Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

13 Views

ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ ਦਾਅਵਾ
ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ।

ਬਠਿੰਡਾ ਡੀਸੀ ਬਨਾਮ ਆਪ ਵਿਧਾਇਕ, ਮਾਮਲਾ ਕੌਮੀ ਸ਼ਡਿਊਲ ਕਾਸਟ ਕਮਿਸ਼ਨ ਕੋਲ ਪੁੱਜਿਆ

ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ।

18 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੁੱਦਿਆਂ ’ਤੇ ਕੀਤੀ ਬਠਿੰਡਾ’ਚ ਮੀਟਿੰਗ

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

 

Related posts

ਆਪ ਦੇ ਕਾਰਜਕਾਲ ਦੌਰਾਨ ਉਦਯੋਗ ਅਤੇ ਨਿਵੇਸ਼ ’ਚ ਵੱਡੀ ਗਿਰਵਟ: ਅਰਵਿੰਦ ਖੰਨਾ

punjabusernewssite

Punjab Police ਦੇ 32 DSP ਨੂੰ ਮਿਲਿਆ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, ਤਰੱਕੀ ਦੇ ਕੇ SP ਬਣਾਏ

punjabusernewssite

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ: ਬਾਜਵਾ ਨੇ ਵਿਦੇਸ਼ ਮੰਤਰਾਲੇ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ

punjabusernewssite