ਸੁਖਜਿੰਦਰ ਮਾਨ
ਬਠਿੰਡਾ, 25 ਸਤੰਬਰ : ਮਨਪ੍ਰੀਤ ਬਾਦਲ ਦੇ ਪਲਾਟ ਮਾਮਲੇ ਵਿਚ ਬੀਤੀ ਸ਼ਾਮ ਵਿਜੀਲੈਂਸ ਬਿਉਰੋ ਦੀ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸ਼ਹਿਰ ਦੇ ਇੱਕ ਉੱਘੇ ਹੋਟਲ ਦੇ ਮਾਲਕ ਅਤੇ ਇੱਕ ਸਰਾਬ ਕਾਰੋਬਾਰੀ ਦੇ ਮੁਲਾਜਮ ਨੂੰ ਅੱਜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦਲਜੀਤ ਕੌਰ ਦੀ ਅਦਾਲਤ ਨੇ ਦੋਨਾਂ ਮੁਜਰਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਨੂੰ ਸੌਪ ਦਿੱਤਾ ਹੈ। ਦੂਜੇ ਪਾਸੇ ਤੀਜਾ ਸਾਥੀ ਵਿਕਾਸ ਅਰੋੜਾਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਕਿਉਂਕਿ ਉਸਨੂੰ ਅੱਜ ਸਵੇਰੇ ਹਿਮਾਚਲ ਤੇ ਪੰਜਾਬ ਬਾਰਡਰ ਉਪਰ ਹੁਸ਼ਿਆਰਪੁਰ ਜਿਲ੍ਹੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਸੀ।
CM ਮਾਨ ਦਾ ਮਨਪ੍ਰੀਤ ਬਾਦਲ ਤੇ ਤੰਜ “”ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ”
ਗ੍ਰਿਫਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਉਪਰ ਦੋਸ਼ ਹਨ ਕਿ ਉਨ੍ਹਾਂ ਮਨਪ੍ਰੀਤ ਬਾਦਲ ਵਲੋਂ ਸਾਲ 2021 ਦੌਰਾਨ ਪੰਜਾਬ ਦੇ ਵਿਤ ਮੰਤਰੀ ਹੁੰਦਿਆਂ ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਵਲੋਂ ਨਿਲਾਮ ਕੀਤੇ ਪਲਾਟ ਨੂੰ ਖਰੀਦਣ ਵਿਚ ਮਦਦ ਕੀਤੀ ਗਈ ਹੈ। ਵਿਜੀਲੈਂਸ ਦੇ ਸੂਤਰਾਂ ਮੁਤਾਬਕ ਹੁਣ ਪੁਲਿਸ ਰਿਮਾਂਡ ਮਿਲਣ ਤੋਂ ਬਾਅਦ ਇੰਨ੍ਹਾਂ ਕੋਲੋਂ ਪੁਛਗਿਛ ਕੀਤੀ ਜਾਵੇਗੀ ਕਿ ਉਨ੍ਹਾਂ ਇਸ ਪਲਾਟ ਨੂੰ ਹਥਿਆਉਣ ਲਈ ਕਿਸਦੇ ਕਹਿਣ ਉਪਰ ਅਤੇ ਕਿਸ ਤਰ੍ਹਾਂ ਦੀ ਰਣਨੀਤੀ ਤਿਆਰ ਕੀਤੀ ਗਈ ਸੀ। ਇਸਤੋਂ ਇਲਾਵਾ ਇੰਨ੍ਹਾਂ ਤਿੰਨਾਂ ਬੋਲੀਕਾਰਾਂ ਵਲੋਂ ਬਠਿੰਡਾ ਦੇ ਇੱਕ ਵਕੀਲ ਦੇ ਲੈਪਟਾਪ ਤੋਂ ਇਕੱਠੇ ਬੈਠ ਕੇ ਇੰਨ੍ਹਾਂ ਦੋਨਾਂ ਪਲਾਟਾਂ ਲਈ ਬੋਲੀ ਦਿੱਤੀ ਸੀ।
ਉਧਰ ਹੁਣ ਤੱਕ ਤਿੰਨ ਮੁਜਰਮਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਅੱਜ ਸਾਰਾ ਦਿਨ ਵੀ ਵਿਜੀਲੈਂਸ ਦੀਆਂ ਵੱਖ ਵੱਖ ਟੀਮਾਂ ਵਲੋਂ ਮਨਪ੍ਰੀਤ ਬਾਦਲ, ਪੀਸੀਐਸ ਅਧਿਕਾਰੀ ਬਿਕਰਮ ਸ਼ੇਰਗਿੱਲ ਅਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਨੂੰ ਕਾਬੂ ਕਰਨ ਲਈ ਅੱਧੀ ਦਰਜ਼ਨ ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸਤੋਂ ਇਲਾਵਾ ਸਾਬਕਾ ਮੰਤਰੀ ਦੇ ਜੱਦੀ ਘਰ ਪਿੰਡ ਬਾਦਲ ਵਿਖੇ ਵੀ ਵਿਜੀਲੈਂਸ ਦੀ ਟੀਮ ਵਲੋਂ ਸਰਚ ਕੀਤੀ ਗਈ। ਹਾਲਾਂਕਿ ਅਧਿਕਾਰੀਆਂ ਨੇ ਇਹ ਨਹੀਂ ਦਸਿਆ ਕਿ ਇਸ ਸਰਚ ਦੌਰਾਨ ਕੀ ਮਿਲਿਆ ਹੈ।
Share the post "ਮਨਪ੍ਰੀਤ ਪਲਾਟ ਮਾਮਲੇ ’ਚ ਅਦਾਲਤ ਨੇ ਰਾਜੀਵ ਤੇ ਅਮਨਦੀਪ ਨੂੰ ਭੇਜਿਆ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ"