ਸੂਬਾ ਸਰਕਾਰ ਵੀ ਦੇਵੇ ਰਾਹਤ : ਸਿਕੰਦਰ ਸਿੰਘ ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 23 ਮਈ: ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ’ਤੇ ਵਸੂਲੇ ਜਾਣ ਵਾਲੇ ਟੈਕਸ ਵਿਚ ਰਾਹਤ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਪੰਜਾਬ ਸਰਕਾਰ ਨੂੰ ਇਹ ਰਾਹਤ ਦੇਣ ਦੀ ਮੰਗ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸ: ਮਲੂਕਾ ਨੇ ਕਿਹਾ ਕਿ 2019 ਤੋਂ ਬਾਅਦ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਤਕਰੀਬਨ 45 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਦੇਸ਼ ਦਾ ਹਰ ਨਾਗਰਿਕ ਸਿੱਧੇ ਅਤੇ ਅਸਿੱਧੇ ਤੌਰ ’ਤੇ ਪ੍ਰਭਾਵਤ ਹੁੰਦਾ ਹੈ ਅਤੇ ਕਿਸਾਨਾਂ ’ਤੇ ਵੀ ਇਸ ਦਾ ਸਿੱਧਾ ਅਸਰ ਹੁੰਦਾ ਹੈ । ਪਿਛਲੇ ਦਿਨੀਂ ਸੂਬੇ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਮਜਬੂਰੀ ਵਿੱਚ ਡੀਜ਼ਲ ਤੇ ਨਿਰਭਰ ਹੋਣਾ ਪਿਆ ਹੈ। । ਇਸ ਮੌਕੇ ਉਨ੍ਹਾਂ ਦੇ ਨਾਲ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਸੱਤਪਾਲ ਗਰਗ ਰਾਮਪੁਰਾ, ਸੁਰਿੰਦਰ ਜੌੜਾ, ਹੈਪੀ ਬਾਂਸਲ, ਰਾਕੇਸ਼ ਗੋਇਲ ਭਗਤਾ, ਨਰੇਸ਼ ਕੁਮਾਰ ਸੀ ਏ, ਡਾ ਜਸਪਾਲ ਸਿੰਘ ਦਿਆਲਪੁਰਾ, ਗੁਰਮੀਤ ਸਿੰਘ ਪੱਪੀ ਸਲਾਵਤਪੁਰਾ , ਕੌਂਸਲਰ ਮੋਹਨ ਭਗਤਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Share the post "ਮਲੂਕਾ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਟੈਕਸ ਘਟਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ"