਦੇ ਦੂਜੇ ਵਰਗ ਵਿੱਚ ਵਿਸ਼ਾਲ ਮੈਰੀਟੋਰੀਅਸ ਸਕੂਲ ਬਠਿੰਡਾ ਨੇ ਪਹਿਲਾ, ਸਰਕਾਰੀ ਸਕੂਲ ਭੁੱਚੋ ਖੁਰਦ ਦੀ ਵਿਦਿਆਰਥਣ ਕੁਲਦੀਪ ਕੌਰ ਨੇ ਦੂਜਾ ਅਤੇ ਤੀਜਾ ਸਥਾਨ ਅਮਨਦੀਪ ਕੌਰ ਸਰਕਾਰੀ ਸਮਾਰਟ ਸਕੂਲ ਘੁੱਦਾ ਨੇ ਪ੍ਰਾਪਤ ਕੀਤਾ।
16 ਕਿਲੋਂ ਭੁੱਕੀ ਸਹਿਤ ਜੋੜਾ ਗ੍ਰਿਫਤਾਰ, ਬੰਦੇ ਵਿਰੁਧ ਹਨ ਪਹਿਲਾਂ ਵੀ ਅੱਧੀ ਦਰਜ਼ਨ ਪਰਚੇ ਦਰਜ਼
ਤੀਸਰੇ ਵਰਗ ਵਿੱਚ ਪਹਿਲਾ ਸਥਾਨ ਪ੍ਰਭਜੋਤ ਕੌਰ ਐੱਸ. ਐੱਸ. ਡੀ. ਗਰਲਜ਼ ਕਾਲਜ ਬਠਿੰਡਾ, ਦੂਜਾ ਸਥਾਨ ਮਨਪ੍ਰੀਤ ਕੌਰ ਐੱਸ. ਐੱਸ. ਡੀ. ਗਰਲਜ਼ ਕਾਲਜ ਬਠਿੰਡਾ ਅਤੇ ਤੀਜਾ ਸਥਾਨ ਨੂਰ ਕੁੰਵਰ ਸਿੰਘ ਬਾਬਾ ਫ਼ਰੀਦ ਕਾਲਜ ਦਿਉਣ ਨੇ ਪ੍ਰਾਪਤ ਕੀਤਾ। ਇਸ ਮੌਕੇ ਖੋਜ ਅਫ਼ਸਰ ਨਵਪ੍ਰੀਤ ਸਿੰਘ, ਅਸ਼ੋਕ ਕੁਮਾਰ, ਹਰਸਿਮਰਨ ਸਿੰਘ, ਹਰਜੀਤ ਸਿੰਘ, ਪ੍ਰਦੀਪ ਯਾਦਵ, ਗੁਰਭਿੰਦਰ ਸਿੰਘ, ਅਜੇ ਜਿੰਦਲ, ਜਗਦੀਪ ਸਿੰਘ, ਸੁਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਵਿਕਰੀ ਕੇਂਦਰ ਇੰਚਾਰਜ ਸੁਖਮਨੀ ਸਿੰਘ, ਅਨਿਲ ਕੁਮਾਰ ਅਤੇ ਸੁਖਦੀਪ ਸਿੰਘ ਆਦਿ ਹਾਜ਼ਰ ਸਨ।