ਸੁਖਜਿੰਦਰ ਮਾਨ
ਬਠਿੰਡਾ, 2 ਨਵੰਬਰ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.-ਪੀ.ਟੀ.ਯੂ.) ਬਠਿੰਡਾ ਵਿਖੇ ਗਣਤੰਤਰ ਦਿਵਸ ਪਰੇਡ ਲਈ ਵਲੰਟੀਅਰਾਂ ਨੂੰ ਸ਼ਾਰਟਲਿਸਟ ਕਰਨ ਲਈ ਰਾਜ ਪੱਧਰੀ ਪ੍ਰੀ-ਗਣਤੰਤਰ ਦਿਵਸ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ।ਕੈਪ ਵਿੱਚ ਪੰਜਾਬ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਸਮੇਤ ਵੱਖ-ਵੱਖ ਯੂਨੀਵਰਸਿਟੀਆਂ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਦੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਲੰਟੀਅਰਾਂ ਵੱਲੋਂ ਭੰਗੜਾ, ਡਾਂਸ, ਗੀਤ ਅਤੇ ਕਵਿਤਾਵਾਂ ਸਮੇਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਵਲੰਟੀਅਰਾਂ ਨੂੰ ਸਰੀਰਕ ਮਾਪਦੰਡ, ਮੈਡੀਕਲ ਫਿਟਨੈਸ, ਸੱਭਿਆਚਾਰਕ ਪ੍ਰਦਰਸ਼ਨ ਅਤੇ ਇੰਟਰਵਿਊ ਦੇ ਆਧਾਰ ‘ਤੇ ਸ਼ਾਰਟਲਿਸਟ ਕੀਤਾ ਗਿਆ। ਅੇਮ.ਆਰ.ਐਸ.-ਪੀ.ਟੀ.ਯੂ.-ਐਨ.ਐਸ.ਐਸ., ਇੰਚਾਰਜ ਡਾ. ਮੀਨੂੰ ਅਤੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ.), ਸਹਾਇਕ ਪ੍ਰੋਫੈਸਰ, ਡਾ. ਮਨਪ੍ਰੀਤ ਕੌਰ ਧਾਲੀਵਾਲ ਦੀ ਅਗਵਾਈ ਵਾਲੀਆਂ ਟੀਮਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਬਹੁਤ ਮਿਹਨਤ ਕੀਤੀ।ਮੈਡੀਕਲ ਅਫ਼ਸਰ ਡਾ: ਰੀਤਿਕਾ ਅਤੇ ਡਾ: ਮੀਨਾਕਸ਼ੀ ਸਿੰਗਲਾ ਵੱਲੋਂ ਸਾਰੇ ਵਲੰਟੀਅਰਾਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ| ਸ਼੍ਰੀ ਮਨਦੀਪ ਰਹੇਜਾ ਅਤੇ ਸ਼੍ਰੀਮਤੀ ਸੀਮਾ ਮਹਿਰਾ ਆਲ ਇੰਡੀਆ ਰੇਡੀਓ ਬਠਿੰਡਾ ਤੋਂ ਸੱਭਿਆਚਾਰਕ ਮਾਹਿਰ ਵਜੋਂ ਸ਼ਾਮਿਲ ਹੋਏ। ਜਦਕਿ ਸ੍ਰੀ ਕੁਲਵਿੰਦਰ ਸਿੰਘ ਅਤੇ ਸ੍ਰੀ ਰਘਵੀਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਵਲੰਟੀਅਰਾਂ ਦੀ ਇੰਟਰਵਿਊ ਲਈ। ਸ਼੍ਰੀਮਤੀ ਹਰਿੰਦਰ ਕੌਰ, ਖੇਤਰੀ ਨਿਰਦੇਸ਼ਕ, ਐਨ.ਐਸ.ਐਸ. ਵੀ ਦਿਨ ਭਰ ਚੱਲੀ ਪ੍ਰਕਿਰਿਆ ਦੌਰਾਨ ਮੌਜੂਦ ਰਹੇ। ਪਰੇਡ ਦਾ ਮੁਲਾਂਕਣ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਅਧਿਕਾਰੀਆਂ ਦੀ ਟੀਮ ਨੇ ਕੀਤਾ ਜਿਸ ਵਿੱਚ ਸ਼ਿੰਦਰ ਸਿੰਘ, ਜਗਮੇਲ ਸਿੰਘ ਅਤੇ ਬੂਟਾ ਸਿੰਘ ਸ਼ਾਮਲ ਸਨ।
Share the post "ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਪ੍ਰੀ-ਗਣਤੰਤਰ ਦਿਵਸ ਪ੍ਰੀਖਣ ਕੈਂਪ ਦਾ ਆਯੋਜਨ"